Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਅੰਮ੍ਰਿਤਸਰ 'ਚ ਆਈਆਈਐਮ ਲਿਆਉਣ ਲਈ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਆਈਆਈਐਮ, ਅੰਮ੍ਰਿਤਸਰ ਦਾ ਪੱਕਾ ਕੈਂਪਸ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਰਮੇਸ਼ ਪੋਖਾਰਿਆਲ ਦਾ ਸਵਾਗਤ ਕੀਤਾ

5 Dariya News

5 Dariya News

5 Dariya News

ਅੰਮ੍ਰਿਤਸਰ , 07 Oct 2019

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ 'ਚ ਆਈਆਈਐਮ ਵਰਗਾ ਵੱਕਾਰੀ ਪ੍ਰਾਜੈਕਟ ਲਿਆਉਣ ਲਈ ਸਾਬਕਾ ਅਕਾਲੀ-ਭਾਜਪਾ ਸਰਕਾਰ ਅਤੇ ਐਨਡੀਏ ਵੱਲੋਂ ਕੀਤੇ ਕੰਮਾਂ ਨੂੰ ਪਹਿਚਾਣਨ ਲਈ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਮੁੱਖ ਮੰਤਰੀ ਨੂੰ ਮਸ਼ਵਰਾ ਦਿੱਤਾ ਕਿ ਉਹ ਹੋਰਾਂ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਥਾਂ ਪੰਜਾਬ ਅੰਦਰ ਇਹੋ ਜਿਹਾ ਕੋਈ ਹੋਰ ਪ੍ਰਾਜੈਕਟ ਲਿਆਉਣ ਲਈ ਕੰਮ ਕਰੇ।ਇਸ ਦੇ ਨਾਲ ਹੀ ਅਕਾਲੀ ਦਲ ਨੇ ਅੱਜ ਪਵਿੱਤਰ ਗੁਰੂ ਕੀ ਨਗਰੀ ਵਿਚ ਇਸ ਸੰਸਥਾਨ ਨੂੰ ਸ਼ੁਰੂ ਕਰਵਾਉਣ ਅਤੇ ਆਈਆਈਐਮ ਦਾ ਪੱਕਾ ਕੈਂਪਸ ਸਥਾਪਤ ਕਰਵਾਉਣ ਲਈ ਆਏ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਰਮੇਸ਼ ਪੋਖਾਰਿਆਲ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਮੌਕੇ ਇਹ ਸੰਸਥਾਨ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਜਾਵੇ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਆਈਆਈਐਮ ਨੂੰ ਅੰਮ੍ਰਿਤਸਰ 'ਚ ਬਣਾਉਣ ਦੀ ਪ੍ਰਵਾਨਗੀ ਦੇ ਕੇ ਨਿਭਾਈ ਸੇਵਾ ਨੂੰ ਪਹਿਚਾਣਿਆ ਹੈ। ਉਹਨਾਂ ਕਿਹਾ ਕਿ ਇਸ ਸੰਸਥਾਨ ਲਈ ਐਨਡੀਏ-1 ਸਰਕਾਰ ਨੇ ਪਹਿਲੇ ਬਜਟ ਵਿਚ ਹੀ ਮਨਜੂਰੀ ਦੇ ਦਿੱਤੀ ਸੀ, ਜਿਸ ਤੋਂ ਬਾਅਦ ਸ੍ਰੀ ਅਰੁਣ ਜੇਤਲੀ ਜੀ ਨੇ 26 ਜੂਨ 2016 ਨੂੰ ਉਸ ਸਮੇਂ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਸਮ੍ਰਿਤੀ ਇਰਾਨੀ ਅਤੇ ਸੀਨੀਅਰ ਅਕਾਲੀ ਆਗੂਆਂ ਦੀ ਹਾਜ਼ਰੀ ਵਿਚ ਇਸ ਸੰਸਥਾਨ ਦਾ ਨੀਂਹ ਪੱਥਰ ਰੱਖਿਆ ਸੀ।

ਅਕਾਲੀ ਆਗੂਆਂ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਸਵੀਕਾਰ ਕਰ  ਰਿਹਾ ਹੈ, ਇਸੇ ਤਰ੍ਹਾਂ ਉਹ ਪਹਿਲਾਂ ਮੁੰਬਈ ਵਿਚ ਕਾਰਪੋਰੇਟ ਘਰਾਣਿਆਂ ਦੇ ਮੁਖੀਆਂ ਅੱਗੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਨਿਵੇਸ਼ ਪੰਜਾਬ ਵਿਭਾਗ ਬਣਾਉਣ ਦੀ ਸ਼ਲਾਘਾ ਕਰ ਚੁੱਕਿਆ ਹੈ ਜਿਸ ਕਰਕੇ ਸੂਬੇ ਅੰਦਰ ਭਾਰੀ ਨਿਵੇਸ਼ ਦਾ ਰਾਹ ਖੁੱਲ੍ਹਿਆ ਹੈ। ਉਹ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਬਣਾਈਆਂ ਜੰਗੇ-ਆਜ਼ਾਦੀ ਅਤੇ ਵਾਰ ਮਿਊਜ਼ੀਅਮ ਵਰਗੀਆਂ ਯਾਦਗਾਰਾਂ ਦੀ ਵੀ ਰੱਜਵੀਂ ਤਾਰੀਫ਼ ਕਰ ਚੁੱਕਿਆ ਹੈ। ਉਹਨਾਂ ਕਿਹਾ ਕਿ ਪਰ ਕਾਂਗਰਸ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਨੂੰ ਖੁਦ ਵੀ ਕੁੱਝ ਕਰਨ ਦੀ ਲੋੜ ਹੈ। ਕਾਂਗਰਸ ਸਰਕਾਰ ਨੂੰ ਆਪਣੀ ਵੀ ਕੋਈ ਪ੍ਰਾਪਤੀ ਭਾਵੇਂ ਉਹ ਕਿੰਨੀ ਵੀ ਛੋਟੀ ਕਿਉਂ ਨਾ ਹੋਵੇ, ਦੱਸਣੀ ਚਾਹੀਦੀ ਹੈ। ਸਿਰਫ ਅਕਾਲੀ-ਭਾਜਪਾ ਅਤੇ ਐਨਡੀਏ ਸਰਕਾਰਾਂ ਵੱਲੋਂ ਕੀਤੇ ਕੰਮਾਂ ਅੱਗੇ ਤਸਵੀਰਾਂ ਖਿਚਵਾ ਕੇ ਕੁੱਝ ਹਾਸਿਲ ਨਹੀਂ ਹੋਵੇਗਾ।ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਈਆਈਐਮ ਅਤੇ ਏਮਜ਼ ਬਠਿੰਡਾ ਵਰਗੇ ਵੱਕਾਰੀ  ਸੰਸਥਾਨ ਪੰਜਾਬ ਅੰਦਰ ਲਿਆਉਣ ਲਈ ਕੰਮ ਕਰਨ ਕਰਨ ਦੀ ਲੋੜ ਹੈ। ਇੱਕ ਚੁਣੀ ਹੋਈ ਸਰਕਾਰ ਕੋਲੋਂ ਘੱਟੋ ਘੱਟ ਇੰਨੀ ਉਮੀਦ ਤਾਂ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਜੇਕਰ ਯੂਪੀਏ ਸਰਕਾਰ ਵੇਲੇ ਇਹਨਾਂ ਸੰਸਥਾਨਾਂ ਨੂੰ ਪ੍ਰਵਾਨਗੀ ਦਿੱਤੀ ਹੁੰਦੀ ਤਾਂ ਸਾਡੇ ਨੌਜਵਾਨਾਂ ਨੂੰ ਇਸ ਦਾ ਬਹੁਤ ਫਾਇਦਾ ਹੋਣਾ ਸੀ। ਉਹਨਾਂ ਕਿਹਾ ਕਿ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੌਰਾਨ 10 ਸਾਲ ਵਿਤਕਰਾ ਝੱਲਣ ਮਗਰੋਂ ਐਨਡੀਏ ਸਰਕਾਰ ਅੰਦਰ ਪੰਜਾਬ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ।ਪੰਜਾਬ ਅੰਦਰ ਇੱਕ ਉੱਚ ਪੱਧਰੀ ਵਿੱਦਿਅਕ ਸੰਸਥਾਨ ਸਥਾਪਤ ਕਰਨ ਵਾਸਤੇ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਅਕਾਲੀ ਆਗੂਆਂ ਨੇ ਪੰਜਾਬ ਦੇ ਲੰਬੇ ਸਮੇਂ ਤੋਂ ਲਟਕੇ ਮਸਲੇ ਹੱਲ ਕਰਨ ਲਈ ਵੀ ਸ੍ਰੀ ਮੋਦੀ ਦਾ ਧੰਨਵਾਦ ਕੀਤਾ। ਇਹਨਾਂ ਵਿਚ ਕਾਂਗਰਸੀਆਂ ਵੱਲੋਂ ਕੀਤੇ 1984 ਕਤਲੇਆਮ ਦੇ ਕੇਸਾਂ ਦੀ ਮੁੜ ਜਾਂਚ ਲਈ ਸਿਟ ਬਣਾਉਣਾ, ਲੰਗਰ ਉੱਤੇ ਜੀਐਸਟੀ ਵਾਪਸ ਕਰਨਾ, ਕਾਂਗਰਸ ਵੱਲੋਂ ਬਣਾਈਆਂ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰਨਾ, ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿਚ ਸੜ੍ਹ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰਨਾ ਅਤੇ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਕਰਨਾ ਸ਼ਾਮਿਲ ਹੈ। 

 

Tags: Bikram Singh Majithia , Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD