Friday, 26 April 2024

 

 

ਖ਼ਾਸ ਖਬਰਾਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਧੂਰੀ ਸ਼ਹਿਰ ਦੇ ਦੌਰੇ ਦੌਰਾਨ ਮੀਤ ਹੇਅਰ ਨੂੰ ਮਿਲਿਆ ਭਰਵਾਂ ਹੁੰਗਾਰਾ ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ ਚੋਣ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ : ਪਰਨੀਤ ਸ਼ੇਰਗਿੱਲ ਪੰਜਾਬ ਸਰਕਾਰ ਬੋਲਣ ਦਾ ਹੱਕ ਵੀ ਖੋਹ ਰਹੀ ਹੈ ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਹਰਭਜਨ ਸਿੰਘ ਈ ਟੀ ਓ ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਡਾ. ਦਵਿੰਦਰ ਕੁਮਾਰ ਪੁਰੀ ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ

 

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀਆਂ ਮਨੁੱਖਤਾ ਲਈ ਤੇ ਕੌਮ ਵਾਸਤੇ ਕੀਤੀਆਂ ਕੁਰਬਾਨੀਆਂ ਸਾਡੇ ਸਭ ਲਈ ਪ੍ਰੇਰਨਾ ਸਰੋਤ : ਜੇ ਪੀ ਨੱਡਾ

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਖਾਲਸਾ ਪੰਥ ਦੇ ਜਨਮ ਅਸਥਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

5 Dariya News

5 Dariya News

5 Dariya News

ਸ੍ਰੀ ਆਨੰਦਪੁਰ ਸਾਹਿਬ , 07 Oct 2019

ਜੈ ਪ੍ਰਕਾਸ਼ ਨੱਡਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੀ ਸ਼ੁਰੂਆਤ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਅਤੇ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਸ਼ੋਭਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਨੁੱਖਤਾ ਦੇ ਭਲੇ, ਸੁੱਖ ਸ਼ਾਂਤੀ, ਦੇਸ਼ ਦੀ ਏਕਤ ਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕਰਕੇ ਕੀਤੀ।ਭਾਜਪਾ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਡਾ ਅੱਜ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ, ਜਿਥੇ ਉਹਨਾਂ ਕੁਝ ਸਮਾਂ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਨੱਡਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਰਧਾ ਦੇ ਨਾਲ ਨਤਮਸਤਕ ਹੋਣ ਉਪਰੰਤ ਅਰਦਾਸ ਕੀਤੀ। ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਤੇ ਨਾਲ ਆਏ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈ ਪ੍ਰਕਾਸ਼ ਨੱਡਾ ਨੇ ਕਿਹਾ ਕਿ ਮੈਨੂੰ ਅੱਜ ਦਸਮ ਗੁਰੁ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਤੇ ਉਨ੍ਹਾਂ ਵੱਲੋਂ ਸਾਜੇ ਖਾਲਸਾ ਪੰਥ ਦੇ ਜਨਮ ਸਥਾਨ ਤੇ ਨਤਮਸਤਕ ਹੋ ਕੇ ਸ਼ਾਂਤੀ ਤੇ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਆਕੇ ਮੇਰੀ ਰੂਹ ਤਾਜ਼ਾ ਹੋ ਗਈ ਹੈ। ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਖਾਤਰ, ਆਪਣੀ ਕੌਮ ਦੇ ਲਈ ਜਿਸ ਤਰ੍ਹਾਂ ਸਰਬੰਸ ਵਾਰ ਕੇ ਕੁਰਬਾਨੀਆਂ ਕੀਤੀਆਂ ਉਹ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਖਾਸ ਤੌਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਸਾਬਕਾ ਸਾਂਸਦ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਜਨਰਲ ਸਕੱਤਰ ਪ੍ਰਦੇਸ਼ ਭਾਜਪਾ ਦਿਆਲ ਸਿੰਘ ਸੋਢੀ, ਰਜੇਸ਼ ਚੌਧਰੀ, ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਦੀਪ ਸਿੰਘ ਕਲੌਤਾ ਤੋਂ ਇਲਾਵਾ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫਸਰ ਹਰਦੇਵ ਸਿੰਘ ਹੈਪੀ ਵੀ ਹਾਜ਼ਰ ਸਨ।

 

Tags: Jagat Prakash Nadda , Jai Ram Thakur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD