Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੂਡ ਸੇਫਟੀ ਟੀਮਾਂ ਵੱਲੋਂ ਜਾਂਚ ਮੁਹਿੰਮ ਜ਼ੋਰਾਂ 'ਤੇ : ਕਾਹਨ ਸਿੰਘ ਪੰਨੂੰ

4 ਮਹੀਨਿਆਂ ਵਿੱਚ 3548 ਨਮੂਨੇ ਲਏ, 5 ਨੂੰ ਦੋਸ਼ੀ ਠਹਿਰਾਇਆ, 1.48 ਕਰੋੜ ਦੇ ਜੁਰਮਾਨੇ ਕੀਤੇ

Web Admin

Web Admin

5 Dariya News

ਚੰਡੀਗੜ੍ਹ , 10 Oct 2019

Last updated on: Oct 10, 2019, 00:00 IST

ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ ਪਦਾਰਥਾਂ ਦੀ ਜਾਂਚ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ।ਜਾਂਚ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਜੂਨ ਤੋਂ ਸਤੰਬਰ, 2019 ਦੇ ਚਾਰ ਮਹੀਨਿਆਂ ਦੇ ਵਕਫ਼ੇ ਦਰਮਿਆਨ ਭੋਜਨ ਪਦਾਰਥਾਂ ਦੇ 3548 ਨਮੂਨੇ ਲਏ ਗਏ ਅਤੇ ਜਾਂਚ ਕੀਤੀ ਗਈ। ਜਿਨ੍ਹਾਂ ਪਦਾਰਥਾਂ ਦੇ ਨਮੂਨੇ ਲਏ ਗਏ ਹਨ ਉਨ੍ਹਾਂ ਵਿੱਚ ਦੁੱਧ, ਪਨੀਰ, ਘੀ, ਖੋਆ, ਮਿਠਾਈਆਂ, ਨਮਕੀਨ, ਫਲਾਂ, ਸ਼ਰਾਬ  ਅਤੇ ਹੋਰ ਪਦਾਰਥਾਂ ਦੇ ਨਮੂਨੇ ਸ਼ਾਮਲ ਹਨ।ਉਨ੍ਹਾਂ ਦੱÎਸਿਆ ਕਿ ਕੁੱਲ ਲਏ ਗਏ ਨਮੂਨਿਆਂ ਦਾ 20 ਫੀਸਦੀ ਭਾਵ 719 ਨਮੂਨੇ ਘਟੀਆ ਦਰਜੇ ਦੇ ਪਰ ਵਰਤੋਂ ਯੋਗ ਪਾਏ ਗਏ ਜਦੋਂ ਕਿ 31 ਨਮੂਨੇ ਜੋ 1 ਫੀਸਦੀ ਤੋਂ ਵੀ ਘੱਟ ਬਣਦੇ ਹਨ ਮਨੁੱਖੀ ਵਰਤੋਂ ਲਈ ਅਸੁਰੱਖਿਅਤ ਪਾਏ ਗਏ ਹਨ।ਉਨ੍ਹਾਂ ਦੱÎਸਿਆ ਕਿ ਪਿਛਲੇ ਚਾਰ ਮਹੀਨਿਆਂ ਦੇ ਰਿਕਾਰਡ ਅਨੁਸਾਰ ਮਿਲਾਵਟਖੋਰਾਂ ਵਿਰੁੱਧ ਵੱਖ ਵੱਖ ਅਦਾਲਤਾਂ ਵਿੱਚ ਦਰਜ ਮਾਮਲੇ ਦਰਜ ਕੀਤੇ ਗਏ ਹਨ ਅਤੇ  837 ਮਾਮਲਿਆਂ ਵਿੱਚ 1.48 ਕਰੋੜ ਦੇ ਜੁਰਮਾਨੇ ਲਗਾਏ ਗਏ ਹਨ ਅਤੇ ਨਕਲੀ/ਅਸੁਰੱÎਖਿਅਤ/ਗੁੰਮਰਾਹਕੁੰਨ ਵਸਤਾਂ ਵੇਚਣ ਵਾਲੇ ਪੰਜ ਵਿਕਰੇਤਾਵਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।ਸ. ਪੰਨੂੰ ਨੇ ਦੱਸਿਆ ਕਿ ਫੂਡ ਸੇਫਟੀ ਟੀਮਾਂ ਵੱਲੋਂ ਮਨੁੱਖੀ ਵਰਤੋਂ ਲਈ ਅਸੁਰੱਖਿਅਤ 1626 ਕਿਲੋ ਫਲ ਅਤੇ ਸਬਜ਼ੀਆਂ ਅਤੇ 354 ਕਿਲੋ ਹੋਰ ਭੋਜਨ ਪਦਾਰਥ ਜ਼ਬਤ ਕੀਤੇ ਗਏ ਹਨ।ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਨੇ ਦੱਸਿਆ ਕਿ ਜਾਂਚ ਮੁਹਿੰਮਾਂ ਦੇ ਨਾਲ ਨਾਲ ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭੋਜਨ ਪਦਾਰਥਾਂ ਦੀ ਸਵੱਛਤਾ ਅਤੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਹੁਣ ਤੱਕ 327 ਜਾਗਰੂਕਤਾਂ ਕੈਂਪ/ਸੈਮੀਨਾਰ/ਵਰਕਸ਼ਾਪ ਆਯੋਜਿਤ ਕੀਤੇ ਗਏ ਹਨ। ਫੂਡ ਬਿਜ਼ਨਸ ਆਪਰੇਟਰਾਂ ਨੂੰ ਵੀ ਐਫ.ਐਸ.ਐਸ.ਏ.ਆਈ. ਦੇ ਨਿਰਦੇਸ਼ਾਂ ਅਤੇ ਫੂਡ ਸੇਫਟੀ ਐਕਟ ਤਹਿਤ ਲਾਜ਼ਮੀ ਕਾਨੂੰਨਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਨੂੰ ਲੋੜੀਂਦੇ ਲਾਇਸੰਸ/ਰਜਿਸਟ੍ਰੇਸ਼ਨ ਲੈਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD