Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਦੀਵਾਲੀ ਤੋਂ ਪਹਿਲਾਂ ਫੂਡ ਸੇਫਟੀ ਟੀਮਾਂ ਪੱਬਾਂ ਭਾਰ:ਪੰਨੂੰ

ਹੋਰਨਾਂ ਸੂਬਿਆਂ ਅਤੇ ਜ਼ਿਲਿਆਂ ਤੋਂ ਘਟੀਆ ਦਰਜੇ ਦੀਆਂ ਮਠਿਆਈਆਂ ਦੀ ਆਮਦ ਨੂੰ ਰੋਕਣ ਲਈ ਲਾਏ ਵਿਸ਼ੇਸ਼ ਨਾਕੇ

5 Dariya News

5 Dariya News

5 Dariya News

ਚੰਡੀਗੜ੍ਹ , 16 Oct 2019

ਦੀਵਾਲੀ ਤੋਂ ਪਹਿਲਾਂ ਲੋਕਾਂ ਲਈ ਮਿਆਰੀ ਅਤੇ ਸ਼ੁੱਧ ਮਠਿਆਈਆਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਫੂਡ ਸੇਫਟੀ ਟੀਮਾਂ  ਪੂਰੀ ਤਰਾਂ ਸਰਗਰਮ ਹਨ। ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ, ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਦੱਸਿਆ ਕਿ ਨਮੂਨੇ ਲੈਣ ਦੀ ਪ੍ਰਕਿਰਿਆ ਜਾਰੀ ਹੈ ਜਿਸ ਵਿਚ ਰੋਜ਼ਾਨਾ 100 ਤੋਂ ਵੱਧ ਨਮੂਨੇ ਲਏ ਜਾ ਰਹੇ ਹਨ ਅਤੇ ਨਾਲ ਹੀ ਫੂਡ ਬਿਜਨਸ ਆਪਰੇਟਰਾਂ ਨੂੰ ਮਠਿਆਈਆਂ ਦੀ ਸਵੱਛਤਾ ਅਤੇ ਮਿਆਰ ਨੂੰ ਬਣਾਏ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਠਿਆਈਆਂ ਬਣਾਉਣ ਲਈ ਵਰਤੇ ਜਾਂਦੇ ਉੱਚਿਤ ਫੂਡ ਗ੍ਰੇਡ ਰੰਗਾਂ ਦੇ ਮਿਆਰ ਅਤੇ ਮਿਕਦਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹਲਵਾਈਆਂ ਨੂੰ ਮਠਿਆਈਆਂ ਬਣਾਉਣ ਮੌਕੇ ਸਿੰਥੈਟਿਕ ਰੰਗਾਂ ਤੋਂ ਪਰਹੇਜ਼ ਕਰਨ ਅਤੇ ਜ਼ਿਆਦਾ ਮਾਤਰਾ ਵਿਚ ਤਿਆਰ ਕੀਤੀਆਂ ਜਾ ਰਹੀਆਂ ਮਠਿਆਈਆਂ ਬਣਾਉਣ ਸਮੇਂ ਢੁੱਕਵੀਂ ਸਫਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਨੂੰ ਆਪਣੀ ਜ਼ਰੂਰਤ ਅਨੁਸਾਰ ਖੁਦ ਖੋਆ ਤਿਆਰ ਕਰਨ ਜਾਂ ਭਰੋਸੇਯੋਗ ਸਰੋਤਾਂ ਤੋਂ ਬਿੱਲ ਸਮੇਤ ਇਸਦੀ ਖਰੀਦ ਕਰਨ ਲਈ ਕਿਹਾ ਗਿਆ ਹੈ।ਤਿਉਹਾਰਾਂ ਦੇ ਸ਼ੀਜਨ ਦੇ ਮੱਦੇਨਜ਼ਰ, ਹੋਰਨਾਂ ਸੂਬਿਆਂ ਅਤੇ ਜ਼ਿਲਿ•ਆਂ ਤੋਂ ਘਟੀਆ ਦਰਜੇ ਦੀਆਂ ਮਠਿਆਈਆਂ, ਪਨੀਰ ਅਤੇ ਖੋਏ ਦੀ ਆਮਦ ਨੂੰ ਰੋਕਣ ਲਈ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਫੂਡ ਸੇਫਟੀ ਟੀਮਾਂ ਇਹਨਾਂ 'ਤੇ 24 ਘੰਟੇ ਨਜ਼ਰ ਰੱਖ ਰਹੀਆਂ ਹਨ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD