Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕੁਸ਼ਲਦੀਪ ਸਿੰਘ ਢਿੱਲੋਂ

ਪਿੰਡ ਕੋਟਸੁੱਖੀਆ ਵਿਖੇ 32 ਲੱਖ ਦੀ ਲਾਗਤ ਨਾਲ ਮੰਡੀ ਦੇ ਫੜ ਨੂੰ ਉੱਚਾ, ਪੱਕਾ ਕਰਨ ਉਪਰੰਤ ਲੋਕ ਅਰਪਣ

Web Admin

Web Admin

5 Dariya News

ਫਰੀਦਕੋਟ , 10 Oct 2019

Last updated on: Oct 10, 2019, 00:00 IST

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ ਲਿਫਟਿੰਗ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਹਲਕੇ ਦੇ ਪਿੰਡ ਕੋਟਸੁਖੀਆ ਵਿਖੇ ਖਰੀਦ ਕੇਂਦਰ ਦੇ ਫੜ ਨੂੰ ਉੱਚਾ ਅਤੇ ਪੱਕਾ ਕਰਨ ਉਪਰੰਤ ਲੋਕ ਅਰਪਣ ਕਰਨ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਝੋਨੇ ਦੀ ਖਰੀਦ ਲਈ ਆਰ.ਬੀ.ਆਈ. ਨੂੰ 26 ਲੱਖ 707 ਕਰੋੜ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ) ਜਾਰੀ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਵੱਲੋਂ ਪੂਰੇ ਰਾਜ ਵਿੱਚ ਖਰੀਦ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪਿੰਡ ਕੋਟਸੁੱਖੀਆ ਤੇ ਨਜ਼ਦੀਕੀ ਪਿੰਡਾਂ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਮੰਡੀ ਦੇ ਫੜ ਨੂੰ ਪੱਕਾ ਕਰਨ ਦੇ ਨਾਲ ਨਾਲ ਇਸ ਨੂੰ ਉੱਚਾ ਵੀ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿ ਅੱਜ ਇਹ ਫੜ ਮੁਕੰਮਲ ਹੋ ਗਿਆ ਹੈ, ਜਿਸ ਤੇ 32 ਲੱਖ 25 ਹਜ਼ਾਰ ਰੁਪਏ ਖਰਚ ਆਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤੇ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਾਉਣ ਤਾਂ ਜੋ ਸਾਡਾ ਵਾਤਾਵਰਨ ਪੂਰੀ ਤਰ੍ਹਾਂ ਸ਼ੁੱਧ ਰਹੇ।ਇਸ ਮੌਕੇ ਸੰਤ ਦਿਆਲ ਦਾਸ, ਪਿੰਡ ਦੀ ਸਰਪੰਚ ਬਲਜਿੰਦਰ ਕੌਰ, ਕਾਲਾ ਸਿੰਘ, ਪੰਚ ਸੰਦੀਪ ਕੌਰ, ਗੁਰਪ੍ਰੀਤ ਕੌਰ, ਗੋਰਾ ਸਿੰਘ, ਚਮਕੌਰ ਸਿੰਘ, ਲਖਵੀਰ ਸਿੰਘ, ਬੂਟਾ ਸਿੰਘ, ਸੁਖਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਕਿਸਾਨ ਹਾਜ਼ਰ ਸਨ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD