Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਕੂਲੀ ਬੱਚੇ ਹੁਣ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੇ

ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਕੱਢਣਗੇ ਜਾਗਰੂਕ ਮਾਰਚ : ਕਾਹਨ ਸਿੰਘ ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਹ , 15 Oct 2019

Last updated on: Oct 15, 2019, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਵਿੱਚ ਹੁਣ ਪੰਜਾਬ ਦੇ ਸਕੂਲੀ ਬੱਚੇ ਵੀ ਆਪਣਾ ਯੋਗਦਾਨ ਪਾਉਣਗੇ। ਪੇਂਡੂ ਖੇਤਰ ਵਿੱਚ ਪੈਂਦੇ ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਆਪੋ-ਆਪਣੇ ਖੇਤਰਾਂ ਦੇ ਪਿੰਡਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਜਾਗਰੂਕਤਾ ਰੈਲੀਆਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ  ਵੱਲੋਂ ਬੀਤੇ ਦਿਨ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਸੁਝਾਅ ਸੁਣੇ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫਲ ਬਣਾਉਣ ਲਈ ਜਾਗਰੂਕਤਾ  ਸਭ ਤੋਂ ਅਹਿਮ ਹਥਿਆਰ ਹੈ ਜਿਸ ਲਈ ਸਕੂਲੀ ਬੱਚੇ ਸਭ ਤੋਂ ਕਾਰਗਾਰ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਕੂਲ ਸਿੱਖਿਆ ਦੇ ਸਕੱਤਰ, ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ 18 ਅਕਤੂਬਰ ਨੂੰ ਕੱਢੀਆਂ ਜਾਣ ਵਾਲੀਆਂ ਰੈਲੀਆਂ ਲਈ ਪਰਾਲੀ ਨਾ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ ਉਥੇ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਪਰਾਲੀ ਨਾ ਸਾੜ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਝਾੜ ਵਧਾਉਣ ਅਤੇ ਸਭ ਤੋਂ ਅਹਿਮ ਸਾਡੇ ਵਾਤਾਵਰਣ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਸਰਕਾਰ  ਵੱਲੋਂ ਡਿਪਟੀ ਕਮਿਸ਼ਨਰਾਂ ਤੇ ਸਕੂਲ ਸਿੱਖਿਆ ਵਿਭਾਗ ਰਾਹੀਂ ਪਰਾਲੀ ਨਾ ਸਾੜਨ ਦੇ ਸਲੋਗਨ ਵੀ ਸਕੂਲਾਂ ਨੂੰ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹੁੰਦੇ ਧਰਤੀ ਦੇ ਖੁਰਾਕੀ ਤੱਤਾਂ ਦੇ ਨੁਕਸਾਨ  ਅਤੇ ਵਾਤਾਵਰਣ ਵਿੱਚ ਫੈਲਦੀਆਂ ਗੰਧਲੀਆਂ ਗੈਸਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।

ਸ੍ਰੀ ਪੰਨੂੰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਹੁਤ ਵੱਡਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਵਿੱਚ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ  ਉਨ੍ਹਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿੱਚ ਬਹੁਤ ਕਿਸਾਨ ਅਜਿਹੇ ਹਨ ਜੋ ਪਰਾਲੀ ਨੂੰ ਅੱਗ ਲਾਉਣ ਤੋਂ ਬਿਨ੍ਹਾਂ ਹੀ ਖੇਤਾਂ ਵਿੱਚ ਵਾਹ ਕੇ ਕਣਕ ਦੀ ਫਸਲ ਦੀ ਬਿਜਾਈ ਜਾਂ ਸਬਜ਼ੀਆਂ ਆਦਿ ਦੀ ਕਾਸ਼ਤ ਕਰਕੇ ਵਧੀਆ ਝਾੜ ਪ੍ਰਾਪਤ ਕਰਦੇ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ ਅਤੇ ਇਸ ਅੱਗ ਦੇ ਧੂੰਏ ਨਾਲ ਵਾਤਾਵਰਨ ਪਲੀਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਨਵਬੰਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਵੱਲੋਂ ਪੌਣ, ਪਾਣੀ ਅਤੇ ਧਰਤੀ ਨੂੰ ਸਾਫ ਰੱਖਣ ਦੇ ਦਿੱਤੇ ਸੰਦੇਸ਼ ਨੂੰ ਅਮਲੀ ਰੂਮ ਵਿੱਚ ਲਾਗੂ ਕਰਨ ਲਈ ਸਕੂਲ ਵਿਦਿਆਰਥੀ ਅਹਿਮ ਰੋਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ 60 ਲੱਖ ਦੇ ਕਰੀਬ ਬੱਚੇ ਪੜ੍ਹ ਰਹੇ ਹਨ ਅਤੇ ਪਲੀਤ ਹੁੰਦੇ ਵਾਤਾਵਰਨ ਦਾ ਸਭ ਤੋਂ ਵੱਡਾ ਖਾਮਿਆਜਾ ਇਨ੍ਹਾਂ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਭੁਗਤਨਾ ਪੈਂਦਾ ਹੈ, ਇਸੇ ਲਈ ਪੇਂਡੂ ਖੇਤਰਾਂ ਦੇ ਸਾਰੇ ਸਕੂਲਾਂ ਦੇ ਬੱਚੇ ਹੁਣ ਖੁਦ ਜਾਗਰੂਕ ਮੁਹਿੰਮ ਦੀ ਕਮਾਨ ਸੰਭਾਲਦੇ ਹੋਏ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਕਿਹਾ ਜਾਵੇਗਾ ਕਿ ਉਹ ਆਪਣੇ ਮਾਪਿਆਂ ਨਾਲ ਸੰਵਾਦ ਰਚਾ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਮਨਾਉਣ ਅਤੇ ਨਾਲ ਹੀ ਬੱਚਿਆਂ ਨੂੰ ਪ੍ਰੇਰਿਆ ਜਾਵੇ ਕਿ ਉਹ ਦੀਵਾਲੀ ਸਮੇਂ ਪਟਾਕੇ ਨਾ ਚਲਾ ਕੇ ਵਾਤਾਵਰਣ ਸਾਫ ਰੱਖਣ ਲਈ ਅਹਿਦ ਕਰਨ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD