Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਮੁੱਖ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦਾ ਆਦੇਸ਼

ਸੀਨੀਅਰ ਅਧਿਕਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀ ਆਬੋ-ਹਵਾ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਕਿਹਾ

5 Dariya News

5 Dariya News

5 Dariya News

ਚੰਡੀਗੜ੍ਹ , 16 Oct 2019

ਸੂਬੇ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਸ ਸਮੱਸਿਆ ਖ਼ਿਲਾਫ਼ ਸੂਬਾਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਇਥੇ ਸੀਨੀਅਰ ਅਧਿਕਾਰੀਆਂ, ਜੋ ਸਾਰੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨੂੰ ਰੋਕਣ ਲਈ ਵਿੱਢੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ, ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਰੁਝਾਨ ਦੇ ਮਾਰੂ ਪ੍ਰਭਾਵ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਸਾਫ-ਸੁਥਰੇ ਵਾਤਾਵਰਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਸੰਵਾਦ ਰਚਾਇਆ ਜਾਵੇ ਅਤੇ ਉਨ੍ਹਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉਤੇ ਪੈਂਦੇ ਮਾਰੂ ਅਸਰ ਬਾਰੇ ਜਾਗਰੂਕ ਕੀਤਾ ਜਾਵੇ।ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਮੌਜੂਦਾ ਤੇ ਪਿਛਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਬਸਿਡੀ 'ਤੇ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਾਈ ਗਈ ਹੈ।ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਸ਼ੀਨਾਂ ਦੀ ਸੁਚੱਜੀ ਤੇ ਢੁਕਵੀਂ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਦੀ ਪਰਾਲੀ ਸਾੜਨ ਖ਼ਿਲਾਫ਼ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਉਣ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਿਛਲੇ ਸਾਲਾਂ ਤੋਂ ਪਰਾਲੀ ਨਹੀਂ ਸਾੜ ਰਹੇ ਹਨ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਅਜਿਹੇ ਕਿਸਾਨਾਂ ਨੂੰ ਬ੍ਰਾਂਡ ਅੰਬੈਸਡਰ ਬਣਾ ਕੇ ਦੂਜੇ ਕਿਸਾਨਾਂ ਨੂੰ ਵੀ ਫ਼ਸਲੀ ਰਹਿੰਦ-ਖੂੰਹਦ ਸਾੜੇ ਬਗ਼ੈਰ ਅਗਲੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਜਾਵੇ।ਪਰਾਲੀ ਨਾ ਸਾੜਨ ਸਬੰਧੀ ਸੂਬਾਈ ਸਰਕਾਰ ਦੀ ਮੁਹਿੰਮ 'ਚ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਇਸ ਮਾੜੇ ਰੁਝਾਨ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਨੇ ਵੀ ਕੁਦਰਤੀ ਦਾਤਾਂ ਧਰਤੀ, ਹਵਾ ਤੇ ਪਾਣੀ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਹੈ।ਇਸ ਮੀਟਿੰਗ ਵਿੱਚ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਮਾਲ, ਗ੍ਰਹਿ, ਸਹਿਕਾਰਤਾ ਅਤੇ ਊਰਜਾ ਵਿਭਾਗ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD