Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਿੰਡ ਚੂਹੇਵਾਲ ਦੇ ਸਰਪੰਚ ਦਲਜੀਤ ਸਿੰਘ ਨੂੰ ਮਿਲਿਆ ਸੂਬੇ ਭਰ ਵਿਚੋਂ ਬੈਸਟ ਸਰਪੰਚ ਦਾ ਐਵਾਰਡ

ਐੱਮ.ਬੀ.ਏ. ਪਾਸ ਸਰਪੰਚ ਦਲਜੀਤ ਸਿੰਘ ਲਿਖ ਰਿਹਾ ਪਿੰਡ ਦੇ ਵਿਕਾਸ ਦੀ ਨਵੀਂ ਇਬਾਰਤ

5 Dariya News

5 Dariya News

5 Dariya News

ਬਟਾਲਾ , 07 Oct 2019

Last updated on: Oct 07, 2019, 00:00 IST

ਨੌਜਵਾਨ ਕਿਸੇ ਵੀ ਦੇਸ਼ ਦੀ ਉਹ ਸ਼ਕਤੀ ਹੁੰਦੇ ਨੇ ਜੋ ਆਪਣੀ ਨਵੀਂ ਅਤੇ ਅਗਾਂਹਵਧੂ ਸੋਚ ਨਾਲ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਜਾਂਦੇ ਹਨ। ਜੇਕਰ ਇੱਕ ਅਗਾਂਹਵਧੂ, ਪੜ੍ਹਿਆ ਲਿਖਿਆ ਨੌਜਵਾਨ ਸਰਪੰਚ ਬਣ ਕੇ ਆਪਣੀ ਉਸਾਰੂ ਸੋਚ ਨਾਲ ਕੰਮ ਕਰਨਾ ਸ਼ੁਰੂ ਕਰ ਦੇਵੇ ਤਾਂ ਉਸ ਪਿੰਡ ਦੀ ਤਕਦੀਰ ਬਦਲਣੀ ਨਿਸ਼ਚਿਤ ਹੈ। ਅਜਿਹੀ ਹੀ ਉਦਾਹਰਨ ਦੇਖੀ ਜਾ ਸਕਦੀ ਹੈ ਬਟਾਲਾ ਨੇੜਲੇ ਪਿੰਡ ਚੂਹੇਵਾਲ ਵਿਖੇ।ਪਿੰਡ ਚੂਹੇਵਾਲ ਦੇ ਵਸਨੀਕਾਂ ਨੇ ਪਿਛਲੀਆਂ ਪੰਚਾਇਤੀ ਚੋਣਾਂ ਦੌਰਾਨ ਆਪਣੇ ਪਿੰਡ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਨੌਜਵਾਨ ਦਲਜੀਤ ਸਿੰਘ ਬੰਮਰਾਹ ਜੋ ਕਿ ਐੱਮ.ਬੀ.ਏ ਪਾਸ ਹੈ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਸੀ। ਦਲਜੀਤ ਸਿੰਘ ਦੀ ਸਰਪੰਚ ਵਜੋਂ ਚੋਣ ਪਿੰਡ ਚੂਹੇਵਾਲ ਲਈ ਬਹੁਤ ਲਾਹੇਵੰਦੀ ਸਾਬਤ ਹੋਈ ਹੈ ਅਤੇ ਇਸ ਨੌਜਵਾਨ ਸਰਪੰਚ ਨੇ ਬੜੇ ਥੋੜੇ ਸਮੇਂ ਵਿੱਚ ਹੀ ਪਿੰਡ ਵਿੱਚ ਉਹ ਵਿਕਾਸ ਕਾਰਜ ਕਰਾ ਰਿਹਾ ਹੈ ਜੋ ਦਹਾਕਿਆਂ ਤੋਂ ਨਹੀਂ ਹੋਏ ਸਨ। ਸਰਪੰਚ ਦਲਜੀਤ ਸਿੰਘ ਦੀ ਅਗਾਂਹਵਧੂ ਸੋਚ ਅਤੇ ਪਿੰਡ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਸਦਕਾ ਬੀਤੇ ਦਿਨੀ ਉਸ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਝੋਕ ਹਰੀ ਹਰ ਵਿਖੇ ਹੋਏ ਇੱਕ ਰਾਜ ਪੱਧਰੀ ਸਮਾਗਮ ‘ਜੱਟ ਐਕਸਪੋ’ ਵਲੋਂ ਪੇਂਡੂ ਵਿਕਾਸ ਵਿੱਚ ਸਭ ਤੋਂ ਉੱਤਮ ਸੇਵਾਵਾਂ ਨਿਭਾਉਣ ਬਦਲੇ ‘ਐਕਸੀਲੈਂਸ ਅਵਾਰਡ ਟੂ ਸਰਪੰਚ ਫਾਰ ਰੂਰਲ ਡਿਵੈਲਪਮੈਂਟ’ ਨਾਲ ਨਿਵਾਜਿਆ ਗਿਆ ਹੈ। ਸਾਲ 2019 ਦਾ ਇਹ ਐਵਾਰਡ ਹਾਸਲ ਕਰਨ ਵਾਲੇ ਦਲਜੀਤ ਸਿੰਘ ਸੂਬੇ ਭਰ ਵਿਚੋਂ ਇੱਕੋ-ਇੱਕ ਸਰਪੰਚ ਹਨ। ਪਿਛਲੇ ਸਾਲ ਇਸ ਸਮਾਗਮ ਦੌਰਾਨ ਇਹ ਐਵਾਰਡ ਜ਼ਿਲ੍ਹਾ ਗੁਰਦਾਸਪੁਰ ਦੀ ਹੀ ਪੰਚਾਇਤ ਛੀਨਾ ਰੇਲਵਾਲਾ ਦੇ ਨੌਜਵਾਨ ਸਰਪੰਚ ਨੈਸ਼ਨਲ ਅਵਾਰਡੀ ਪੰਥਦੀਪ ਸਿੰਘ ਨੂੰ ਦਿੱਤਾ ਗਿਆ ਸੀ।

ਸਰਪੰਚ ਦਲਜੀਤ ਸਿੰਘ ਨੇ ਆਪਣੇ ਪਿੰਡ ਦੇ ਵਿਕਾਸ ਦੀ ਸ਼ੁਰੂਆਤ ਪਿੰਡ ਦੇ ਸਰਕਾਰੀ ਸਕੂਲ ਤੋਂ ਕੀਤੀ ਹੈ। ਦਲਜੀਤ ਸਿੰਘ ਦਾ ਮੰਨਣਾ ਹੈ ਕਿ ਸਿੱਖਿਆ ਦੀ ਮਨੁੱਖੀ ਜੀਵਨ ਵਿੱਚ ਸਭ ਤੋਂ ਵੱਧ ਅਹਿਮੀਅਤ ਹੈ ਅਤੇ ਸਿੱਖਿਆ ਹੀ ਕਿਸੇ ਇਨਸਾਨ ਦੀ ਜ਼ਿੰਦਗੀ ਬਦਲ ਕੇ ਉਸਨੂੰ ਰੌਸ਼ਨ ਕਰ ਸਕਦੀ ਹੈ। ਦਲਜੀਤ ਸਿੰਘ ਨੇ ਸਭ ਤੋਂ ਪਹਿਲਾਂ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਕੋਲੋਂ ਮਨਰੇਗਾ ਤਹਿਤ 13.23 ਲੱਖ ਰੁਪਏ ਦਾ ਪ੍ਰੋਜੈਕਟ ਪਾਸ ਕਰਵਾਇਆ ਹੈ ਜਿਸ ਤਹਿਤ ਸਕੂਲ ਦੀ ਨੁਹਾਰ ਬਦਲੀ ਜਾ ਰਹੀ ਹੈ। ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਜਲਦੀ ਹੀ ਪਿੰਡ ਦੀ ਮੁੱਖ ਸੜਕ ਦੇ ਦੋਨੋਂ ਪਾਸੇ ਅਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਹਰਿਆਲੀ ਲਿਆਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਇਨਾਂ ਪੌਦਿਆਂ ਦੀ ਸੰਭਾਲ ਲਈ ਟ੍ਰੀ-ਗਾਰਡ ਲਗਾਏ ਜਾਣਗੇ। ਉਨਾਂ ਕਿਹਾ ਕਿ ਪਿੰਡ ਵਿੱਚ ਸਟਰੀਟ ਲਾਈਟਾਂ ਅਤੇ ਬੈਠਣ ਲਈ ਬੈਂਚ ਲਗਾਉਣ ਦਾ ਪ੍ਰੋਜੈਕਟ ਵੀ ਬਹੁਤ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਹਰ ਵਿਕਾਸ ਕਾਰਜ ਦਾ ਆਰੰਭ ਅਰਦਾਸ ਕਰਕੇ ਪਿੰਡ ਦੇ ਬਜ਼ੁਰਗਾਂ ਕੋਲੋਂ ਕਰਾਇਆ ਜਾਂਦਾ ਹੈ। ਸਰਪੰਚ ਦਲਜੀਤ ਸਿੰਘ ਨੇ ਕਿਹਾ ਕਿ ਪਿੰਡ ਦਾ ਵਿਕਾਸ ਸਮੂਹ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਾਥ ਅਤੇ ਸਲਾਹ ਨਾਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਸੁਪਨਾ ਹੈ ਕਿ ਉਨ੍ਹਾਂ ਦਾ ਪਿੰਡ ਰਾਜ ਦਾ ਸਭ ਤੋਂ ਖੂਬਸੂਰਤ ਪਿੰਡ ਬਣੇ। ਸਰਪੰਚ ਦਲਜੀਤ ਸਿੰਘ ਨੇ ਪਿੰਡ ਦੇ ਵਿਕਾਸ ਵਿੱਚ ਦਿੱਤੇ ਜਾ ਰਹੇ ਯੋਗਦਾਨ ਲਈ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD