Saturday, 18 May 2024

 

 

ਖ਼ਾਸ ਖਬਰਾਂ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ

 

ਸ਼ੁਤਰਾਣਾ ਹਲਕੇ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ- ਪਰਨੀਤ ਕੌਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਪੁੱਜਣ ਦਾ ਦਿੱਤਾ ਸੱਦਾ

5 Dariya News

5 Dariya News

5 Dariya News

ਪਾਤੜਾਂ (ਪਟਿਆਲਾ) , 06 Oct 2019

ਹਲਕਾ ਸ਼ੁਤਰਾਣਾ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇਥੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਹਲਕਾ ਸ਼ੁਤਰਾਣਾ ਤੋਂ ਪੁੱਜੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ। ਹਲਕਾ ਸ਼ੁਤਰਾਣਾ ਦੇ ਵੋਟਰਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਹੱਕ ਵਿਚ ਦਿੱਤੇ ਵੱਡੇ ਫਤਵੇ 'ਤੇ ਉਨ੍ਹਾਂ ਦਾ ਧੰਨਵਾਦ ਕਰਦਿਆ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਉਹ ਇਸ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਵੱਜੋ ਦੇਣਗੇ।ਪਰਨੀਤ ਕੌਰ ਨੇ ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਪਾਤੜਾਂ ਵਿਖੇ ਨਵੀਂ ਅਨਾਜ ਮੰਡੀ, ਕਾਲਜ ਲਈ ਸਟੇਡੀਅਮ, ਟਰੋਮਾ ਸੈਂਟਰ ਅਤੇ ਪਾਤੜਾਂ ਸ਼ਹਿਰ ਵਿਖੇ ਇਕ ਸੁੰਦਰ ਪਾਰਕ ਦੀ ਮੰਗ ਨੂੰ ਸਵੀਕਾਰ ਕਰਦਿਆ ਕਿਹਾ ਕਿ ਪਾਤੜਾਂ ਸ਼ਹਿਰ ਨੂੰ ਜਿਥੇ ਫਰਵਰੀ 2020 ਤੱਕ ਨਵੀਂ ਅਨਾਜ ਮੰਡੀ ਉਪਲਬਧ ਕਾਰਵਾਈ ਜਾਵੇਗੀ ਉਥੇ ਹੀ ਮਰੀਜ਼ਾਂ ਲਈ ਟਰੋਮਾ ਸੈਂਟਰ ਅਤੇ ਸ਼ਹਿਰ ਵਿਚ ਇਕ ਸੁੰਦਰ ਪਾਰਕ ਦਾ ਨਿਰਮਾਣ ਵੀ ਛੇਤੀ ਹੀ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਨੂੰ ਖੇਡ ਸਟੇਡੀਅਮ ਮੁਹੱਈਆ ਕਰਵਾਉਣ ਲਈ ਕਾਲਜ ਦੇ ਨਾਲ ਲੱਗਦੀ ਛੇ ਏਕੜ ਜਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਇਸ ਜਮੀਨ ਦੀ ਚਾਰ ਦੀਵਾਰੀ ਕਰਕੇ ਇਲਾਕਾ ਨਿਵਾਸੀਆਂ ਨੂੰ ਇਕ ਬਿਹਤਰੀਨ ਖੇਡ ਸਟੇਡੀਅਮ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਵੱਧ ਚੜਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਦਾ 28 ਅਕਤੂਬਰ ਨੂੰ ਪੰਜਾਬ 'ਚ ਦਾਖਲੇ ਮੌਕੇ ਸ਼ੰਭੂ ਵਿਖੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਸ੍ਰੀਮਤੀ ਪਰਨੀਤ ਕੌਰ ਨੇ ਲੋਕ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਤੰਦਰੁਸਤੀ, ਚੰਗੀ ਸਿਹਤ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਪਲਾਸਟਿਕ ਨੂੰ ਸਦਾ ਲਈ ਅਲਵਿਦਾ ਆਖਣ। 

ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ਼੍ਰੀ ਨਿਰਮਲ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਸ੍ਰੀ ਸਤਨਾਮ ਸਿੰਘ ਵੱਲੋਂ ਸਮੂਹ ਇਲਾਕੇ ਦੀ ਤਰਫੋਂ ਸ੍ਰੀਮਤੀ ਪਰਨੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ।ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਨਿਰਮਲ ਸਿੰਘ ਸ਼ੁਤਰਾਣਾ ਨੇ ਹਲਕੇ ਦੇ ਨੌਜਵਾਨਾਂ ਨੂੰ ਨੁਮਾਇੰਦਗੀ ਦੇਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆ ਕਿਹਾ ਕਿ ਹਲਕੇ ਦੇ 90 ਪ੍ਰਤੀਸ਼ਤ ਸਰਪੰਚ ਤੇ ਪੰਚ ਨੌਜਵਾਨ ਹਨ ਜਿਸ ਨਾਲ ਨੌਜਵਾਨਾਂ ਵਿਚ ਕੰਮ ਕਰਨ ਲਈ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕੀਤੇ ਵਾਅਦਿਆ ਵਿਚੋਂ 70 ਫ਼ੀਸਦੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਰਹਿੰਦੇ ਕੰਮ ਵੀ ਜਲਦੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬੇ ਭਰ 'ਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਲੋੜਵੰਦ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਰੋਜ਼ਗਾਰ ਦੇਣ ਲਈ ਇਲਾਕੇ 'ਚ ਵੱਡੀ ਸਨਅਤ ਲਗਾਉਣ ਅਤੇ ਇਲਾਕਾ ਵਿਚ ਨਵਾਂ ਬਹੁਤਕਨੀਕੀ ਕਾਲਜ ਖੋਲਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਨੌਜਵਾਨਾਂ ਨੂੰ ਆਪਣੇ ਇਲਾਕੇ ਵਿਚ ਤਕਨੀਕੀ ਸਿੱਖਿਆ, ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਨਵ ਨਿਯੁਕਤ ਉਪ ਚੇਅਰਮੈਨ ਸ੍ਰੀ ਸਤਨਾਮ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦਾ ਉਪ ਚੇਅਰਮੈਨ ਲਗਾਉਣ 'ਤੇ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਨੁਮਾਇੰਦਗੀ ਦੇਕੇ ਅੱਗੇ ਆਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੀ ਨੌਜਵਾਨਾਂ ਵੱਲੋਂ ਅਹਿਮ ਰੋਲ ਅਦਾ ਕੀਤਾ ਗਿਆ ਹੈ। ਉਪ ਚੇਅਰਮੈਂਨ ਨੇ ਕਿਹਾ ਕਿ  ਉਨ੍ਹਾਂ ਵੱਲੋਂ ਹਲਕਾ ਸ਼ੁਤਰਾਣਾ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ੍ਰੀ ਤਰਸੇਮ ਲਾਲ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸ੍ਰੀ ਸ਼ਤੀਸ਼ ਗਰਗ, ਨਗਰ ਕੌਂਸਲ ਪ੍ਰਧਾਨ ਸ੍ਰੀ ਨਰਿੰਦਰ ਸਿੰਗਲਾ, ਸਾਬਕਾ ਪ੍ਰਧਾਨ ਸ੍ਰੀ ਪ੍ਰੇਮ ਗੁਪਤਾ, ਸ੍ਰੀ ਬਲਦੇਵ ਸਿੰਘ, ਸ੍ਰੀ ਤਰਸੇਮ ਬਾਸੂ, ਸ੍ਰੀ ਕੀਮਤ ਚੰਦ ਸਿੰਗਲਾ, ਸ੍ਰੀ ਚਮਨ ਲਾਲ, ਸ੍ਰੀ ਹਰਦੀਪ ਸਿੰਘ ਕਲਾਰਾ, ਸ੍ਰੀ ਮੋਹਣ ਸਿੰਘ, ਸ੍ਰੀ ਅੰਗਰੇਜ਼ ਸਿੰਘ ਲਾਲਵਾ, ਬਲਰਾਜ ਸਿੰਘ ਸਿਊਣਾ, ਸ੍ਰੀ ਬਗੀਚਾ ਸਿੰਘ, ਸ੍ਰੀ ਧਰਮਪਾਲ ਸਿੰਘ, , ਸ੍ਰੀ ਬਬੂ ਬਾਜਵਾ, ਸ੍ਰੀ ਜੈ ਪ੍ਰਤਾਪ ਸਿੰਘ ਜੇਜੀ, ਸ੍ਰੀ ਮੋਹਲ ਲਾਲ ਸ਼ਰਮਾ ਸਮੇਤ ਕਈ ਬੁਲਾਰਿਆ ਨੇ ਵੀ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਇਲਾਕੇ ਵਿਚ ਆਉਣ 'ਤੇ ਧੰਨਵਾਦ ਕੀਤਾ।ਇਸ ਮੌਕੇ ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਸੀਨੀਅਰ ਕਾਂਗਰਸ ਆਗੂ ਸ੍ਰੀ ਸੁਰਿੰਦਰ ਸਿੰਘ ਘੁੰਮਣ, ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD