Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪਖਰਿਯਾਲ ਨਿਸ਼ੰਕ ਨੇ ਨੀਂਹ ਦੀਆਂ ਇੱਟਾਂ ਰੱਖ ਕੇ ਕੀਤੀ ਆਈ ਆਈ ਐਮ ਦੀ ਸ਼ੁਰੂਆਤ

ਪੰਜਾਬ ਕੇਂਦਰ ਸਰਕਾਰ ਦੇ ਹਰ ਚੰਗੇ ਫੈਸਲੇ ਨਾਲ ਡਟ ਕੇ ਖੜਦਾ ਹੈ-ਬਾਜਵਾ

5 Dariya News

5 Dariya News

5 Dariya News

ਅੰਮ੍ਰਿਤਸਰ , 07 Oct 2019

Last updated on: Oct 07, 2019, 00:00 IST

ਲੰਮੇ ਸਮੇਂ ਤੋਂ ਆਪਣੀ ਇਮਾਰਤ ਦੀ ਉਡੀਕ ਕਰ ਰਹੇ ਅੰਮ੍ਰਿਤਸਰ ਆਈ. ਆਈ. ਐਮ. ਦੀ ਉਡੀਕ ਅੱਜ ਉਸ ਵੇਲੇ ਪੂਰੀ ਹੋ ਗਈ, ਜਦ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪਖਰਿਯਾਲ ਨਿਸ਼ੰਕ ਨੇ ਮਾਨਾਵਾਲਾਂ ਸਥਿਤ ਕੈਂਪਸ ਵਿਚ ਭੂਮੀ ਪੂਜ਼ਨ ਮਗਰੋਂ ਨੀਂਹ ਦੀਆਂ ਇੱਟਾਂ ਰੱਖ ਕੇ ਇਸਦੇ ਭਵਨ ਨਿਰਮਾਣ ਦਾ ਕੰਮ ਰਸਮੀ ਤੌਰ ਉਤੇ ਸ਼ੁਰੂ ਕਰਵਾ ਦਿੱਤਾ। ਇਸ ਮੌਕੇ ਬੋਲਦੀ ਰਮੇਸ਼ ਨੇ ਕਿਹਾ ਕਿ ਅੱਜ ਤੋਂ ਕਰੀਬ 4 ਸਾਲ ਪਹਿਲਾਂ ਅਰੁਣ ਜੇਤਲੀ ਨੇ ਇਸ ਇਮਾਰਤ ਦਾ ਨੀਂਹ ਪੱਥਰ ਰੱਖ ਦਿੱਤਾ ਸੀ, ਪਰ ਇਕ ਏਕੜ ਜ਼ਮੀਨ, ਜੋ ਕਿ ਕੈਂਪਸ ਦੇ ਵਿਚ ਪੈਂਦੀ ਸੀ, ਨਾ ਮਿਲਣ ਕਾਰਨ ਇਸ ਦਾ ਕੰਮ ਰੁੱਕ ਗਿਆ। ਹੁਣ ਇਹ ਜ਼ਮੀਨ ਮਿਲ ਜਾਣ ਕਾਰਨ ਇਮਾਰਤ ਲਈ ਨਕਸ਼ਾ ਤਿਆਰ ਕਰਕੇ ਇਸ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲੇ ਪੜਾਅ ਲਈ 350 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਪੜਾਅ ਲਈ ਕਰੀਬ 250 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਉਹ ਵੀ ਲੋੜ ਅਨੁਸਾਰ ਦੇ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਵਿਚ 600 ਵਿਦਿਆਰਥੀਆਂ ਲਈ ਹੋਸਟਲ, 25 ਵਿਦਿਆਰਥੀਆਂ ਲਈ ਘਰ, 90 ਕਰਮਚਾਰੀਆਂ ਲਈ ਰਿਹਾਇਸ਼, ਹਸਪਤਾਲ, ਬੈਂਕ ਆਦਿ ਦੀ ਵਿਵਸਥਾ ਰੱਖੀ ਗਈ ਹੈ। ਉਨਾਂ ਕਿਹਾ ਕਿ ਮੰਤਰਾਲਾ ਹਰ ਮਹੀਨੇ ਇਸ ਦੀ ਪ੍ਰਗਤੀ ਰਿਪੋਰਟ ਲੈਂਦਾ ਰਹੇਗਾ ਅਤੇ ਆਸ ਹੈ ਕਿ ਇਸ ਨੂੰ ਮਿੱਥੇ ਸਮੇਂ ਵਿਚ ਪੂਰਾ ਕਰ ਲਿਆ ਜਾਵੇਗਾ।ਉਨਾਂ ਦੱਸਿਆ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿਚ ਬੜੀ ਸ਼ਰਧਾ ਨਾਲ ਮਨਾ ਰਹੀ ਹੈ ਅਤੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਰਬ ਧਰਮ ਅਧਿਐਨ ਕੇਂਦਰ ਬਣਾਇਆ ਜਾਵੇਗਾ, ਜਿੱਥੇ ਕਿ ਗੁਰੂ ਨਾਨਕ ਦੀ ਫਲਸਫੀ ਦਾ ਅਧਿਐਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੰਦਨ ਅਤੇ ਕੈਨੇਡਾ ਵਿਚ ਵੀ ਯੂਨੀਵਰਸਿਟੀਆਂ ਵਿਚ ਗੁਰੂ ਨਾਨਕ ਦੇਵ ਜੀ ਦੇ ਨਾਮ ਉਤੇ ਪ੍ਰਚਾਰ-ਪ੍ਰਸਾਰ ਦਾ ਕੰਮ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ ਮਹਿਮਾਨ ਵਜੋਂ ਸ਼ਾਮਿਲ ਹੋਏ ਉਚੇਰੀ ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਆਈ. ਆਈ ਐਮ ਦੀ ਕੀਤੀ ਸ਼ੁਰੂਆਤ ਲਈ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਲਈ ਕਰੀਬ 60 ਏਕੜ ਜ਼ਮੀਨ ਦਿੱਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਹਰ ਚੰਗੇ ਫੈਸਲੇ ਦੀ ਪ੍ਰਸੰਸਾ ਅਤੇ ਹਮਾਇਤ ਕਰਦੀ ਹੈ। ਉਨਾਂ ਕਿਹਾ ਕਿ ਰਾਜ ਦੀ ਤਰੱਕੀ ਲਈ ਕੇਂਦਰ ਤੇ ਰਾਜ ਸਰਕਾਰ ਦੇ ਸਬੰਧ ਚੰਗੇ ਹੋਣੇ ਜ਼ਰੂਰੀ ਹਨ। ਉਨਾਂ ਕਿਹਾ ਕਿ ਮੁਹਾਲੀ ਵਿਚ ਵੀ ਇਸ ਸੰਸਥਾ ਦੀ ਸ਼ਾਖਾ ਖੋਲਣ ਦਾ ਪ੍ਰੋਗਰਾਮ ਹੈ, ਜਿਸ ਨੂੰ ਛੇਤੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੈਨਜਮੈਂਟ ਤਾਂ ਹਰੇਕ ਘਰ, ਸੰਸਥਾ ਦੀ ਲੋੜ ਹੈ ਅਤੇ ਅੱਜ ਦੇਸ਼ ਵੀ ਜਿਸ ਸੰਕਟ ਵਿਚ ਫਸਿਆ ਹੈ, ਉਸ ਨੂੰ ਵੀ ਚੰਗੀ ਮੈਨਜਮੈਂਟ ਨਾਲ ਹੀ ਕੱਢਿਆ ਜਾ ਸਕਦਾ ਹੈ।ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਇਸ ਮੌਕੇ ਜਿੱਥੇ ਧੰਨਵਾਦ ਕੀਤਾ ਉਥੇ ਕਿਹਾ ਕਿ ਇਕ ਏਕੜ ਜ਼ਮੀਨ ਵਾਲਾ ਕੰਮ ਵੀ ਡਾਇਰੈਕਟਰ ਦੀ ਨਿਯੁੱਕਤੀ ਨਾ ਹੋਣ ਕਾਰਨ ਰੁਕਿਆ ਸੀ ਅਤੇ ਜਿਸ ਦਿਨ ਡਾਇਰੈਕਟਰ ਦੀ ਨਿਯੁਕਤੀ ਕੇਂਦਰ ਸਰਕਾਰ ਨੇ ਕਰ ਦਿੱਤੀ, ਉਸ ਦਿਨ ਤੋਂ ਹੀ ਇਹ ਕੰਮ ਹੱਲ ਹੋਣਾ ਸ਼ੁਰੂ ਹੋ ਗਿਆ ਸੀ। ਉਨਾਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਜੋ ਕਿ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਬਣਾਈ ਸੀ, ਨੂੰ ਰਾਜ ਦੀ ਤਰੱਕੀ ਲਈ ਕੇਂਦਰੀ ਦਰਜਾ ਦੇਣ ਦੀ ਮੰਗ ਕੀਤੀ। ਉਨਾਂ ਇਸ ਤੋਂ ਇਾਲਵਾ ਅੰਮ੍ਰਿਤਸਰ ਤੋਂ ਹੀਥਰੋ ਅਤੇ ਟੋਰਾਟੋਂ ਲਈ ਉਡਾਨਾਂ ਸ਼ੁਰੂ ਕਰਨ ਦੀ ਵਕਾਲਤ ਵੀ ਕੀਤੀ। ਇਸ ਮੌਕੇ ਚੇਅਰਮੈਨ ਸ੍ਰੀ ਸੰਜੈ ਗੁਪਤਾ ਅਤੇ ਡਾਇਰੈਕਟਰ ਪ੍ਰੋ. ਨਾਗਾਰਾਜਨ ਰਾਮਾਮੂਰਥੀ ਨੇ ਵੀ ਸੰਬੋਧਨ ਕੀਤਾ।ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ, ਡਿਪਟੀ ਕਮਿਸ਼ਨਰ ਸ ਸ਼ਿਵਦੁਲਾਰ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਐਸ ਐਸ ਪੀ ਦਿਹਾਤੀ ਸ੍ਰੀ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਵੀ ਹਾਜ਼ਰ ਸਨ।

 

Tags: Ramesh Pokhriyal Nishank , Tript Rajinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD