Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਜੰਗਲਾਤ ਮੰਤਰੀ ਵੱਲੋ ਆਰੀਅਨਜ਼ ਕੈਂਪਸ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

5 Dariya News

5 Dariya News

5 Dariya News

ਰਾਜਪੁਰਾ/ਪਟਿਆਲਾ , 04 Oct 2019

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਲਾਨਾ ਸਮਾਗਮਾਂ ਦੀ ਲੜੀ ਵਜੋਂ  ਪੰਜਾਬ ਸਰਕਾਰ ਪੰਜਾਬ ਦੇ ਸਾਰੇ ਕਾਲਜਾਂ ਵਿੱਚ 550 ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਵੇਗੀ। ਇਹ ਮੁਹਿੰਮ ਦਾ ਅਗਾਜ ਅੱਜ ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਅਤੇ ਸਮਾਜ ਭਲਾਈ ਮੰਤਰੀ ਸ਼੍ਰੀ ਸਾਧੂ ਸਿੰਘ ਧਰਮਸੋਤ ਨੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ , ਰਾਜਪੁਰਾ, ਨੇੜੇ ਚੰਡੀਗੜ ਤੋ ਕੀਤਾ ਗਿਆ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਆਰੀਅਨਜ਼ ਗਰੁੱਪ ਦੇ ਚੇਅਰਮੈਨ, ਡਾ ਅੰਸ਼ੂ ਕਟਾਰੀਆ ਨੇ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾੰਸਲਰ ਪ੍ਰੋ ਬੀ ਐਸ ਘੁੰਮਣ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਕਾਲਜ ਵਿੱਚ ਅਨਾਰਮੀ, ਦੁਰੰਤਾਂ, ਅਮਰੂਦ, ਨਿੰਬੂ, ਜਾਮੁਣ, ਸੀਤਾਫਲ, ਕਰੌਂਦਾਂ, ਕਾਠਲ ਆਦਿ ਦੇ ਬੂਟੇ ਲਗਾਏ ਗਏ।ਕੈਬਨਿਟ ਮੰਤਰੀ ਸ. ਧਰਮਸੋਤ ਨੇ ਪੰਜਾਬ ਸਰਕਾਰ ਦੇ ਸਵੱਛ ਅਤੇ ਹਰੇ ਪੰਜਾਬ ਦੇ ਮਿਸ਼ਨ ਨੂੰ ਸਮਰੱਥਨ ਦੇਣ ਲਈ ਆਰੀਅਨਜ਼ ਦੇ ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਕ ਦੇ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਸਿਰਫ ਬੂਟੇ ਲਾਉਣਾ ਹੀ ਨਹੀ ਬਲਕਿ ਵਿਦਿਆਰਥੀਆਂ ਨੂੰ ਉਹਨਾਂ ਨੂੰ ਪੂਰੀ ਤਰਾਂ ਨਾਲ ਸੰਭਾਲਣ ਦੀ  ਜਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਉਹਨਾਂ ਦੀ ਦੇਖਭਾਲ ਦੀ ਘਾਟ ਕਾਰਨ ਸਮਾਂ, ਪੌਦੇ ਅਤੇ ਸਰੋਤਾਂ ਦੀ ਬਰਬਾਦੀ ਨਾ ਹੋਵੇ।  ਪ੍ਰੋ ਬੀ ਐਸ ਘੁੰਮਣ ਨੇ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ  ਵਾਤਾਵਰਣ ਦੀ ਸੇਵਾ ਸੰਭਾਲ ਹੋ  ਸਕੇ  ਜਿਸ ਨਾਲ ਆਉਣ ਵਾਲੀਆ ਪੀੜੀਆ ਨੂੰ ਲਾਭ ਪਹੁੰਚੇਗਾ ।  ਉਹਨਾਂ ਨੇ ਜਾਗਰੁਕ ਕੀਤਾ ਕਿ ਹਰ ਇੱਕ ਵਿਦਿਆਰਥੀ ਘੱਟੋ-ਘੱਟ ਇੱਕ ਰੁੱਖ ਜਰੂਰ ਲਗਾਵੇ ਅਤੇ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰੇ ਅਤੇ ਆਪਣੇ ਘਰ,ਪਿੰਡ ਅਤੇ ਸ਼ਹਿਰ ਦੇ ਵਾਤਾਵਰਣ ਨੂੰ ਪ੍ਰਦੁਸ਼ਣ ਤੋਂ ਮੁਕਤ ਰੱਖੇ। ਉਹਨਾਂ ਕਿਹਾ ਕਿ ਇਹ ਮੁਹਿੰਮ ਤਾਂ ਹੀ ਸਫਲ ਹੈ ਜੇ ਇਸ ਨੂੰ ਆਉਣ ਵਾਲੇ ਸਮੇ ਵਿੱਚ ਜੰਗੀ ਪੱਧਰ ਤੇ ਜਾਰੀ ਰੱਖਿਆ ਜਾਵੇ ।ਡਾ.ਅੰਸ਼ੂ ਕਟਾਰੀਆ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮਨੁੱਖ ਜਾਤੀ ਦੇ ਬਚਾਅ ਲਈ ਹਰਿਆਲੀ ਅਤੇ ਵਾਤਾਵਰਣ ਦੀ ਸੰਭਾਲ ਜਰੂਰੀ ਹੈ। ਉਹਨਾਂ ਨੇ ਮੌਜੂਦਾ ਵਾਤਾਵਰਣ ਦੀਆਂ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ ਜਿਹਨਾਂ ਦਾ ਅੱਜ ਅਸੀ ਜੰਗਲਾਂ ਦੀ ਕਟਾਈ ਕਾਰਣ ਸਾਹਮਣਾ ਕਰ ਰਹੇ ਹਾਂ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਰੁੱਖ ਲਗਾਉਣ ਦੀਆਂ ਮੁਹਿੰਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਸਵੱਛ, ਹਰਾ ਅਤੇ ਪ੍ਰਦੁਸ਼ਣ ਮੁਕਤ ਬਣਾਇਆ ਜਾ ਸਕੇ।ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ. ਸ਼੍ਰੀ ਚਮਕੌਰ ਸਿੰਘ, ਸ਼੍ਰੀ ਕਾਬਲ ਸਿੰਘ, ਰਾਜਪੁਰਾ ਦੇ ਵਣ ਰੇતਜ  ਦੇ ਅਫਸਰ ਸ੍ਰੀ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਰਾਜਪੁਰਾ ਸ੍ਰੀ ਹਰਨੇਕ ਸਿੰਘ ਤੇ  ਜਗਦੀਪ ਕੁਮਾਰ ਵੀ ਮੌਜੂਦ ਸਨ।

 

Tags: Sadhu Singh Dharamsot , Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD