Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨਾ ਸਾੜਨ ਦੀ ਅਪੀਲ

ਸਾਂਸਦ ਮੁਹੰਮਦ ਸਦੀਕ, ਡਿਪਟੀ ਕਮਿਸ਼ਨਰ ਤੋਂ ਇਲਾਵਾ ਖੇਤੀ ਮਾਹਿਰਾਂ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ

5 Dariya News

5 Dariya News

5 Dariya News

ਫਰੀਦਕੋਟ , 09 Oct 2019

Last updated on: Oct 09, 2019, 00:00 IST

ਅੱਜ ਪੰਜਾਬ ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਖੇਤਰੀ ਖੋਜ਼ ਕੇਂਦਰ ਫਰੀਦਕੋਟ ਵਿਖੇ 'ਅਸੀਂ ਚਾਹੁੰਦੇ ਹਾਂ ਪ੍ਰਦੂਸ਼ਨ ਰਹਿਤ ਪੰਜਾਬ, ਤਾਂ ਜੋ ਖਿੜੇ ਰਹਿਣ ਬੱਚੇ, ਕਲੀਆਂ ਅਤੇ ਗੁਲਾਬ' ਨਾਅਰੇ ਨੂੰ ਸਮਰਪਿਤ ਜਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ।ਮੇਲੇ ਵਿੱਚ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਕੁਮਾਰ ਸੌਰਭ ਰਾਜ ਨੇ ਕੀਤਾ। ਸਮਾਗਮ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਵਾਤਾਵਰਨ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਗੰਭੀਰ ਮਸਲਾ ਬਣਿਆ ਹੋਇਆ ਹੈ।ਜਿਸ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਵੱਡੀ ਲੋੜ ਹੈ ।ਉਨ੍ਹਾਂ ਕਿਹਾ ਕਿ ਜਿਵੇਂ ਅਨਾਜ ਉਤਪਾਦਨ ਦੇ ਖੇਤਰ ਵਿੱਚ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਅਗਵਾਈ ਕੀਤੀ ਹੈ, ਉਸੇ ਤਰਾਂ ਹੀ ਹੁਣ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੀ ਪੰਜਾਬ ਦੇ ਕਿਸਾਨ ਹੀ ਪੂਰੇ ਦੇਸ਼ ਨੂੰ ਜਾਗਰੂਕ ਕਰਨਗੇ । ਉਨਾਂ ਕਿਹਾ ਕਿ ਪੰਜਾਬ  ਅਤੇ ਕੇਂਦਰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਮਸ਼ੀਨਰੀ ਖਰੀਦਣ ਵਾਸਤੇ ਵੱਡੀ ਪੱਧਰ ਤੇ ਸਬਸਿਡੀ ਦਿੱਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਉਹ ਸਾਂਸਦ ਹੋਣ ਦੇ ਨਾਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਕੋਲ ਉਠਾਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ, ਮਨੁੱਖ, ਜਾਨਵਰਾਂ, ਬਨਸਪਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਦਿੱਤੀ ਜਾ ਰਹੀ ਹੈ।  ਜਦਕਿ  ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਮਸ਼ੀਨਰੀ ਖਰੀਦਣ ਲਈ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਲਈ ਹਾਈਰਿੰਗ ਸੈਂਟਰ ਖੋਲੇ ਗਏ ਹਨ ਜਿੱਥੇ ਬਹੁਤ ਘੱਟ ਰੇਟ ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਖੇਤੀ ਸੰਦ ਉਪਲਬਧ ਕਰਵਾਏ ਜਾਂਦੇ ਹਨ । ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰਨਗੇ।ਡਾ. ਅਮਨਦੀਪ ਕੇਸ਼ਵ ਪ੍ਰਾਜੈਕਟ ਡਾਇਰੈਕਟਰ ਆਤਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।  ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਯੁਕਤ ਡਾਇਰੈਕਟਰ  ਡਾ. ਸੁਖਦੇਵ ਸਿੰਘ ਸਿੱਧੂ ਨੇ ਇਸ ਦੇ ਖੇਤਰੀ ਖੋਜ ਕੇਂਦਰਾਂ ਦੀਆਂ ਗਤੀਵਿਧੀਆਂ, ਪਹਿਲੂਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਲਈ ਅਯਾਤ ਮਸ਼ੀਨਰੀ ਨਾਲ ਇਸ ਦੀ ਸੰਭਾਲ ਕਰਨ। ਉਨਾਂ ਕਿਸਾਨਾਂ ਨੂੰ ਕੀਟਨਾਸ਼ਕਾਂ , ਦਵਾਈਆਂ ਦੀ ਵੀ ਵਰਤੋਂ ਸੰਕੋਚ ਨਾਲ ਕਰਨ ਦੀ ਸਲਾਹ ਦਿੱਤੀ ।ਡਾ. ਜਗਦੀਸ਼ ਗਰੋਵਰ, ਡਿਪਟੀ ਡਾਇਰੈਕਟਰ ਕੇ.ਵੀ.ਕੇ ਅਤੇ ਉਹਨਾਂ ਦੀ ਟੀਮ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ, ਫਲਦਾਰ ਬੂਟਿਆਂ ਦੀ ਕਾਸ਼ਤ, ਫਾਰਮ ਮਸ਼ੀਨਰੀ, ਫਸਲਾਂ ਅਤੇ ਬੀਮਾਰੀਆਂ ਅਤੇ ਕੀੜੇ-ਮਕੌੜੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵੱਖੋ ਵੱਖ ਪਿੰਡਾਂ ਵਿੱਚ ਕਿਸਾਨ ਗਰੁੱਪਾਂ ਵੱਲੋ ਬਣਾਈਆ ਗਈਆਂ ਸੁਸਾਇਟੀਆਂ ਅਤੇ ਅਗਾਂਹਵਧੂ ਕਿਸਾਨਾਂ ਵੱਲੋ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਦਰਸਾਉਦੀਆਂ ਵੱਖ ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਵੱਲੋ ਵੱਖ ਵੱਖ ਉਤਪਾਦ (ਅਚਾਰ, ਜੈਮ, ਚਟਨੀ, ਸ਼ਹਿਦ, ਮਸਾਲੇ, ਤੇਲ ਆਦਿ ਪ੍ਰਦਰਸ਼ਿਤ ਕੀਤੇ ਗਏ) ਇਸ ਮੌਕੇ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋ ਮਿਸ਼ਨ ਤੰਦਰੁਸਤ ਤਹਿਤ ਵੱਖ ਵੱਖ ਪਿੰਡਾਂ ਵਿੱਚ ਬਣਾਏ ਖੇਤੀ ਮਸ਼ੀਨਰੀ ਬੈਂਕ ਦੀਆਂ ਖੇਤੀ ਮਸ਼ੀਨਰੀਆਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਸਾਹਿਤ ਕਿਸਾਨਾਂ ਨੂੰ ਮੁਫਤ ਵੰਡਿਆ ਗਿਆ।ਇਸ ਕੈਂਪ ਮੌਕੇ ਸ਼੍ਰੀ. ਜਗਸੀਰ ਸਿੰਘ ਫਾਰਮ ਮੈਨੇਜਮੈਟ ਸਪੈਸ਼ਲਿਸਟ, ਸ਼੍ਰੀ ਪਾਖਰ ਸਿੰਘ ਅਤੇ ਸ਼੍ਰੀ. ਦਵਿੰਦਰ ਸਿੰਘ (ਬਲਾਕ ਖੇਤੀਬਾੜੀ ਅਫਸਰ), ਇੰਜ: ਹਰਚਰਨ ਸਿੰਘ, ਸ਼੍ਰੀ. ਕਰਨਜੀਤ ਸਿੰਘ (ਕੈਮੀਕਲ ਐਨਾਲਿਸਟ),  ਸ਼੍ਰੀ. ਭੁਪੇਸ਼ ਜੋਸ਼ੀ ਤੇ ਸ਼੍ਰੀ ਖੁਸ਼ਵੰਤ ਸਿੰਘ (ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ)ਅਤੇ ਸਮੂਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: Mohd Saddiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD