Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਬੰਧਤ ਧਿਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨਗੇ

5 Dariya News

5 Dariya News

5 Dariya News

ਚੰਡੀਗੜ੍ਹ , 09 Oct 2019

Last updated on: Oct 09, 2019, 00:00 IST

ਸੂਬੇ ਵਿੱਚ ਪਰਾਲੀ ਸਾੜਣ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ 'ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦੀ ਮਾਲਕੀ ਵਾਲੇ ਜਾਂ ਖੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਉਨ੍ਹਾਂ ਦੀ ਜਵਾਬਦੇਹੀ ਤੈਅ ਕਰਨ ਦਾ ਫੈਸਲਾ ਕੀਤਾ ਹੈ।ਇਸ ਸਬੰਧ ਵਿੱਚ ਵਿਸਥਾਰ ਵਿੱਚ ਹਦਾਇਤਾਂ ਜਾਰੀ ਕਰਦਿਆਂ ਸਰਕਾਰ ਨੇ ਸਮੂਹ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਝੋਨੇ ਦੀ ਕਾਸ਼ਤ ਹੇਠ ਆਪਣੀ ਜ਼ਮੀਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਜਿਹੇ ਮੁਲਾਜ਼ਮਾਂ ਵਿਰੁੱਧ ਸੇਵਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਸਾੜਣ ਦੇ ਖਤਰਨਾਕ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਾਕੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿਉਂ ਜੋ ਇਹ ਅਮਲ ਵਾਤਾਵਰਣ ਅਤੇ ਸਿਹਤ ਲਈ ਬਹੁਤ ਮਾਰੂ ਸਾਬਤ ਹੁੰਦਾ ਹੈ। ਇਸੇ ਤਰਾਂ ਮੁਲਾਜ਼ਮਾਂ ਨੂੰ ਇਹ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਧਰੇ ਪਰਾਲੀ ਸਾੜਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਸਬੰਧਤ ਅਥਾਰਟੀ ਦੇ ਨੋਟਿਸ ਵਿੱਚ ਲਿਆਉਣਗੇ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀ ਜਿੱਥੇ ਖੁਦ ਪਰਾਲੀ ਸਾੜਣ ਦੇ ਅਮਲ ਤੋਂ ਲਾਂਭੇ ਰਹਿਣਗੇ, ਉੱਥੇ ਹੀ ਪਰਾਲੀ ਸਾੜਣ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ 'ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨਗੇ।ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਤੇ ਹੋਰ ਪੁਲੀਸ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਜ਼ੋਰ ਦੇ ਕੇ ਆਖਣ। ਇਸੇ ਤਰ੍ਹਾਂ ਸਾਰੇ ਮਾਲ ਪਟਵਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ 'ਰੈੱਡ ਐਂਟਰੀ' ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਖੇਤ ਸਬੰਧੀ ਵੀ ਕਰਮਚਾਰੀ ਆਪਣੀ ਅਥਾਰਟੀ ਨੂੰ ਤੁਰੰਤ ਸੂਚਿਤ ਕਰੇ।ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਨੰਬਰਦਾਰ ਪਰਾਲੀ ਸਾੜਣ ਦੀ ਗਤੀਵਿਧੀ 'ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਲਈ ਸਬੰਧਤ ਅਥਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਬੰਧਤ ਧਿਰਾਂ ਨਾਲ ਸਾਂਝੀ ਮੀਟਿੰਗ ਕਰ ਕੇ ਪਰਾਲੀ ਨੂੰ ਅੱਗ ਲਾਉਣ 'ਤੇ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣਗੇ। ਇਸੇ ਤਰ੍ਹਾਂ ਪੰਜਾਬ ਵਿੱਚ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀਆਂ ਨਾਲ ਰਜਿਸਟਰਡ ਆੜ੍ਹਤੀਆਂ ਨੂੰ ਵੀ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਵੀ ਇਸ ਗੈਰ-ਸਿਹਤਮੰਦ ਅਮਲ ਵਿਰੁੱਧ ਚੁਣੇ ਹੋਏ ਪੰਚਾਇਤੀ ਨੁਮਾਇੰਦਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ।ਸ੍ਰੀ ਪੰਨੂੰ ਨੇ ਅੱਗੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਵੀ ਆਪੋ-ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਨਹਿਰੀ ਪਟਵਾਰੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਨ੍ਹਾਂ ਦੇ ਸਬੰਧਤ ਇਲਾਕੇ ਵਿੱਚ ਪਰਾਲੀ ਸਾੜਣ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾਵੇ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD