ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪੁਰਾਣੀ ਪੁਲਿਸ ਲਾਈਨ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ 45 ਅਧਿਆਪਕਾਂ ਦਾ ਸਨਮਾਨ ਕੀਤਾ। ਇਨ੍ਹਾਂ ਅਧਿਆਪਕਾਂ ਨੇ ਮਾਰਚ 2019 ਦੇ ਇਮਤਿਹਾਨਾਂ 'ਚ ਵਿਦਿਆਰਥੀਆਂ ਦੇ 100 ਫ਼ੀਸਦੀ ਨਤੀਜੇ ਲਿਆਉਣ 'ਚ ਵਿਲੱਖਣ ਯੋਗਦਾਨ ਪਾਇਆ ਸੀ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕੁਲਭੂਸ਼ਨ ਸਿੰਘ ਬਾਜਵਾ ਵੀ ਮੌਜੂਦ ਸਨ।ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਅਧਿਆਪਕ ਸਨਮਾਨਤ ਹੋਣ ਕਰਕੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਬਾਕੀ ਅਧਿਆਪਕਾਂ ਲਈ ਇੱਕ ਚਾਨਣ ਮੁਨਾਰਾ ਬਣ ਗਏ ਹਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਕਾਮਰਸ, ਸਾਂਇੰਸ ਤੇ ਹਿਊਮੈਨਟੀਜ ਗਰੁੱਪ ਦੀਆਂ ਵਿਦਿਆਰਥਣਾਂ ਨੇ ਜਿੱਥੇ ਅਕਾਦਮਿਕ ਖੇਤਰ ਅਤੇ ਖੇਡਾਂ 'ਚ ਕੌਮੀ ਪੱਧਰ 'ਤੇ ਮੱਲਾਂ ਮਾਰੀਆਂ ਹਨ, ਉਥੇ ਹੀ ਸਹਿ-ਅਕਾਦਮਿਕ ਖੇਤਰਾਂ 'ਚ ਵਿੱਚ ਨਾਮਣਾ ਖੱਟਿਆ ਹੈ।