Friday, 17 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

 

ਆਪ ਮੁਹਾਰੇ ਨਹੀਂ ਹੋਵੇਗਾ ਵਿਗਿਆਨਿਕ ਚੇਤਨਾ ਦਾ ਪਸਾਰ- ਤਰਕਸ਼ੀਲ

ਮਟੌਰ ਸਕੂਲ 'ਚ ਅੰਧਵਿਸ਼ਵਾਸਾਂ ਵਿਰੁੱਧ ਸੈਮੀਨਾਰ, ਚੇਤਨਾ ਪ੍ਰੀਖਿਆ 'ਚੋਂ ਮੋਹਰੀ ਵਿਦਿਆਰਥੀਆਂ ਦਾ ਕੀਤਾ ਸਨਮਾਨ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 13 Oct 2019

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਵਲੋਂ ਵਿਦਿਆਰਥੀਆਂ ਨੂੰ ਵਹਿਮਾਂ-ਭਰਮਾਂ ਤੋਂ ਮੁਕਤ ਰੱਖਣ ਲਈ ਕਾਰਵਾਈ ਗਈ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਵਿੱਚ ਮੱਲਾਂ ਮਾਰਨ ਵਾਲੇ ਸਰਕਾਰੀ ਹਾਈ ਸਕੂਲ ਮਟੌਰ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਤਰਕਸ਼ੀਲ ਸੁਸਾਇਟੀ ਵਲੋਂ ਲਈ ਗਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਮਟੌਰ ਦੀ ਸ਼ੀਤਲ ਨੇ ਮਿਡਲ ਵਰਗ ਵਿੱਚ ਅਤੇ ਮਨਪ੍ਰੀਤ ਕੌਰ ਸੈਕੰਡਰੀ ਵਰਗ ਵਿੱਚ ਤੀਜਾ ਸਥਾਨ ਹਾਸਲ ਕੀਤਾ ਸੀ। ਇਨ੍ਹਾਂ ਵਿਦਿਆਰਥਣਾਂ ਨੂੰ ਕਿਤਾਬਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬੀ ਦੀਆਂ ਪ੍ਰਸਿੱਧ ਪੁਸਤਕਾਂ ਦੇ ਸੈੱਟ ਤੋਂ ਇਲਾਵਾ ਸ਼ਸ਼ੀ, ਅਰਚਨਾ, ਸਨੀ ਕੁਮਾਰ, ਕੋਮਲ ਅਤੇ ਅਮ੍ਰਿਤਾ ਨੂੰ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਲਈ ਤਰਕਸ਼ੀਲ ਮੈਗਜ਼ੀਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤਰਕਸ਼ੀਲ ਮੈਗਜ਼ੀਨ ਦੇ ਸਹਿ ਸੰਪਾਦਕ ਜਸਵੰਤ ਮੁਹਾਲੀ ਨੇ ਕਿਹਾ ਕਿ ਸਮਾਜ ਵਿੱਚ ਵਿਗਿਆਨਕ ਚੇਤਨਾ ਦਾ ਪ੍ਰਸਾਰ ਕੋਈ ਆਪ ਮੁਹਾਰੇ ਹੋਣ ਵਾਲਾ ਕੰਮ ਨਹੀਂ ਹੈ। ਆਪ ਮੁਹਾਰੇ ਤਾਂ ਸਿਰਫ਼ ਅੰਧ ਵਿਸ਼ਵਾਸ਼ ਜਾਂ ਗ਼ੈਰ ਵਿਗਿਆਨਕ ਸੋਚ ਹੀ ਫੈਲਦੀ ਹੈ। ਉਹਨਾਂ ਕਿਹਾ ਕਿ ਵਿਗਿਆਨਕ ਚੇਤਨਾ ਦੇ ਪ੍ਰਸਾਰ ਨੂੰ ਇੱਕ ਮਿਸ਼ਨ ਦੀ ਤਰ੍ਹਾਂ ਲੈਣਾ ਪਵੇਗਾ ਅਤੇ ਜੇਕਰ ਇਸ ਕਾਰਜ ਨੂੰ ਸਕੂਲ ਦੀ ਸਿੱਖਿਆ ਨਾਲ ਜੋੜ ਦਿੱਤਾ ਜਾਵੇ ਤਾਂ ਇਸ ਦੇ ਚੰਗੇ ਨਤੀਜੇ ਮਿਲ ਸਕਦੇ ਹਨ। ਮੁਹਾਲੀ ਇਕਾਈ ਦੇ ਮਾਨਸਿਕ ਸਿਹਤ ਵਿਭਾਗ ਦੇ ਮੁਖੀ ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਦਲੀਲਾਂ ਨਾਲ ਆਤਮਾ ਜਾਂ ਭੂਤਾਂ ਪ੍ਰੇਤਾਂ ਦੀ ਅਣਹੋਂਦ ਬਾਰੇ ਜਾਣਕਾਰੀ ਦਿੱਤੀ। ਸਕੂਲ ਮੁਖੀ ਸ਼੍ਰੀਮਤੀ ਨਰਪਿੰਦਰ ਕੌਰ ਨੇ ਤਰਕਸ਼ੀਲ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਦੌਰਾਨ ਡੀਪੀਈ ਬਲਰਾਜ ਸਿੰਘ ਤੇ ਪੰਜਾਬੀ ਅਧਿਆਪਕ ਸਰਦੂਲ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ।

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD