Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਮੁੱਖ ਮੰਤਰੀ ਨੇ ਅੱਜ ਤੱਕ ਝੋਨੇ ਦੀ 3,26,839 ਮੀਟਰਿਕ ਟਨ ਖਰੀਦ ਉਤੇ ਤਸੱਲੀ ਪ੍ਰਗਟਾਈ

5 Dariya News

5 Dariya News

5 Dariya News

ਚੰਡੀਗੜ੍ਹ , 09 Oct 2019

Last updated on: Oct 09, 2019, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਕੋਸ਼ਿਸਾਂ ਸਦਕਾ ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖਰੀਦ ਵਾਸਤੇ ਨਗਦ ਕਰਜਾ ਹੱਦ (ਸੀ ਸੀ ਐਲ) ਦੇ 26707.50 ਕਰੋੜ ਰੁਪਏ ਮਨਜੂਰ ਕਰ ਦਿੱਤੇ।ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਜਰਵ ਬੈਂਕ ਆਫ ਇੰਡੀਆ ਨੇ ਅਕਤੂਬਰ 2019 ਦੇ ਅੰਤ ਤੱਕ ਲਈ ਸੀ ਸੀ ਐਲ ਦੀ ਰਾਸੀ ਜਾਰੀ ਕਰ ਦਿੱਤੀ ਹੈ।ਕਿਸਾਨਾਂ ਨੂੰ ਫਸਲ ਵੇਚਣ ਬਦਲੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਖੁਦ ਨਿੱਜੀ ਤੌਰ ਉਤੇ ਸੀ ਸੀ ਐਲ ਜਲਦੀ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਰੱਖ ਰਹੇ ਸਨ।ਝੋਨੇ ਦੀ ਖਰੀਦ ਦੇ ਪ੍ਰਬੰਧਾਂ ਅਤੇ ਇਸ ਦੀ ਚਾਲ ਉਤੇ ਤਸੱਲੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਨਿਰਦੇਸ ਦਿੱਤੇ ਹਨ ਕਿ ਝੋਨੇ ਦੀ ਲਿਫਟਿੰਗ ਤੁਰੰਤ ਹੋਵੇ ਅਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਵੇਚੀ ਫਸਲ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਹੁਣ ਤੱਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕੁਲ 3,26,839 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚ ਪਨਗ੍ਰੇਨ ਨੇ 1,27,575 ਮੀਟਰਿਕ ਟਨ, ਮਾਰਕਫੈਡ ਨੇ 80025 ਮੀਟਰਿਕ ਟਨ, ਪਨਸਪ ਨੇ 48387 ਮੀਟਰਿਕ ਟਨ ਅਤੇ ਪੀ.ਐਸ.ਡਬਲਯੂ.ਸੀ. ਨੇ 38116 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸੇ ਤਰਾਂ ਐਫ.ਸੀ.ਆਈ. ਨੇ 5627 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੀਆਂ ਮੰਡੀਆਂ ਵਿਚ ਨਿਰਵਿਘਨ ਅਤੇ ਪ੍ਰੇਸ਼ਾਨੀ ਮੁਕਤ ਖਰੀਦ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਝੋਨੇ ਦੀ ਖੇਤੀ ਅਧੀਨ 29.20 ਲੱਖ ਹੈਕਟੇਅਰ ਰਕਬਾ ਹੋਣ ਦੇ ਮੱਦੇਨਜਰ ਇਸ ਸੀਜਨ ਦੌਰਾਨ ਸੂਬੇ ਵਲੋਂ 170 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਪ੍ਰੇਸ਼ਾਨੀ ਰਹਿਤ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ ਪਹਿਲਾਂ ਹੀ 1734 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ।ਪਿਛਲੇ ਸਾਉਣੀ ਖਰੀਦ ਸੀਜਨ 2018-19 ਦੌਰਾਨ ਕੁੱਲ 170.18 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਜਿਸ ਵਿਚੋਂ 169.10 ਲੱਖ ਮੀਟਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਸੀ ਜਦਕਿ ਨਿੱਜੀ ਮਿੱਲ ਮਾਲਕਾਂ ਵਲੋਂ ਸਿਰਫ 1.08 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।ਮੌਜੂਦਾ ਸਾਉਣੀ ਖਰੀਦ ਸੀਜ਼ਨ 2019-20 ਦੌਰਾਨ ਸੂਬੇ ਦੀਆਂ ਖਰੀਦ ਏਜੰਸੀਆਂ ਵਲੋਂ 161.50 ਲੱਖ ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 8.50 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD