Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਖੁਦ ਨੂੰ ਰੋਗਮੁਕਤ ਰੱਖਣ ਲਈ ਸਾਵਧਾਨੀ ਜਰੂਰੀ -ਡਾ. ਜਸਮੀਤ ਕੌਰ ਬਾਵਾ

ਡੇਂਗੂ ਵਿਰੋਧੀ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ, 1900 ਦੇ ਲਗਪਗ ਘਰ ਹੋਏ ਕਵਰ

5 Dariya News

5 Dariya News

5 Dariya News

ਕਪੂਰਥਲਾ , 16 Oct 2019

ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਤੇ ਆਪਣੇ ਪੱਧਰ ਤੇ ਵੀ ਸਾਵਧਾਨੀਆਂ ਵਰਤਣ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਡੇਂਗੁ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਕਿਸੇ ਵੀ ਬੀਮਾਰੀ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਏਡੀਜ ਏਜੀਪਟੀ ਨਾਂਅ ਦੇ ਮੱਛਰ ਕੱਟਣ ਨਾਲ ਪੈਦਾ ਹੁੰਦਾ ਹੈ ਜਿਹੜਾ ਕਿ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੀਮਾਰੀਆਂ ਤੋਂ ਬਚਣ ਦੀ ਲਈ ਤੇ ਖੁਦ ਨੂੰ ਰੋਗਮੁਕਤ ਰੱਖਣ ਲਈ ਸਾਵਧਾਨੀ ਜਰੂਰੀ ਹੈ।ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਇਸ ਡੇਂਗੂ ਵਿਰੋਧੀ ਡ੍ਰਾਈਵ ਦਾ ਉਦੇਸ਼ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਕਾਰਨਾਂ, ਬਚਾਅ ਤੋਂ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਦੀ ਡੇਂਗੂ ਵਿਰੋਧੀ ਡ੍ਰਾਈਵ ਲਈ ਕੁੱਲ 7 ਟੀਮਾਂ ਲਗਾਈਆਂ ਗਈਆਂ ਜਿਨ੍ਹਾਂ ਵੱਲੋਂ ਘਰ ਘਰ ਜਾ ਕੇ ਡੇਂਗੂ ਮੱਛਰ ਦੇ ਪੈਦਾ ਹੋਣ ਵਾਲੇ ਸਰੋਤਾਂ ਨੂੰ ਚੈਕ ਕੀਤਾ ਗਿਆ, ਇਨਡੋਰ ਸਪਰੇਅ ਕੀਤਾ ਗਿਆ ਤੇ ਖੜੇ ਪਾਣੀ ਦੇ ਸੋਮਿਆਂ ਤੇ ਵੀ ਛਿੜਕਾਅ ਕਰਵਾਇਆ ਗਿਆ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਤੇ ਹੋਰ ਹਾਜਰ ਸਨ।

ਕੁੱਲ 1900 ਦੇ ਕਰੀਬ ਘਰ ਕਵਰ ਹੋਏ

ਜਿਲਾ ਐਪੀਡੀਮੋਲੋਜਿਸਟ ਡਾ. ਸਾਹਿਲ਼ ਸ਼ਰਮਾ ਤੇ ਡਾ. ਨਵਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਦੀ ਡ੍ਰਾਈਵ ਦੌਰਾਨ ਲਾਹੌਰੀ ਗੇਟ, ਮੇਹਤਾਬਗੜ,ਪ੍ਰੀਤ ਨਗਰ, ਮਾਰਕਫੈਡ ਚੌਂਕ, ਗੋਪਾਲ ਪਾਰਕ, ਗ੍ਰੀਨ ਐਵਨਿਊ,ਟੈਗੋਰ ਪਾਰਕ, ਅਜੀਤ ਨਗਰ, ਸੁੰਦਰ ਐਵਨਿਊ, ਦਸ਼ਮੇਸ਼ ਨਗਰ, ਸੰਤ ਪਾਰਕ, ਅਰਫਵਾਲਾ, ਜਲੌਖਾਨਾ ਆਦਿ ਦੇ ਕਰੀਬ 1900 ਘਰ ਕਵਰ ਕੀਤੇ ਗਏ। ਜਿਨ੍ਹਾਂ ਵਿਚੋਂ 41 ਘਰਾਂ ਵਿਚੋਂ ਬ੍ਰੀਡਿੰਗ ਮਿਲੀ ਜਿਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਸ਼ਰੀਰ ਤੇ ਰੇਸ਼ੇਜ, ਮਾਂਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੁਨ ਆਉਣਾ ਡੇਂਗੂ ਬੁਖਾਰ ਹੋਣ ਦੇ ਲੱਛਣ ਹਨ। ਅਜਿਹਾ ਹੋਣ ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਿੱਥੇ ਕਿ ਡੇਂਗੂ ਬੁਖਾਰ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਮੁਫਤ ਕੀਤਾ ਜਾਂਦਾ ਹੈ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD