Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਹਾਤਮਾ ਗਾਂਧੀ ਦੀ ਜਨਮ ਵਰੇਗੰਢ ਮੌਕੇ ਸਾਂਤੀ ਮਾਰਚ ਕੱਢਿਆ, ਪੋਲੀਥੀਨ ਦੀ ਵਰਤੋਂ ਨਾ ਕਰਨ ਦਾ ਲਿਆ ਸੰਕਲਪ

ਵਾਤਾਵਰਨ ਦੀ ਸੰਭਾਲ ਦਾ ਕੀਤਾ ਪ੍ਰਣ

Web Admin

Web Admin

5 Dariya News

ਸ੍ਰ੍ਰੀ ਮੁਕਤਸਰ ਸਾਹਿਬ , 02 Oct 2019

Last updated on: Oct 02, 2019, 00:00 IST

ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਸ਼ਹਿਰ ਵਿਚ ਇਕ ਸਾਂਤੀ ਮਾਰਚ ਕੱਢਿਆ ਗਿਆ। ਇਹ ਸਾਂਤੀ ਮਾਰਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਜਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜਾ ਸਕੇ ਸੰਪਨ ਹੋਇਆ। ਇਸ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਏ.ਡੀ.ਸੀ. ਜਨਰਲ ਡਾ: ਰਿਚਾ, ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ,  ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ, ਸਾਬਕਾ ਵਿਧਾਇਕ ਸ: ਸੁਖਦਰਸ਼ਨ ਸਿੰਘ ਮਰਾੜ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ: ਨਰਿੰਦਰ ਸਿੰਘ ਕਾਊਣੀ, ਸ: ਗੁਰਮੀਤ ਸਿੰਘ ਖੁੱਡੀਆਂ, ਸ: ਜਗਜੀਤ ਸਿੰਘ ਹਨੀ ਫੱਤਣਵਾਲਾ ਆਦਿ ਵੀ ਹਾਜਰ ਸਨ।ਸਾਂਤੀ ਮਾਰਚ ਦੌਰਾਨ ਬਜਾਰਾਂ ਵਿਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੁਕਾਨਦਾਰਾਂ ਤੋਂ ਪੋਲੀਥੀਨ ਇੱਕਤਰ ਕਰਕੇ ਨਿਪਟਾਰੇ ਲਈ ਨਗਰ ਕੌਂਸਲ ਨੂੰ ਸੌਂਪਿਆ ਗਿਆ। ਮਾਰਚ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਹੋਈ ਇੱਕਤਰਤਾ ਦੌਰਾਨ ਸੰਬੋਧਨ ਕਰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਹਾਜਰੀਨ ਨੂੰ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਸਾਨੂੰ ਸਾਡੀਆਂ ਨੈਤਿਕ ਕਦਰਾਂ ਕੀਮਤਾਂ ਤੋਂ ਗਿਰਾਉਣ ਦੀ ਕੋਸ਼ਿਸ ਵਿਚ ਰਹਿੰਦੀਆਂ ਹਨ ਪਰ ਸਾਨੂੰ ਹਮੇਸ਼ਾ ਅਜਿਹੀਆਂ ਤਾਕਤਾਂ ਖਿਲਾਫ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਆਪਣੀਆਂ ਰੋਜਮਰਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਦੇ ਰਹਿਣਾ ਚਾਹੀਦਾ ਹੈ ਅਤੇ ਸਵੈ ਅਵਲੋਕਨ ਕਰਨਾ ਚਾਹੀਦਾ ਹੈ ਕਿ ਸਾਡੇ ਕੰਮਾਂ ਨਾਲ ਵਾਤਾਵਰਨ ਤੇ ਕੀ ਪ੍ਰਭਾਵ ਪੈ ਰਿਹਾ ਹੈ। ਉਨਾਂ ਨੇ ਮੇਰਾ ਮੁਕਤਸਰ ਮੇਰਾ ਮਾਣ ਮੁਹਿੰਮ ਦੀ ਗੱਲ ਕਰਦਿਆਂ ਕਿਹਾ ਕਿ ਸਾਨੂੰ ਇਕਹਰੀ ਵਰਤੋਂ ਵਾਲੇ ਪੌਲੀਥੀਨ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਕੇ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ।

ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਮਹਾਤਮਾ ਗਾਂਧੀ ਜੀ ਨੂੰ ਅਹਿੰਸਾ ਦਾ ਪੁਜਾਰੀ ਦੱਸਦਿਆਂ ਉਨਾਂ ਦੇ ਆਜਾਦੀ ਅੰਦੋਲਣ ਵਿਚ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਉਨਾਂ ਦਾ ਜੀਵਨ ਦਰਸ਼ਨ ਅਤੇ ਫਲਸਫਾ ਅੱਜ ਵੀ ਸਾਡੇ ਲਈ ਪ੍ਰੇਰਕ ਹੈ। ਉਨਾਂ ਨੇ ਵੀ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ।ਇਸ ਦੌਰਾਨ ਖੇਡ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੀ ਸਟੇਡੀਅਮ ਤੋਂ ਗੁਰੂ ਗੋਬਿੰਦ ਸਿੰਘ ਪਾਰਕ ਤੱਕ ਇਕ ਦੌੜ ਦਾ ਆਯੋਜਨ ਕੀਤਾ ਗਿਆ ਜਦ ਕਿ ਸਾਂਤੀ ਮਾਰਚ ਵਿਚ ਸਿੱਖਿਆ ਵਿਭਾਗ, ਯੁਵਕ ਸੇਵਾਵਾਂ ਵਿਭਾਗ, ਨਗਰ ਕੌਂਸਲ, ਮਾਰਕਿਟ ਕਮੇਟੀ, ਸ਼ਹਿਰ ਦੀਆਂ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਵੱਧ ਚੜ ਕੇ ਭਾਗ ਲਿਆ। ਇਸ ਮੌਕੇ ਸਭ ਨੇ ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁੱਕੀ।ਪੋਲੀਥੀਨ ਦੀ ਵਰਤੋਂ ਬੰਦ ਕਰਨ ਵਿਚ ਸਹਿਯੋਗ ਜਨਜਾਗਰੁਕਤਾ ਲਈ ਇਸ ਮੌਕੇ ਨਗਰ ਕੌਂਸਲ ਵੱਲੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਮੁਕਤਸਰ ਸਾਹਿਬ, ਡੀਏਵੀ ਗਰਲਜ਼ ਸਕੂਲ ਮੌੜ ਰੋਡ ਸ੍ਰੀ ਮੁਕਤਸਰ ਸਾਹਿਬ, ਚੇਤ ਰਾਮ ਮੈਮੋਰੀਅਲ ਸਕੂਲ ਦੇ ਨਾਲ ਨਾਲ ਕੌਂਸਲ ਦੇ ਸ਼ੇ੍ਰਸਠ ਜਨ ਪ੍ਰੇਰਕ ਮਨੀਸ਼ਾ ਕੁਮਾਰ ਅਤੇ ਮਨਪ੍ਰੀਤ ਸਿੰਘ ਅਤੇ ਸ੍ਰੇਸ਼ਠ ਵੇਸਟ ਕੁਲੈਕਟਰ ਹਰਚੰਦ ਸਿੰਘ ਿਪਾਲ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਅਤੇ ਖੇਡ ਵਿਭਾਗ ਦੇ ਦੌੜ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਫਲਦਾਰ ਪੌਦੇ ਵੰਡੇ ਗਏ। ਪਾਰਕ ਵਿਚ ਪੌਦੇ ਵੀ ਲਗਾਏ ਗਏ।ਇਸ ਮੌਕੇ ਜ਼ਿਲਾ ਪ੍ਰੀਸ਼ਦ ਮੈਂਬਰ ਮਾਸਟਰ ਜਸਪਾਲ ਸਿੰਘ, ਸ: ਸੀਮਰਜੀਤ ਸਿੰਘ ਭੀਨਾ ਬਰਾੜ, ਸਰਬਜੀਤ ਸਿੰਘ ਕਾਕਾ ਬਰਾੜ, ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਵਿਪਨ ਕੁਮਾਰ, ਡਿਪਟੀ ਡਾਇਰੈਕਟਰ ਬਾਗਬਾਨੀ ਸ: ਨਰਿੰਦਰਜੀਤ ਸਿੰਘ ਸਿੱਧੂ, ਨਗਰ ਕੌਂਸਲ ਪ੍ਰਧਾਨ ਹਰਪਾਲ ਸਿੰਘ ਬੇਦੀ, ਸ: ਯਾਦਵਿੰਦਰ ਸਿੰਘ, ਸ੍ਰੀ ਜਿੰਮੀ ਬਰਾੜ, ਸ੍ਰੀ ਨਰੇਸ਼ ਪਰੂਥ, ਸ੍ਰੀ ਜਸਪ੍ਰੀਤ ਛਾਬੜਾ ਆਦਿ ਵੀ ਹਾਜਰ ਸਨ।

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD