ਵਧੀਕ ਡਿਪਟੀ ਕਮਿਸ਼ਨਰ ਵੱਲੋ ਮੋਬਾਇਲ ਫੂਡ ਟੈਸਟਿੰਗ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ
5 Dariya News
5 Dariya News
ਫਿਰੋਜ਼ਪੁਰ , 04 Oct 2019
Last updated on: Oct 04, 2019, 00:00 IST
ਕਮਿਸ਼ਨਰੇਟ ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਦੇ ਆਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਵੱਲੋ ਮੋਬਾਇਲ ਫੂਡ ਟੈਸਟਿੰਗ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ, ਸਿਵਲ ਸਰਜਨ ਡਾ: ਹਰੀ ਨਰਾਇਣ, ਡੈਜੀਗਨੇਟਿਡ ਅਫਸਰ ਡਾ: ਅਨੀਤਾ, ਫੂਡ ਸੇਫ਼ਟੀ ਅਫਸਰ ਸ੍ਰ. ਮਨਜਿੰਦਰ ਸਿੰਘ ਢਿੱਲੋਂ ਅਤੇ ਕਾਰਜਕਾਰੀ ਅਫਸਰ ਡੇਅਰੀ ਡਾ. ਬੀਰਪ੍ਰਤਾਪ ਸਿੰਘ ਗਿੱਲ ਵੀ ਮੌਜੂਦ ਸਨ।ਵਧੀਕ ਡਿਪਟੀ ਕਮਿਸ਼ਨਰ ਸ੍ਰ. ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਫੂਡ ਵੈਨ ਲੋਕਾਂ ਨੂੰ ਸਾਫ਼ ਸੁਥਰਾ ਖਾਣ-ਪੀਣ ਲਈ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਫੂਡ ਵੈਨ ਦਾ ਮੁੱਖ ਮਨੋਰਥ ਇਹ ਹੈ ਕਿ ਹਰ ਕੋਈ ਸ਼ਹਿਰੀ ਜਾਂ ਪਿੰਡ ਦੇ ਵਿਅਕਤੀ ਆਪਣੇ ਘਰ ਵਿੱਚ ਵਰਤੇ ਜਾਂਦੇ ਦੁੱਧ, ਦਹੀਂ ਅਤੇ ਘਿਓ ਆਦਿ ਦਾ 50 ਰੁਪਏ ਵਿੱਚ ਟੈਸਟ ਕਰਵਾ ਸਕਦਾ ਹੈ ਜਿਸ ਦੀ ਰਿਪੋਰਟ ਮੌਕੇ ਤੇ ਹੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਹਰ ਘਰ/ ਹਰ ਵਿਅਕਤੀ ਤੰਦਰੁਸਤ ਤਾਂ ਹੀ ਹੋ ਸਕਦਾ ਹੈ ਜੇਕਰ ਸਾਡਾ ਖਾਣ-ਪੀਣ ਸਾਫ-ਸੁਥਰਾ ਅਤੇ ਮਿਲਾਵਟ ਰਹਿਤ ਹੈ।