Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਰਾਜਪਾਲ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁੱਕਾਈ

ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਵੀ ਰਾਜਪਾਲ ਪਾਸੋਂ ਪੰਜਾਬ ਦੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ

5 Dariya News

5 Dariya News

5 Dariya News

ਚੰਡੀਗੜ੍ਹ , 08 Oct 2019

Last updated on: Oct 08, 2019, 00:00 IST

ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ 'ਤੇ ਹਾਜਰ ਸਨ। ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਪੰਜਾਬ ਕੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਰਾਜਪਾਲ ਤੋਂ ਪ੍ਰਵਾਨਗੀ ਲੈ ਕੇ ਇਸ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਸ਼ੁਰੂ ਕੀਤੀ। ਇਸ ਤੋਂ ਬਾਅਦ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਰਾਜਪਾਲ ਦੀ ਹਾਜ਼ਰੀ ਵਿੱਚ ਦਸਤਖ਼ਤ ਕਰਕੇ ਸਹੁੰ ਚੁੱਕੀ।ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਸਾਲ 2006 ਤੋਂ 2010 ਤੱਕ ਪੰਜਾਬ ਤੇ ਹਰਿਆਣਾ ਵਿੱਚ ਬਤੌਰ ਜੱਜ ਸੇਵਾ ਨਿਭਾਈ ਸੀ। ਇਸ ਤੋਂ ਬਾਅਦ ਉਨ੍ਹਾਂ ਸਾਲ 2010 ਤੋਂ 2013 ਤੱਕ ਹਾਈ ਕੋਰਟ ਮਦਰਾਸ ਵਿਖੇ ਪਰਮਾਨੈਂਟ ਜੱਜ ਵਜੋਂ ਸੇਵਾ ਨਿਭਾਈ ਸੀ। ਸਾਲ 2013 ਵਿੱਚ ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਸੀਨੀਅਰ ਐਡਵੋਕੇਟ  ਦੇ ਅਹੁਦੇ ਨਾਲ ਨਵਾਜ਼ਿਆ ਸੀ।ਜਦਕਿ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਫੌਜ ਵਿੱਚ 38 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ । ਉਨ੍ਹਾਂ ਨੇ ਉੱਤਰ-ਪੂਰਵ ਵਿੱਚ ਇਨਫੈਨਟਰੀ ਬ੍ਰਿਗੇਡ ਦੀ ਅਗਵਾਈ ਕੀਤੀ ਅਤੇ ਸੰਯੁਕਤ ਰਾਸ਼ਟਰ ਦੇ ਹਿੱਸੇ ਵਜੋਂ ਡੀ.ਆਰ. ਕਾਂਗੋ ਵਿੱਚ ਮਲਟੀ ਨੈਸ਼ਨਲ ਬ੍ਰਿਗੇਡ ਦੀ ਵੀ ਬੜੇ ਗੌਰਵਮਈ ਢੰਗ ਨਾਲ ਅਗਵਾਈ ਕੀਤੀ। ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਸਾਲ 2005 ਵਿੱਚ ਕਾਰਜਸ਼ੀਲ ਹੋਏ ਰਾਈਟ ਟੂ ਇਨਫਰਮੇਸ਼ਨ ਐਕਟ ਨੂੰ ਫੌਜ ਵਿੱਚ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ।ਇਸ ਸਮਾਗਮ ਦੌਰਾਨ  ਵਿਧਾਇਕ ਰਾਣਾ ਗੁਰਜੀਤ ਸਿੰਘ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਨ, ਮੁੱਖ ਸੂਚਨਾ ਕਮਿਸ਼ਨਰ ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ (ਮੁੱਖ ਮੰਤਰੀ ਪੰਜਾਬ) ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ  (ਜਲ ਸਰੋਤ ਵਿਭਾਗ) ਸਰਵਜੀਤ ਸਿੰਘ, ਸਕੱਤਰ ਵਿਜੀਲੈਂਸ ਵਿਵੇਕ ਪ੍ਰਤਾਪ ਸਿੰਘ, ਸਕੱਤਰ ਲੋਕਪਾਲ ਬੀ. ਪੁਰੁਸ਼ਾਰਥਾ, ਵਿਸ਼ੇਸ਼ ਸਕੱਤਰ (ਪ੍ਰਸ਼ਾਸਨਿਕ ਸੁਧਾਰ) ਰਵੀ ਭਗਤ,  ਡਾਇਰੈਕਟਰ (ਪ੍ਰਸ਼ਾਸਨਿਕ ਸੁਧਾਰ)ਪਰਮਿੰਦਰ ਪਾਲ ਸਿੰਘ, ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਸੂਬੇ ਭਰ ਦੇ ਹੋਰ ਪਤਵੰਤੇ ਸ਼ਾਮਲ ਸਨ।ਇਸ ਸਹੁੰ ਚੁੱਕ ਸਮਾਗ ਵਿੱਚ ਨਵ-ਨਿਯੁਕਤ ਲੋਕਪਾਲ ਅਤੇ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰਾਂ , ਕਰੀਬੀ ਦੋਸਤ ਤੇ ਸ਼ੁਭ ਚਿੰਤਕ ਵੀ  ਸ਼ਾਮਲ ਸਨ।ਸਮਾਗਮ ਤੋਂ ਬਾਅਦ ਰਾਜ ਭਵਨ ਵਿੱਚ ਸਾਰੇ ਮਹਿਮਾਨਾਂ ਨੂੰ ਚਾਹ ਦਾ ਸੱਦਾ ਦਿੱਤਾ ਗਿਆ।

 

Tags: VP Singh Badnore , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD