Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਨੂੰ ਸਾਰਿਆਂ ਨੂੰ ਰਲ ਕੇ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ - ਰਾਜਾ ਕੰਵਰਜੋਤ ਸਿੰਘ ਮੁਹਾਲੀ

ਈ.ਐਸ.ਆਈ. ਹਸਪਤਾਲ ਵਿਖੇ ਦਰਜਨਾਂ ਛਾਂਦਾਰ ਬੂਟੇ ਲਗਾਏ ਗਏ

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Oct 2019

Last updated on: Oct 07, 2019, 00:00 IST

ਅੱਜ ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ ਦੀ ਅਗਵਾਈ ਅਤੇ ਈ.ਐਸ.ਆਈ. ਹਸਪਤਾਲ ਮੁਹਾਲੀ ਦੇ ਇੰਚਾਰਜ ਡਾ. ਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਫੇਜ਼-2 ਦੇ ਈ.ਐਸ.ਆਈ. ਹਸਪਤਾਲ ਵਿਖੇ ਦਰਜਨਾਂ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਬੋਲਦਿਆਂ ਰਾਜਾ ਮੁਹਾਲੀ ਨੇ ਦੱਸਿਆ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਾਨੂੰ ਸਭ ਨੂੰ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਬੂਟੇ ਅਤੇ ਪੇਡ-ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਂਦੇ ਤਿਉਹਾਰਾਂ ਨੂੰ ਧੂੰਆਂ-ਮੁਕਤ ਬਣਾਉਣ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਅਪੀਲ ਕੀਤੀ ਕਿ ਆਉਂਦੇ ਦੁਸ਼ਹਿਰੇ ਅਤੇ ਦਿਵਾਲੀ ਮੌਕੇ ਪਟਾਕਿਆਂ ਦਾ ਘੱਟੋ-ਘੱਟ ਇਸਤੇਮਾਲ ਕੀਤਾ ਜਾਵੇ ਤਾਂ ਜੋ ਵਾਤਾਵਰਨ ਨੂੰ ਸੁਹਾਵਣਾ ਅਤੇ ਬਿਹਤਰ ਬਣਾਇਆ ਜਾ ਸਕੇ| ਉਨ੍ਹਾਂ ਇਹ ਵੀ ਕਿਹਾ ਕਿ ਤਿਉਹਾਰਾਂ ਮੌਕੇ ਪਟਾਕਿਆਂ ਦੀ ਜਗ੍ਹਾ ਹਰਿਆਲੀ ਵਧਾਉਣ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਘੇ ਸਮਾਜ ਸੇਵੀ ਸ਼੍ਰੀ ਏ.ਆਰ. ਚੌਧਰੀ, ਯੂਥ ਆਗੂ ਰਾਜਦੀਪ ਸਿੰਘ, ਡਾ. ਨਰਿੰਦਰ ਮੋਹਣ, ਜਰਨੈਲ ਸਿੰਘ ਪ੍ਰਧਾਨ ਵਾਟਰ ਸਪਲਾਈ ਯੂਨੀਅਨ, ਭਿੰਦਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਸਿੰਘ, ਗੁਰਵੀਰ ਸਿੰਘ, ਕਰਮਜੀਤ ਸਿੰਘ, ਮੱਖਣ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰ ਪੱਤਵੰਤੇ ਹਾਜ਼ਰ ਸਨ।

 

Tags: Raja Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD