Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਵਿਕਾਸ ਕਾਰਜਾਂ ਲਈ 30 ਲੱਖ ਦੀ ਗਰਾਂਟ ਜਾਰੀ

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਵਿਕਾਸ ਕਾਰਜਾਂ ਲਈ 30 ਲੱਖ ਦੀ ਗਰਾਂਟ ਜਾਰੀ

Web Admin

Web Admin

5 Dariya News

ਫਰੀਦਕੋਟ , 10 Oct 2019

Last updated on: Oct 10, 2019, 00:00 IST

ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਦੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੇ ਰਾਜ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਫਰੀਦਕੋਟ ਹਲਕੇ ਦੇ ਵਿਕਾਸ ਕਾਰਜਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸ: ਢਿੱਲੋਂ ਨੇ ਅੱਜ ਹਲਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੇ ਚੈੱਕ ਸਬੰਧਤ ਕਮੇਟੀਆਂ/ ਪੰਚਾਇਤਾਂ ਨੂੰ ਸੌਂਪੇ। ਉਨ੍ਹਾਂ ਦੱਸਿਆ ਕਿ ਮੁਲਾਜਮਾਂ ਦੀ ਮੰਗ ਤੇ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਆਰ.ਓ. ਲਗਾਉਣ ਅਤੇ ਬਾਥਰੂਮਾਂ ਦੀ ਮੁਰੰਮਤ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਆਈ.ਟੀ.ਆਈ. ਫਰੀਦਕੋਟ ਵਿਖੇ ਆਰ.ਓ ਅਤੇ ਬਾਥਰੂਮਾਂ ਦੀ ਮੁਰੰਮਤ ਲਈ 5 ਲੱਖ ਰੁਪਏ, ਫਰੀਦਕੋਟ ਵਿਖੇ ਐਸ.ਸੀ. ਧਰਮਸ਼ਾਲਾ ਲਈ 5 ਲੱਖ ਰੁਪਏ, ਬਾਲਮੀਕਿ ਧਰਮਸ਼ਾਲਾ ਲਈ 5 ਲੱਖ ਰੁਪਏ, ਪਿੰਡ ਝੋਕ ਸਰਕਾਰੀ ਦੀ ਗ੍ਰਾਮ ਪੰਚਾਇਤ ਨੂੰ ਵਿਸ਼ਵਕਰਮਾ ਧਰਮਸ਼ਾਲਾ ਲਈ 3 ਲੱਖ ਰੁਪਏ, ਪਿੰਡ ਅਰਾਈਆਂ ਵਾਲਾ ਵਿਖੇ ਪਾਰਕ ਦੇ ਵਿਕਾਸ ਲਈ 5 ਲੱਖ ਰੁਪਏ ਅਤੇ ਪਿੰਡ ਸਾਧਾਂਵਾਲਾ ਦੀ ਗ੍ਰਾਮ ਪੰਚਾਇਤ ਨੂੰ ਸਮਸ਼ਾਨਘਾਟ ਦੇ ਸੈੱਡ ਬਣਾਉਣ ਲਈ 2 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਮਨੋਰਥ ਫਰੀਦਕੋਟ ਹਲਕੇ ਨੂੰ ਪੂਰੇ ਰਾਜ ਵਿਚੋਂ ਵਿਕਾਸ ਵਿੱਚ ਨੰਬਰ ਇਕ ਤੇ ਲਿਆਉਣਾ ਹੈ ਤੇ ਇਸ ਲਈ ਹਲਕੇ ਦੇ ਲੋਕਾਂ ਦਾ ਸਾਥ ਜ਼ਰੂਰੀ ਹੈ।ਇਸ ਮੌਕੇ ਗੁਰਚਰਨ ਸਿੰਘ ਸੰਘਾ ਸਰਪੰਚ ਸਾਧਾਂਵਾਲਾ, ਰਾਜਵਿੰਦਰ ਸਿੰਘ ਪੱਪੂ ਸਰਪੰਚ ਸਿਮਰੇਵਾਲ, ਗੁਰਪ੍ਰੀਤ ਸਿੰਘ ਸੰਧੂ, ਬਲਵੰਤ ਸਿੰਘ ਭਾਣਾ, ਮਾਸਟਰ ਸੁਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਅਤੇ ਪਤਵੰਤੇ ਹਾਜ਼ਰ ਸਨ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD