Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋੜਵੰਦਾਂ ਦੀ ਸਹੂਲਤ ਲਈ ਹੰਭਲਾ : ਪ੍ਰੈਸ ਕਲੱਬ ਨੇ ਜ਼ਿਲ੍ਹਾ ਹਸਪਤਾਲ ਮੋਹਾਲੀ ਹਵਾਲੇ ਕੀਤੀ ਐਂਬੂਲੈਂਸ ਵੈਨ

ਸਿਵਲ ਸਰਜਨ ਵਲੋਂ ਪੱਤਰਕਾਰਾਂ ਦੇ ਉਪਰਾਲੇ ਦੀ ਸ਼ਲਾਘਾ

Web Admin

Web Admin

5 Dariya News

ਮੋਹਾਲੀ , 10 Oct 2019

Last updated on: Oct 10, 2019, 00:00 IST

ਖ਼ਬਰਾਂ ਜ਼ਰੀਏ ਲੋਕਾਂ ਦੀਆਂ ਸਮੱਸਿਆਵਾਂ ਉਜਾਗਰ ਕਰਨ ਦੇ ਰੁਝੇਵਿਆਂ ਵਿਚ ਹੋਣ ਦੇ ਬਾਵਜੂਦ ਪੱਤਰਕਾਰ ਸਮਾਜ ਭਲਾਈ ਦੇ ਕਾਰਜਾਂ ਵਿਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਉਂਦੇ ਹਨ। ਇਸੇ ਦਿਸ਼ਾ ਵਿਚ ਪ੍ਰੈਸ ਕਲੱਬ ਐਸ.ਏ.ਐਸ. ਨਗਰ ਨੇ ਜ਼ਿਲ੍ਹਾ ਹਸਪਤਾਲ ਮੋਹਾਲੀ ਨੂੰ ਐਂਬੂਲੈਂਸ ਵੈਨ ਪ੍ਰਦਾਨ ਕੀਤੀ ਹੈ। 'ਹਰੀ ਸਿੰਘ ਮੈਮੋਰੀਅਲ ਟਰੱਸਟ' ਦੇ ਚੇਅਰਪਰਸਨ ਜਗਜੀਤ ਕੌਰ ਕਾਹਲੋਂ ਅਤੇ 'ਸਰਬੱਤ ਦਾ ਭਲਾ ਟਰੱਸਟ' ਦੇ ਨੁਮਾਇੰਦੇ ਕਮਲਜੀਤ ਸਿੰਘ ਰੂਬੀ ਨੇ ਜ਼ਿਲ੍ਹਾ ਹਸਪਤਾਲ ਵਿਖੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ਨੂੰ ਵੈਨ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਡਾ. ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੇ ਸਮਾਜ ਪ੍ਰਤੀ ਅਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਹ ਉਪਰਾਲਾ ਕੀਤਾ ਹੈ। ਉਨ੍ਹਾਂ ਦਸਿਆ ਕਿ ਪ੍ਰੈਸ ਕਲੱਬ ਨੇ ਇਹ ਨਵੀਂ-ਨਕੋਰ ਵੈਨ (ਡਰਾਈਵਰ ਸਮੇਤ) ਜ਼ਿਲ੍ਹਾ ਹਸਪਤਾਲ ਦੇ ਸਪੁਰਦ ਕਰ ਦਿਤੀ ਹੈ ਤਾਕਿ ਵੱਧ ਤੋਂ ਵੱਧ ਲੋੜਵੰਦ ਲੋਕ ਇਸ ਦਾ ਫ਼ਾਇਦਾ ਲੈ ਸਕਣ। ਉਨ੍ਹਾਂ ਦਸਿਆ ਕਿ ਇਹ ਵੈਨ ਜ਼ਿਲ੍ਹਾ ਹਸਪਤਾਲ ਵਿਚ ਖੜੀ ਹੋਵੇਗੀ ਅਤੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਜਾਂ ਕਿਸੇ ਹੋਰ ਹਸਪਤਾਲ ਲਿਜਾਣ ਅਤੇ ਬਾਹਰੋਂ ਮਰੀਜ਼ਾਂ ਨੂੰ ਹਸਪਤਾਲ ਲਿਆਉਣ ਲਈ ਉਪਲਭਧ ਹੋਵੇਗੀ। ਮਰੀਜ਼ਾਂ ਕੋਲੋਂ ਸਿਰਫ਼ ਵਰਤੇ ਗਏ ਪਟਰੌਲ ਦਾ ਖ਼ਰਚਾ ਲਿਆ ਜਾਵੇਗਾ। ਡਾ. ਮਨਜੀਤ ਸਿੰਘ ਨੇ ਕਿਹਾ ਇਸ ਵੈਨ ਨੂੰ ਉਸ ਹੰਗਾਮੀ ਹਾਲਤ ਵਿਚ ਵਰਤਿਆ ਜਾਵੇਗਾ ਜਦ ਹਸਪਤਾਲ ਦੀ ਅਪਣੀ ਐਂਬੂਲੈਂਸ ਮਰੀਜ਼ਾਂ ਦੀ ਸੇਵਾ ਵਿਚ ਹੋਣ ਕਾਰਨ ਮੌਕੇ 'ਤੇ ਉਪਲਭਧ ਨਹੀਂ ਹੋਵੇਗੀ।ਪ੍ਰੈਸ ਕਲੱਬ ਦੇ ਪ੍ਰਧਾਨ ਹਿਲੇਰੀ ਵਿਕਟਰ ਨੇ ਦਸਿਆ ਕਿ 14 ਜੁਲਾਈ ਨੂੰ ਮੋਹਾਲੀ ਵਿਖੇ ਹੋਏ ਸਮਾਗਮ ਵਿਚ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅਤੇ 'ਸਰਬੱਤ ਦਾ ਭਲਾ ਟਰੱਸਟ' ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ ਵਲੋਂ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੂੰ ਵੈਨ ਦੀਆਂ ਚਾਬੀਆਂ ਸੌਂਪੀਆਂ ਗਈਆਂ ਸਨ। ਉਨ੍ਹਾਂ ਦਸਿਆ ਕਿ ਪ੍ਰੈਸ ਕਲੱਬ ਦੀ ਕਮੇਟੀ ਨੇ ਪਿਛਲੇ ਦਿਨੀਂ ਫ਼ੈਸਲਾ ਕੀਤਾ ਸੀ ਇਸ ਵੈਨ ਨੂੰ ਜ਼ਿਲ੍ਹਾ ਹਸਪਤਾਲ ਦੇ ਹਵਾਲੇ ਕਰ ਦਿਤਾ ਜਾਵੇ ਤਾਕਿ ਬਿਨਾਂ ਕਿਸੇ ਮੁਨਾਫ਼ੇ ਤੋਂ ਲੋੜਵੰਦ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਫ਼ਾਇਦਾ ਦਿਤਾ ਜਾ ਸਕੇ। ਉਨ੍ਹਾਂ ਦਸਿਆ ਕਿ ਹੁਣ ਜ਼ਿਲ੍ਹਾ ਹਸਪਤਾਲ ਦੇ ਅਧਿਕਾਰੀ ਅਪਣੀ ਲੋੜ ਮੁਤਾਬਕ ਇਸ ਵੈਨ ਨੂੰ ਚਲਾਉਣਗੇ। ਉਨ੍ਹਾਂ ਕਿਹਾ ਕਿ ਇਹ ਵੈਨ ਹਸਪਤਾਲ ਦੇ ਸਪੁਰਦ ਕਰਨ ਦਾ ਉਨ੍ਹਾਂ ਦਾ ਇਕੋ-ਇਕੋ ਮੰਤਵ ਹੈ ਕਿ ਲੋਕਾਂ ਨੂੰ ਬਹੁਤ ਘੱਟ ਦਰਾਂ 'ਤੇ ਇਹ ਸੇਵਾ ਮਿਲ ਸਕੇ। ਇਸ ਮੌਕੇ ਪ੍ਰੈਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਪਰਦੀਪ ਸਿੰਘ ਹੈਪੀ, ਮਨੋਜ ਜੋਸ਼ੀ, ਡਾ. ਸੰਦੀਪ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਵੀ ਮੌਜੂਦ ਸਨ।

 

Tags: PRESS CLUB SAS NAGAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD