Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਰਾਜ ਮਾਰਗਾਂ ਦੇ ਟੌਲ ਪਲਾਜ਼ਿਆਂ 'ਤੇ ਇਲੈਕਟ੍ਰਾਨਿਕ ਕਟੌਤੀ ਵਿਧੀ (ਐਨ.ਈ.ਟੀ.ਸੀ) ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ-ਵਿਜੇ ਇੰਦਰ ਸਿੰਗਲਾ

ਨਵੀਂ ਦਿੱਲੀ ਵਿਖੇ ਵਨ ਨੇਸ਼ਨ-ਵਨ ਟੈਗ-ਫਾਸਟੈਗ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

5 Dariya News

5 Dariya News

5 Dariya News

ਚੰਡੀਗੜ੍ਹ/ ਨਵੀਂ ਦਿੱਲੀ , 14 Oct 2019

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਰਾਸ਼ਟਰੀ ਇਲੈਕਟ੍ਰਾਨਿਕ ਟੌਲ ਇਕੱਤਰ (ਐਨ.ਈ.ਟੀ.ਸੀ) ਪ੍ਰੋਗਰਾਮ ਨੂੰ ਸੂਬੇ ਦੇ ਰਾਜ ਮਾਰਗਾਂ 'ਤੇ ਲੱਗੇ ਟੌਲ ਪਲਾਜ਼ਿਆਂ ਉੱਪਰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿਵਸਥਾ ਨੂੰ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਨਿਰਧਾਰਿਤ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੇਡੀਓ ਫਰੀਕੁਐੰਸੀ ਆਈਡੈਂਟੀਫਿਕੇਸ਼ਨ (ਆਰ.ਐਫ.ਆਈ.ਡੀ) ਤਕਨੀਕ ਜ਼ਰੀਏ ਲਾਗੂ ਹੋਣ ਵਾਲੀ ਇਸ ਵਿਵਸਥਾ ਦਾ ਮਕਸਦ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣਾ ਹੈ।ਸ੍ਰੀ ਸਿੰਗਲਾ, ਜਿਨ੍ਹਾਂ ਵੱਲੋਂ ਅੱਜ ਨਵੀਂ ਦਿੱਲੀ ਦੇ ਡਾ. ਅੰਬੇਦਕਰ ਅੰਤਰਰਾਸ਼ਟਰੀ ਕੇਂਦਰ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ ਬਾਰੇ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਦੀ ਪ੍ਰਧਾਨਗੀ ਹੇਠ ਵਨ-ਨੇਸ਼ਨ ਵਨ ਟੈਗ-ਫਾਸਟੈਗ ਵਿਸ਼ੇ 'ਤੇ ਹੋਈ ਕਾਨਫਰੰਸ ਵਿੱਚ ਸ਼ਿਰਕਤ ਕੀਤੀ ਗਈ, ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਇਲੈਕਟ੍ਰਾਨਿਕ ਵਿਧੀ ਜ਼ਰੀਏ ਟੌਲ ਫੀਸ ਇਕੱਤਰ ਕਰਨਾ ਹੈ ਜੋ ਕਿ ਆਰ.ਐਫ.ਆਈ.ਡੀ ਤਕਨੀਕ  ਨਾਲ ਸੰਭਵ ਹੋਵੇਗਾ ਜਿਸਦੇ ਨਤੀਜੇਵਸ ਵਾਹਨ ਟੌਲ ਪਲਾਜ਼ਿਆਂ ਰਾਹੀਂ ਬਿਨ੍ਹਾਂ ਦੇਰੀ ਸੁਚਾਰੂ ਢੰਗ ਨਾਲ ਲੰਘ ਸਕਣਗੇ।

ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਤਕਨੀਕੀ ਅਮਲ ਨਾਲ ਲੋਕਾਂ ਨੂੰ ਹੁਣ ਬਿਨ੍ਹਾਂ ਦੇਰੀ ਅਤੇ ਸਮਾਂ ਗਵਾਏ ਟੌਲ ਪਲਾਜ਼ਿਆਂ ਰਾਹੀਂ ਆਪਣੇ ਵਾਹਨ ਕੱਢਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗ ਦੇ ਸਬੰਧਤ ਅਧਿਕਾਰੀ ਪਹਿਲਾਂ ਹੀ ਲੋੜੀਂਦੇ ਤਕਨੀਕੀ ਯੰਤਰਾਂ ਨੂੰ ਲਗਾਉਣ ਸਬੰਧੀ ਤੇਜ਼ੀ ਨਾਲ ਕੰਮ ਕਰ ਰਹੇ ਹਨ ਤਾਂ ਜੋ ਇਸ ਨਵੀਂ ਵਿਵਸਥਾ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।ਜ਼ਿਕਰਯੋਗ ਹੈ ਕਿ ਰਾਸ਼ਟਰੀ ਇਲੈਕਟ੍ਰਾਨਿਕ ਟੌਲ ਕੁਲੈਕਸ਼ਨ (ਐਨ.ਈ.ਟੀ.ਸੀ) ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਲਾਗੂ ਕੀਤਾ ਜਾ ਰਿਹਾ ਹੈ। ਅੱਜ ਕਾਨਫਰੰਸ ਦੌਰਾਨ ਸ੍ਰੀ ਗਡਕਰੀ ਨੇ ਦੱਸਿਆ ਕਿ  ਰਾਸ਼ਟਰੀ ਮਾਰਗਾਂ ਉੱਪਰ ਲੱਗੇ ਟੌਲ ਪਲਾਜ਼ਿਆਂ ਉੱਪਰ ਫਾਸਟੈਗ ਜ਼ਰੀਏ ਟੌਲ ਫੀਸ ਦੀ ਕਟੌਤੀ ਲਈ 1 ਦਸੰਬਰ 2019 ਨਿਸ਼ਚਿਤ ਕੀਤੀ ਗਈ ਹੈ।ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਵਿਵਸਥਾ ਨੂੰ ਲਾਗੂ ਕਰਨ ਲਈ ਕੇਂਦਰੀ ਸੜਕ ਆਵਾਜਾਈ ਮੰਤਰਾਲੇ ਵੱਲੋਂ ਨਿਰਦੇਸ਼ 7 ਜਨਵਰੀ 2019 ਨੂੰ ਐਲਾਨੇ ਗਏ ਸਨ ਅਤੇ ਸੂਬਿਆਂ ਨੂੰ ਰਾਜ ਮਾਰਗਾਂ ਉੱਪਰ ਲੱਗੇ ਟੌਲ ਪਲਾਜ਼ਿਆਂ ਉੁੱਪਰ ਇਸ ਵਿਵਸਥਾ ਨੂੰ ਲਾਗੂ ਕਰਨ ਲਈ ਆਖਿਆ ਗਿਆ ਸੀ। ਸ੍ਰੀ ਸਿੰਗਲਾ ਨੇ ਕਿਹਾ ਕਿ ਆਵਾਜਾਈ ਨੂੰ ਹੋਰ ਬਿਹਤਰ ਤੇ ਰਵਾਂ ਬਣਾਉਣ ਵਾਲੀ ਇਸ ਵਿਵਸਥਾ ਨੂੰ ਲਾਗੂ ਕਰਨ ਲਈ ਪੰਜਾਬ ਪੂਰਾ ਸਹਿਯੋਗ ਦੇਵੇਗਾ। ਇਸ ਕਾਨਫਰੰਸ ਨੂੰ ਸੜਕੀ ਆਵਾਜਾਈ ਤੇ ਹਾਈਵੇਜ ਬਾਰੇ ਕੇਂਦਰੀ ਰਾਜ ਮੰਤਰੀ  ਜਨਰਲ ਵੀ.ਕੇ.ਸਿੰਘ ਵੱਲੋਂ ਵੀ ਸੰਬੋਧਨ ਕੀਤਾ ਗਿਆ।

 

Tags: Nitin Gadkari , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD