Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਘਰ-ਘਰ ਰੋਜ਼ਗਾਰ ਯੋਜਨਾ-ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਏਗੀ ਪੰਜਾਬ ਸਰਕਾਰ

ਪਹਿਲੇ ਬੈਚ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂਆਤ, ਆਨਲਾਈਨ ਟੈੱਸਟ ਰਾਹੀਂ ਹੋਇਆ ਕਰੇਗੀ ਉਮੀਦਵਾਰਾਂ ਦੀ ਚੋਣ

5 Dariya News

5 Dariya News

5 Dariya News

ਲੁਧਿਆਣਾ , 04 Oct 2019

Last updated on: Oct 04, 2019, 00:00 IST

ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਯੋਗ ਉਮੀਦਵਾਰਾਂ ਦੀ ਚੋਣ ਆਨਲਾਈਨ ਟੈੱਸਟ ਰਾਹੀਂ ਹੋਇਆ ਕਰੇਗੀ। ਇਸ ਸੰਬੰਧੀ ਪਹਿਲੇ ਬੈਚ ਦੀ ਕੋਚਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸ਼ੁਰੂ ਕਰਵਾਈ। ਅਗਲੇ ਬੈਚ ਲਈ ਆਨਲਾਈਨ ਅਤੇ ਆਫ਼ਲਾਈਨ ਟੈੱਸਟ ਮਿਤੀ 9 ਅਕਤੂਬਰ, 2019 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਫ਼ਤਰ ਵਿਖੇ ਸਵੇਰੇ 10.30 ਵਜੇ ਹੋਵੇਗਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਮੌਕੇ ਤਾਂ ਬਹੁਤ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਆਮ ਤੌਰ 'ਤੇ ਦੇਖਣ ਵਿੱਚ ਆਉਂਦਾ ਹੈ ਕਿ ਨੌਜਵਾਨ ਕਈ ਕਾਰਨਾਂ ਕਰਕੇ ਟੈਸਟ ਜਾਂ ਇੰਟਰਵਿਊ ਦੀ ਤਿਆਰੀ ਵਿੱਚ ਪਛੜ ਜਾਂਦੇ ਹਨ ਜਾਂ ਆਪਣੇ ਆਪ ਨੂੰ ਜਾਂ ਆਪਣੀ ਯੋਗਤਾ ਨੂੰ ਸਿੱਧ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਚੰਗੀ ਤਰ੍ਹਾਂ ਤਿਆਰੀ ਹੀ ਨਹੀਂ ਕਰ ਪਾਉਂਦੇ। ਕਈ ਮਾਮਲਿਆਂ ਵਿੱਚ ਉਨ੍ਹਾਂ ਦੇ ਦਸਤਾਵੇਜ਼ਾਂ ਵਿੱਚ ਵੀ ਕਮੀ ਪੇਸ਼ੀ ਰਹਿ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪ੍ਰਸਿੱਧ ਕੋਚਿੰਗ ਏਜੰਸੀ 'ਕ੍ਰਿਤਿਕਾ ਏਜੰਸੀ' ਵੱਲੋਂ ਉਮੀਦਵਾਰਾਂ ਦੀ ਰੋਜ਼ਾਨਾ ਦੋ ਘੰਟੇ ਦੀ ਕਲਾਸ ਲਗਾਈ ਜਾਇਆ ਕਰੇਗੀ। ਇੱਕ ਕਲਾਸ ਵਿੱਚ 50 ਵਿਦਿਆਰਥੀ ਸ਼ਾਮਿਲ ਕੀਤੇ ਜਾਇਆ ਕਰਨਗੇ। 100 ਘੰਟੇ ਦੀ ਕੋਚਿੰਗ ਦੌਰਾਨ ਉਮੀਦਵਾਰਾਂ ਨੂੰ ਅੰਕ ਗਣਿਤ, ਰੀਜ਼ਨਿੰਗ ਅਤੇ ਚਲੰਤ ਮਾਮਲੇ ਬਾਰੇ ਵਿਸ਼ਾ ਮਾਹਿਰਾਂ ਵੱਲੋਂ ਪੜਾਈ ਕਰਵਾਈ ਜਾਇਆ ਕਰੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਇੰਟਰਵਿਊ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਵਿੱਚ ਇੰਟਰਵਿਊ ਅਤੇ ਬਾਇਓਡਾਟਾ ਆਦਿ ਤਿਆਰ ਕਰਾਉਣ ਲਈ ਮਾਹਿਰਾਂ ਨੂੰ ਤਾਇਨਾਤ ਕੀਤਾ ਹੋਇਆ ਹੈ। ਨੌਜਵਾਨਾਂ ਦੀ ਸਖ਼ਸ਼ੀਅਤ ਉਸਾਰੀ (ਪ੍ਰਸਨੈਲਟੀ ਡਿਵੈੱਲਪਮੈਂਟ) ਵਿੱਚ ਵੀ ਸਹਾਇਤਾ ਕੀਤੀ ਜਾ ਰਹੀ ਹੈ।ਸ੍ਰੀ ਅਗਰਵਾਲ ਨੇ ਹੋਰ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਲੈਣ ਲਈ ਮਿਤੀ 9 ਅਕਤੂਬਰ ਨੂੰ ਸਵੇਰੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸਾਹਮਣੇ ਸੰਗੀਤ ਸਿਨੇਮਾ, ਸਤਿਗੁਰੂ ਪ੍ਰਤਾਪ ਚੌਕ, ਲੁਧਿਆਣਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ। ਸ੍ਰੀ ਅਗਰਵਾਲ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਬਿਊਰੋ ਦਫ਼ਤਰ ਵਿਖੇ ਲਾਇਬਰੇਰੀ ਅਤੇ ਇੰਟਰਨੈੱਟ ਦਾ ਮੁਫ਼ਤ ਲਾਹਾ ਲੈ ਸਕਦੇ ਹਨ।  ਇਸ ਏਜੰਸੀ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਪ੍ਰਯਾਂਸ਼ ਜੈਨ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਮੁਫ਼ਤ ਸਟੱਡੀ ਮਟੀਰੀਅਲ ਮੁਹੱਈਆ ਕਰਵਾਉਣਗੇ। ਜੋ ਵਿਦਿਆਰਥੀ ਵਧੀਆ ਤਰੀਕੇ ਨਾਲ ਪੜਾਈ ਕਰਨਗੇ ਉਨ੍ਹਾਂ ਨੂੰ 100 ਘੰਟੇ ਦੇ ਕੋਰਸ ਤੋਂ ਬਾਅਦ ਵੀ ਮੁਫ਼ਤ ਆਨਲਾਈਨ ਸਟੱਡੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਵਜ਼ੀਫਾ ਅਤੇ ਪ੍ਰਸੰਸ਼ਾ ਪੱਤਰ ਵੀ ਦਿੱਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ. ਈ. ਓ. ਬਿਊਰੋ ਦਫ਼ਤਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸ੍ਰ. ਨਵਦੀਪ ਸਿੰਘ ਡਿਪਟੀ ਸੀ. ਈ. ਓ., ਕਰੀਅਰ ਕੌਂਸਲਰ ਡਾ. ਨਿੱਧੀ ਸਿੰਘੀ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhaiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD