Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਪੰਜਾਬ ਸਰਕਾਰ, ਬਰਗਾੜੀ ਬੇਅਦਬੀ ਕੇਸਾਂ ਦੇ ਜ਼ਬਤ ਦਸਤਾਵੇਜ਼ ਤੇ ਕਲੋਜ਼ਰ ਰਿਪੋਰਟ ਹਾਸਲ ਕਰਨ ਦੀ ਹੱਕਦਾਰ

ਕਿਹਾ; ਫੌਜਦਾਰੀ ਕੇਸ ਵਿੱਚ ਕੋਈ 'ਅਜਨਬੀ' ਵਿਅਕਤੀ ਵੀ ਚਲਾਨ ਦੀ ਕਾਪੀ ਹਾਸਲ ਕਰਨ ਦਾ ਹੱਕਦਾਰ ਅਤੇ ਪੰਜਾਬ ਦੇ ਹੱਕ ਨੂੰ ਕਿਸੇ 'ਅਜਨਬੀ' ਵਿਅਕਤੀ ਨਾਲੋਂ ਬਿਹਤਰ ਦੱਸਿਆ

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Oct 2019

ਇੱਥੋਂ ਦੀ ਸੀ.ਬੀ.ਆਈ. ਦੀ ਇਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਬਰਗਾੜੀ ਬੇਅਦਬੀ ਕੇਸਾਂ ਵਿੱਚ ਕਲੋਜ਼ਰ ਰਿਪੋਰਟ ਹਾਸਲ ਕਰਨ ਦੇ ਪੰਜਾਬ ਦੇ ਅਧਿਕਾਰ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਸਾਰੇ ਜ਼ਬਤ ਦਸਤਾਵੇਜ਼ਾਂ ਸਮੇਤ ਇਸ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਦੇਣ ਲਈ ਅਦਾਲਤ ਦੀ ਤਸੱਲੀ ਲਈ 'ਢੁਕਵਾਂ ਤਰਕ' ਮੌਜੂਦ ਹੈ।ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਨਿਰਭਉ ਸਿੰਘ ਨੇ ਵਿਸ਼ੇਸ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ 23 ਜੁਲਾਈ ਨੂੰ ਪਾਸ ਕੀਤੇ ਹੁਕਮਾਂ ਵਿਰੁੱਧ ਸੂਬਾ ਸਰਕਾਰ ਦੀ ਨਜ਼ਰਸਾਨੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਵਿਸ਼ੇਸ਼ ਜੁਡੀਸ਼ੀਅਲ ਮੈਜਿਸਟਰੇਟ ਨੇ ਕਲੋਜ਼ਰ ਰਿਪੋਰਟ ਦੇਣ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।ਇਸ ਅਦਾਲਤ ਵਿੱਚ ਨਜ਼ਰਸਾਨੀ ਪਟੀਸ਼ਨ ਉਤੇ ਬਹਿਸ ਕਰਨ ਲਈ ਦੋ ਵਿਸ਼ੇਸ਼ ਸਰਕਾਰੀ ਵਕੀਲਾਂ ਰਾਜੇਸ਼ ਸਲਵਾਨ ਅਤੇ ਸੰਜੀਵ ਬੱਤਰਾ (ਦੋਵੇਂ ਜ਼ਿਲਾ ਅਟਾਰਨੀ) ਦੀ ਟੀਮ ਕਾਇਮ ਕਰਨ ਵਾਲੇ ਐਡਵੋਕੇਟ ਜਨਰਲ ਅਤੁਲ ਨੰਦਾ ਮੁਤਾਬਕ ਸੀ.ਬੀ.ਆਈ. ਜੱਜ ਨੇ ਵਿਸ਼ੇਸ਼ ਮੈਜਿਸਟਰੇਟ ਨੂੰ ਆਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਇਹ ਦਸਤਾਵੇਜ਼ ਮੁਹੱਈਆ ਕੀਤੇ ਜਾਣ। ਵਿਸ਼ੇਸ਼ ਸਰਕਾਰੀ ਵਕੀਲਾਂ ਸਮੇਤ ਏ.ਆਈ.ਜੀ. ਕ੍ਰਾਈਮ ਸਰਬਜੀਤ ਸਿੰਘ ਵੀ ਪੰਜਾਬ ਸਰਕਾਰ ਤਰਫ਼ੋਂ ਅਦਾਲਤ ਵਿੱਚ ਪੇਸ਼ ਹੋਏ।ਸੂਬਾ ਸਰਕਾਰ ਦੇ ਤਰਕ ਕਿ ਉਹ ਕਲੋਜ਼ਰ ਰਿਪੋਰਟ ਅਤੇ ਜ਼ਬਤ ਦਸਤਾਵੇਜ਼ਾਂ ਦੀਆਂ ਕਾਪੀਆਂ ਹਾਸਲ ਕਰਨ ਦੀ ਹੱਕਦਾਰ ਹੈ, ਨੂੰ ਮੰਨਦਿਆਂ ਅਦਾਲਤ ਨੇ ਕਿਹਾ ਕਿ 'ਪੰਜਾਬ ਸਿਵਲ ਤੇ ਿਮੀਨਲ ਕੋਰਟਸ ਪ੍ਰੈਪਰੇਸ਼ਨ ਐਂਡ ਸਪਲਾਈ ਆਫ਼ ਕੌਪੀਜ਼ ਆਫ਼ ਰਿਕਾਰਡ ਰੂਲਜ਼, 1965' ਦੀਆਂ ਸਬੰਧਤ ਧਾਰਾਵਾਂ ਤਹਿਤ ਫੌਜਦਾਰੀ ਕੇਸ ਦੀ ਧਿਰ ਚਲਾਨ ਦੀ ਕਾਪੀ ਹਾਸਲ ਕਰਨ ਦੀ ਹੱਕਦਾਰ ਹੈ ਅਤੇ ਜੇ ਅਦਾਲਤ ਦੀ ਤਸੱਲੀ ਕਰਵਾਉਂਦੇ ਢੁਕਵੇਂ ਤਰਕ ਮੌਜੂਦ ਹਨ ਤਾਂ ਫੌਜਦਾਰੀ ਕੇਸ ਵਿੱਚ ਕੋਈ 'ਅਜਨਬੀ' ਵਿਅਕਤੀ ਵੀ ਚਲਾਨ ਦੀ ਕਾਪੀ ਹਾਸਲ ਕਰ ਸਕਦਾ ਹੈ।ਨਜ਼ਰਸਾਨੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਟਿੱਪਣੀ ਕੀਤੀ ਕਿ ਨਿਯਮ 4(4) ਮੁਤਾਬਕ ਜੇ ਭਾਰਤ ਵਿੱਚ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਦੇ ਕਿਸੇ ਸਰਕਾਰੀ ਅਧਿਕਾਰੀ ਨੂੰ ਦਫ਼ਤਰੀ ਮੰਤਵ ਲਈ ਕੇਸ ਦੀਆਂ ਕਾਪੀਆਂ ਦੀ ਲੋੜ ਹੈ ਤਾਂ ਇਹ ਮੁਫ਼ਤ ਵਿੱਚ ਦਿੱਤੀਆਂ ਜਾਣਗੀਆਂ। 

ਇਸ ਲਈ ਕਾਪੀ ਦੀ ਮੰਗ ਕਰਨ ਵਾਲੀ ਅਰਜ਼ੀ ਸਬੰਧਤ ਸਰਕਾਰ ਦੇ ਵਿਭਾਗੀ ਮੁਖੀ ਵੱਲੋਂ ਤਸਦੀਕ ਕੀਤੀ ਹੋਵੇ।ਜੱਜ ਨੇ ਇਹ ਵੀ ਕਿਹਾ ਕਿ ''ਸੀ.ਬੀ.ਆਈ. ਦਾ ਇਹ ਕੇਸ ਹੀ ਨਹੀਂ ਬਣਦਾ ਕਿ ਕਲੋਜ਼ਰ ਰਿਪੋਰਟ ਜਾਂ ਜ਼ਬਤ ਕੀਤੇ ਦਸਤਾਵੇਜ਼ ਗੁਪਤ ਹਨ ਜਾਂ ਨਹੀਂ ਅਤੇ ਨਾ ਹੀ ਸੁਣਵਾਈ ਕਰਨ ਵਾਲੀ ਅਦਾਲਤ ਸਾਹਮਣੇ ਫੌਜਦਾਰੀ ਜ਼ਾਬਤੇ ਦੀ ਧਾਰਾ 173(6) ਅਧੀਨ ਕੋਈ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੋਵੇ ਕਿ ਸ਼ਿਕਾਇਤਕਰਤਾ ਜਾਂ ਮੁਲਜ਼ਮ ਨੂੰ ਕੋਈ ਦਸਤਾਵੇਜ਼ ਦੇਣਾ ਜਨਤਕ ਹਿੱਤ ਵਿਰੁੱਧ ਬਣਦਾ ਹੈ।'' ਰੂਲ 3(2) ਅਨੁਸਾਰ, ਅਦਾਲਤ ਨੂੰ ਸੰਤੁਸ਼ਟ ਕਰਦੇ ਹੋਏ  ਅਣਜਾਣ ਵੀ ਲੋੜੀਂਦੇ ਕਾਰਨਾਂ ਦੀ ਸੂਰਤ ਵਿੱਚ ਕਿਸੇ ਚਲਾਨ ਦੀ ਨਕਲ ਲੈਣ ਦਾ ਹੱਕਦਾਰ ਹੁੰਦਾ ਹੈ। ਅਣਜਾਣ ਸ਼ਬਦ ਦੀ ਰੂਲਾਂ ਵਿੱਚ ਕੋਈ ਵਿਆਖਿਆ ਨਹੀਂ ਹੈ ਅਤੇ ਸ਼ਬਦਕੋਸ਼ ਅਨੁਸਾਰ ਅਣਜਾਣ ਇੱਕ ਵਿਅਕਤੀ ਹੈ ਜਿਸਨੂੰ ਕੋਈ ਨਹੀਂ ਜਾਣਦਾ ਜਾਂ ਜਿਸ ਤੋਂ ਕੋਈ ਜਾਣੂ ਨਹੀਂ ਹੈ। ਜੱਜ ਦੇ ਫੈਸਲੇ ਅਨੁਸਾਰ ਉਕਤ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸੇ ਮਾਮਲੇ ਵਿੱਚ ਪੰਜਾਬ ਰਾਜ ਦੀ ਸਥਿਤੀ ਇੱਕ ਅਣਜਾਣ ਤੋਂ ਬਿਹਤਰ ਹੈ।ਪ੍ਰੋਸੀਕਿਉਸ਼ਨ ਅਨੁਸਾਰ ਪਹਿਲਾਂ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ  ਵਲੋਂ ਤਿੰਨ ਐਫ.ਆਈ.ਆਰਜ਼ ਰਜਿਸਟਰ ਕੀਤੀਆਂ ਗਈਆਂ ਪਰ ਬਾਅਦ ਵਿੱਚ ਇਸਨੂੰ ਤਫਤੀਸ਼ ਲਈ ਪੰਜਾਬ ਸਰਕਾਰ ਵਲੋਂ ਸੀਬੀਆਈ ਨੂੰ ਸੌਂਪ ਦਿੱਤਾ ਗਿਆ,ਜਿਸਨੂੰ  ਕ੍ਰਮਵਾਰ ਆਰਸੀ ਨੰਬਰ. 13(ਐਸ) 2015/ਐਸਸੀ-3 ਐਨਡੀ ਮਿਤੀ 13.11.2015, ਆਰਸੀ ਨੰਬਰ. 14(ਐਸ)/2015/ਐਸਸੀ -3 /ਐਨਡੀ ਮਿਤੀ 13.11.2015 ਅਤੇ ਆਰਸੀ ਨੰਬਰ. 15(ਐਸ)/2015/ਐਸਸੀ -3 /ਐਨਡੀ ਮਿਤੀ 13.11.2015 ਵਜੋਂ ਮੁੜ ਰਜਿਸਟਰ ਕੀਤਾ ਗਿਆ, ਇਹ ਵੀ ਪੇਸ਼ ਕੀਤਾ ਗਿਆ ਕਿ 3 ਮਾਮਲਿਆਂ ਵਿੱਚ ਸੀਬੀਆਈ ਵਲੋਂ ਸੰਯੁਕਤ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ, ਪੰਜਾਬ ਸਰਕਾਰ ਵਲੋਂ ਦਫ਼ਤਰੀ ਵਰਤੋਂ ਲਈ ਸੰਯੁਕਤ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਸਮੇਤ ਦਸਤਾਵੇਜ਼ਾਂ ਦੀ ਕਾਪੀਆਂ ਦੀ ਜ਼ਰੂਰਤ ਹੈ।ਪ੍ਰੋਸੀਕਿਉਸ਼ਨ ਵਲੋਂ ਅੱਗੇ ਪੇਸ਼ ਕੀਤਾ ਗਿਆ ਕਿ ਕੇਵਲ ਤਫਤੀਸ਼ ਨੂੰ ਹੀ ਤਬਦੀਲ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਨੂੰ ਸਮੇਂ ਸਮੇਂ 'ਤੇ ਸੀਬੀਆਈ ਵਲੋਂ ਤਫਤੀਸ਼ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। 

ਪ੍ਰੋਸੀਕਿਉਸ਼ਨ  ਵਲੋਂ ਅੱਗੇ ਬਹਿਸ ਕਰਦੇ ਹੋਏ ਦੱਸਿਆ ਗਿਆ ਕਿ 6.9.2018 ਨੂੰ,ਪੰਜਾਬ ਵਿਧਾਨ ਸਭਾ ਵਲੋਂ ਸੀਬੀਆਈ ਤੋਂ ਤਫਤੀਸ਼ ਵਾਪਸ ਲੈਣ ਲਈ ਇੱਕ ਮਤਾ ਪਾਸ ਕੀਤਾ ਗਿਆ ਸੀ ਅਤੇ ਜਿਸ ਅਨੁਸਾਰ, ਪੰਜਾਬ ਸਰਕਾਰ ਵਲੋਂ ਇੱਕ ਨੋਟੀਫੀਕੇਸ਼ਨ ਵੀ ਜਾਰੀ ਕੀਤੀ ਗਈ ਸੀ, ਸੀਬੀਆਈ ਤੋਂ ਮਾਮਲੇ ਦੀ ਤਫਤੀਸ਼ ਦੇ ਅ੍ਰਰਧਕਾਰ ਵਾਪਸ ਲਏ ਗਏ ਸਨ। ਇਸ ਮਤੇ ਅਤੇ ਨੋਟੀਫੀਕੇਸ਼ਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ, 2019(2) ਆਰਸੀਆਰ ਫੌਜਦਾਰੀ ਮਾਮਲੇ ਦੇ ਫੈਸਲੇ ਅਨੁਸਾਰ , ਸਫਾ 165, ਨੋਟੀਫੀਕੇਸ਼ਨ ਨੂੰ ਸਹੀ ਠਹਿਰਾਇਆ ਗਿਆ। ਸੀਬੀਆਈ ਵਲੋਂ ਕੋਈ  ਵੀ ਐਸ.ਐਲ.ਪੀ ਦਾਇਰ ਨਹੀਂ ਕੀਤੀ ਗਈ ਅਤੇ ਇਸ ਪ੍ਰਕਾਰ, ਅਧਿਕਾਰ ਵਾਪਸ ਲੈਣ ਉਪਰੰਤ, ਸਰਕਾਰ ਵਲੋਂ ਪੱਖ ਰੱਖਿਆ ਗਿਆ ਕਿ ਰਾਜ ਸਰਕਾਰ ਕੋਲ ਮਾਮਲਿਆਂ ਦੀ ਤਫਤੀਸ਼ ਕਰਨ ਸਬੰਧੀ ਪੂਰੇ ਅਧਿਕਾਰ ਸਨ।ਪ੍ਰੋਸੀਕਿਉਸ਼ਨ ਵਲੋਂ ਅੱਗੇ ਤਰਕ ਦਿੱਤਾ ਗਿਆ, “ਭਾਰਤ ਦੇ ਸੰਵਿਧਾਨ ਦੇ ਆਰਟੀਕਲ 246 ਅਨੁਸਾਰ ਰਾਜ ਸਰਕਾਰ ਕੋਲ ਆਪਣੇ ਮਾਮਲਿਆਂ ਦੀ ਤਫਤੀਸ਼ ਕਰਨ ਦੇ ਪੂਰੇ ਅਧਿਕਾਰ ਹਨ ਅਤੇ ਇੱਕ ਵਾਰ ਦਿੱਤੀ ਗਈ ਸਹਿਮਤੀ ਵਾਪਸ ਲੈ ਲਈ ਗਈ ਹੋਵੇ, ਰਾਜ ਸਰਕਾਰ ਕੋਲ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਦੇ ਅਧਿਕਾਰ ਹੁੰਦੇ ਹਨ। ਇਸ ਦੇ ਨਾਲ ਹੀ, ਹਾਈਕੋਰਟ ਰੂਲਜ਼ ਅਤੇ ਆਰਡਰਜ਼ ਅਨੁਸਾਰ, ਕ੍ਰਿਮੀਨਲ ਪ੍ਰੋਸੀਡਿੰਗ ਕਰਨ ਵਾਲੀ ਧਿਰ ਚਲਾਨ ਦੀਆਂ ਕਾਪੀਆਂ ਲੈ ਸਕਦੀ ਹੈ ਅਤੇ ਇਸਦੇ ਨਾਲ ਜੁੜੇ ਦਸਤਾਵੇਜ਼ ਵੀ ਅਤੇ ਰਾਜ ਸਰਕਾਰ ਵਲੋਂ ਇਹ ਐਫ.ਆਈ.ਆਰਜ਼ ਰਜਿਸਟਰ ਕਰਵਾਈਆਂ ਗਈਆਂ ਸਨ, ਇਸ ਕਰਕੇ, ਪੰਜਾਬ ਸਰਕਾਰ ਇਸ ਮਾਮਲੇ ਵਿੱਚ ਅਹਿਮ ਧਿਰ ਬਣ ਜਾਂਦੀ ਹੈ।”ਉਨਾਂ ਵਲੋਂ ਪੁਲਿਸ ਐਕਟ 1861 ਅਨੁਸਾਰ ਇਹ ਵੀ ਪੇਸ਼ ਕੀਤਾ ਗਿਆ, “ਕਿਸੇ ਵੀ ਪੁਲਿਸ ਜਿਲੇ ਦੀ ਨਿਗਰਾਨੀ ਦਾ ਅਧਿਕਾਰ ਰਾਜ ਸਰਕਾਰ ਕੋਲ ਹੈ ਅਤੇ ਰਾਜ ਸਰਕਾਰ ਵਲੋਂ ਵਰਤਿਆ ਜਾਂਦਾ ਹੈ।”ਉਨਾਂ ਪੇਸ਼ ਕੀਤਾ ਕਿ ਪੰਜਾਬ ਸਿਵਲ ਅਤੇ ਕ੍ਰਿਮੀਨਲ ਕੋਰਟਸ ਪ੍ਰੈਪਰੇਸ਼ਨਜ਼ ਅਤੇ ਸਪਲਾਈ ਆਫ ਕਾਪੀ ਆਫ ਰਿਕਾਰਡਜ਼ ਰੂਲਜ਼, 1965, ਕੋਈ ਵੀ ਧਿਰ ਦੀਵਾਨੀ ਜਾਂ ਫੌਜਦਾਰੀ ਮਾਮਲੇ ਵਿਚ ਚਲਾਨ ਦੀਆਂ ਕਾਪੀਆਂ ਲੈਣ ਦੀ ਹੱਕਦਾਰ ਹੁੰਦੀ ਹੈ।ਪ੍ਰੋਸੀਕਿਉਸ਼ਨ ਵਲੋਂ ਬਹਿਸ ਕਰਦਿਆਂ ਇਹ ਵੀ ਕਿਹਾ ਗਿਆ ਕਿ ਇਹ ਵੀ ਮੰਨ ਲਿਆ ਜਾਵੇ ਕਿ ਰਾਜ ਸਰਕਾਰ ਮਾਮਲੇ ਵਿੱਚ ਧਿਰ ਨਹੀਂ ਹੈ ਅਤੇ ਰਾਜ ਸਰਕਾਰ ਅਦਾਲਤ ਨੂੰ ਕਿਸੇ ਫੌਜਦਾਰੀ ਮਾਮਲੇ ਵਿੱਚ ਲੋੜੀਂਦੇ ਕਾਰਨ ਪੇਸ਼ ਕਰਦੀ ਹੈ ਤਾਂ ਰੂਲ 3(2)ਅਨੁਸਾਰ ਚਲਾਨ ਦੀ ਕਾਪੀ ਲੈਣ ਦੀ ਹੱਕਦਾਰ ਹੁੰਦੀ ਹੈ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD