Friday, 17 May 2024

 

 

ਖ਼ਾਸ ਖਬਰਾਂ ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ

 

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਸਵਿਕਾਰਿਆ

ਡਾ. ਮਨਮੋਹਨ ਸਿੰਘ ਨੇ ਇਤਿਹਾਸਕ ਦਿਹਾੜੇ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਜੱਥੇ ਵਿੱਚ ਸ਼ਮੂਲੀਅਤ ਦੀ ਦਿੱਤੀ ਸਹਿਮਤੀ

5 Dariya News

5 Dariya News

5 Dariya News

ਨਵੀਂ ਦਿੱਲੀ/ਚੰਡੀਗੜ੍ਹ , 03 Oct 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ।ਦੋ ਵੱਖੋ-ਵੱਖਰੀਆਂ ਮਿਲਣੀਆਂ ਵਿੱਚ ਮੁੱਖ ਮੰਤਰੀ ਨੇ ਦੋਵਾਂ ਸਖਸ਼ੀਅਤਾਂ ਨੂੰ ਸੱਦਾ ਦਿੰਦਿਆਂ ਇਨ੍ਹਾਂ ਵੱਡੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।ਇਸ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੇ ਸੱਦਾ ਪੱਤਰ ਨੂੰ ਸਵਿਕਾਰ ਕਰ ਲਿਆ ਅਤੇ ਉਨ੍ਹਾਂ ਦੇ ਦੌਰੇ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਪਾਕਿਸਤਾਨ ਵਾਲੇ ਪਾਸਿਓ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਪ੍ਰੋਗਰਾਮ ਨੂੰ ਤੈਅ ਕਰਨ ਤੋਂ ਬਾਅਦ ਦਿੱਤਾ ਜਾਵੇਗਾ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਸਮਾਗਮਾਂ ਦਾ ਵਿਸਥਾਰਤ ਅਧਿਕਾਰਤ ਪ੍ਰੋਗਰਾਮ ਸਾਂਝਾ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਉਹ ਆਪਣੇ ਰੁਝੇਵਿਆਂ ਅਨੁਸਾਰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵਾਂ ਨੂੰ ਬੇਨਤੀ ਕੀਤੀ ਕਿ ਉਹ ਵਿਸ਼ੇਸ਼ ਤੌਰ 'ਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਉਦਘਾਟਨੀ ਸਮਾਗਮ ਅਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ।ਮੁੱਖ ਮੰਤਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਵ ਪਾਰਟੀ ਜੱਥੇ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਜੋ ਜੱਥੇ ਦੀ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵਿਕਾਰ ਕਰ ਲਈ।

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਬੇਨਤੀ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਹੁਣ ਪਾਕਿਸਤਾਨ) ਜਾਣ ਵਾਲੇ ਵਿਸ਼ੇਸ਼ ਸਰਵ ਪਾਰਟੀ ਜੱਥੇ ਨੂੰ ਰਾਜਸੀ ਮਨਜ਼ੂਰੀ ਦਿਵਾਉਣ ਲਈ ਨਿੱਜੀ ਤੌਰ 'ਤੇ ਦਖਲ ਦੇਣ। ਉਨ੍ਹਾਂ ਬੇਨਤੀ ਕੀਤੀ ਕਿ 30 ਅਕਤੂਬਰ ਤੋਂ 3 ਨਵੰਬਰ 2019 ਤੱਕ 21 ਵਿਅਕਤੀਆਂ ਦੇ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਵਾਇਆ ਅੰਮ੍ਰਿਤਸਰ (ਵਾਹਗਾ) ਨਗਰ ਕੀਰਤਨ ਲਿਜਾਣ ਦੀ ਆਗਿਆ ਦਿੱਤੀ ਜਾਵੇ। ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖਦਿਆਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਅਤੇ ਨਗਰ ਕੀਰਤਨ ਨੂੰ ਪਾਕਿਸਤਾਨ ਤੋਂ ਪੰਜਾਬ ਲਿਆਉਣ ਦੀ ਮਨਜ਼ੂਰੀ ਦਿੱਤੀ ਜਾਵੇ।ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ 5 ਤੋਂ 15 ਨਵੰਬਰ 2019 ਤੱਕ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਸੰਖੇਪ ਜਨਤਕ ਸਭਾ ਉਪਰੰਤ ਸਮਾਗਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਜਿਵੇਂ ਕਿ ਪਿੱਛੇ ਹੁੰਦਿਆਂ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 1 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਵ ਭਾਰਤੀ ਮੀਟਿੰਗ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ।ਮੁੱਖ ਮੰਤਰੀ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਇਸ ਸਭਾ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ/ਸੰਗਤ ਦੇ ਠਹਿਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਇੰਤਜ਼ਾਮ ਸੂਬਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਤਰਫੋਂ ਦੋਵਾਂ ਨੂੰ ਨਿੱਘਾ ਸੱਦਾ ਪੱਤਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਯਾਦਗਾਰੀ ਤਜ਼ਰਬਾ ਹਾਸਲ ਕਰਨ।

 

Tags: Amarinder Singh , Narendra Modi , Ram Nath Kovind , Dr Manmohan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD