Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ, ਪੰਚਾਇਤ ਸੰਮਤੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁੱਦਾ

5 Dariya News

5 Dariya News

5 Dariya News

ਮਾਨਸਾ , 04 Oct 2019

Last updated on: Oct 04, 2019, 00:00 IST

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵਬੰਰ ਨੂੰ ਕੀਤਾ ਜਾਵੇਗਾ ਅਤੇ ਸ਼੍ਰੀ ਨਨਕਾਣਾ ਸਾਹਿਬ ਜਾਣ ਲਈ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਲਈ 30 ਦਿਨ ਪਹਿਲਾਂ ਆਪਣਾ ਬਿਨੈ ਪੱਤਰ ਦੇਣਾ ਪਵੇਗਾ ਤੇ ਯਾਤਰਾ ਤੋਂ 10 ਦਿਨ ਪਹਿਲਾ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੀ ਮਿਤੀ ਤੇ ਸਮੇਂ ਬਾਰੇ ਦੱਸਿਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਾਨਸਾ ਵਿਖੇ ਆਪਣੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਸ਼੍ਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਪੂਰੇ ਸਾਲ ਭਰ ਵੱਖ-ਵੱਖ ਵਿਕਾਸ ਕਾਰਜ ਅਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੋਈ ਵੀ ਭਾਰਤਵਾਸੀ ਸ਼੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਲਈ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 5000 ਯਾਤਰੀਆਂ ਨੂੰ ਜਾਣ ਦੀ ਪ੍ਰਵਾਨਗੀ ਮਿਲੇਗੀ।ਸ਼੍ਰੀ ਬਾਜਵਾ ਅੱਜ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫਰ, ਚੇਅਰਮੈਨ ਪੰਚਾਇਤ ਸੰਮਤੀ ਸ਼੍ਰੀ ਜਗਚਾਨਣ ਸਿੰਘ ਅਤੇ ਵਾਈਸ ਚੇਅਰਮੈਨ ਪੰਚਾਇਤ ਸੰਮਤੀ ਸ਼੍ਰੀਮਤੀ ਪਰਮਜੀਤ ਕੌਰ ਦੇ ਅਹੁੱਦਾ ਸਾਂਭਣ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਪਹੁੰਚੇ ਹੋਏ ਸਨ, ਜਿਨ੍ਹਾਂ ਦੀ ਮੌਜੂਦਗੀ ਵਿੱਚ ਤਿੰਨੋਂ ਅਹੁਦੇਦਾਰਾਂ ਨੇ ਆਪਣਾ-ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ, ਪੰਚਾਇਤ ਸੰਮਤੀ ਚੇਅਰਮੈਨ ਅਤੇ ਉਪ ਚੇਅਰਮੈਨ ਨੂੰ ਅਹੁੱਦਾ ਸੰਭਾਲਣ 'ਤੇ ਵਧਾਈ ਵੀ ਦਿੱਤੀ।ਇਸ ਮੌਕੇ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਾਨਸਾ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕ ਆਪਣਾ ਪਾਸਪੋਰਟ ਬਣਵਾਉਣ ਅਤੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਗੁਰੂਦੁਆਰਾ ਵਿਖੇ ਜ਼ਰੂਰ ਜਾ ਕੇ ਆਉਣ। ਉਨ੍ਹਾਂ ਕਿਹਾ ਕਿ ਪਾਸਪੋਰਟ ਬਣਵਾਉਣ ਸਬੰਧੀ ਮਾਨਸਾ ਵਿਖੇ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਰੋਜ਼ਾਨਾਂ 5000 ਯਾਤਰੀਆਂ ਨੂੰ ਨਨਕਾਣਾ ਸਾਹਿਬ ਵਿਖੇ ਜਾਣ ਲਈ ਪ੍ਰਵਾਨਗੀ ਦਿੱਤੀ ਜਾਵੇਗੀ।ਸਮਾਗਮ ਦੌਰਾਨ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਜੋ ਵੀ ਸਕੀਮਾਂ ਜਾਂ ਫੰਡਜ਼ ਆਉਣਗੇ, ਉਨ੍ਹਾਂ ਦੀ ਸੁਚੱਜੇ ਢੰਗ ਨਾਲ ਲੋਕ ਹਿੱਤ ਲਈ ਵਰਤੋਂ ਕੀਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਮਨੋਜ ਬਾਲਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਗੁਰਪ੍ਰੀਤ ਕੌਰ ਗਾਗੋਵਾਲ ਅਤੇ ਵਾਈਸ ਚੇਅਰਮੈਨ ਸਫਾਈ ਕਰਮਚਾਰੀ ਯੁਨੀਅਨ ਪੰਜਾਬ ਸ਼੍ਰੀ ਰਾਮ ਸਿੰਘ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।    

 

Tags: Tript Rajinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD