Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਧੀਕ ਮੁੱਖ ਸਕੱਤਰ ਰਵਨੀਤ ਕੌਰ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਬਿਨਾਂ ਅੱਗ ਲਾਇਆਂ ਨਿਪਟਾਰਾ ਕਰਨ ਦੀ ਅਪੀਲ

ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੌਜੂਦ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਆਖਿਆ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 17 Oct 2019

Last updated on: Oct 17, 2019, 00:00 IST

ਵਧੀਕ ਮੁੱਖ ਸਕੱਤਰ (ਬਿਜਲੀ),  ਪੰਜਾਬ, ਮੈਡਮ ਰਵਨੀਤ ਕੌਰ ਨੇ ਅੱਜ ਇੱਥੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਬਿਨਾਂ ਅੱਗ ਲਾਇਆਂ, ਇਸ ਦਾ ਨਿਪਟਾਰਾ ਕਰਨ ’ਚ ਸਰਕਾਰ ਵੱਲੋਂ ਆਰੰਭੀ ਮੁਹਿੰਮ ਦਾ ਸਹਿਯੋਗ ਕਰਨ।ਸਥਾਨਕ ਡੀ ਏ ਐਨ ਕਾਲਜ ਦੇ ਆਡੀਟੋਰੀਅਮ ਵਿਖੇ ਝੋਨੇ ਦੇ ਪ੍ਰਬੰਧਨ ਲਈ ਰੱਖੀ ਕਿਸਾਨ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾ ਕੇ ਅਸੀਂ ਆਪਣੀ ਜ਼ਮੀਨੀ ਸਿਹਤ ਦਾ ਨੁਕਸਾਨ ਤਾਂ ਕਰਦੇ ਹੀ ਹਾਂ ਪਰ ਇਸ ਦੇ ਨਾਲ-ਨਾਲ ਵਾਤਾਵਰਣ, ਮਾਨਵੀ ਸਿਹਤ ਅਤੇ ਪਸ਼ੂ-ਪੰਛੀਆਂ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਾਂ। ਜ਼ਿਕਰਯੋਗ ਹੈ ਕਿ ਰਾਜ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਦੇ ਉਪਰਾਲਿਆਂ ਦੀ ਨਿਗਰਾਨੀ ਵਜੋਂ ਰਾਜ ਦੇ ਸਮੂਹ ਜ਼ਿਲ੍ਹਿਆਂ ਦੀ ਅਗਵਾਈ ਸੀਨੀਅਰ ਆਈ ਏ ਐਸ ਅਧਿਕਾਰੀਆਂ ਨੂੰ ਸੌਂਪੀ ਗਈ ਹੈ।ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਅਤੇ ਖੇਤੀ ਮਾਹਿਰਾਂ ਵੱਲੋਂ ਪਰਾਲੀ ਨੂੰ ਨਾ ਜਾਲ ਕੇ, ਇਸ ਦੀ ਦੂਸਰੇ ਢੰਗਾਂ ਨਾਲ ਸਾਂਭ-ਸੰਭਾਲ ਦੇ ਅਨੇਕਾਂ ਬਦਲ ਦਿੱਤੇ ਹਨ, ਸਾਨੂੰ ਉਨ੍ਹਾਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਬਾਅਦ ਰੋਟਾਵੇਟਰ, ਐਮ ਬੀ ਪਲੱਫ਼ ਜਾਂ ਹੈਪੀ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਜੋ ਕਿ ਜ਼ਮੀਨ ਦੇ ਉਪਜਾਊਪਣ ਨੂੰ ਵੀ ਵਧਾਏਗਾ।ਪਿਛਲੇ ਸਾਲ ਸ਼ਹੀਦ ਭਗਤ ਸਿੰਘ ਨਗਰ ਦੇ ਸੂਬੇ ’ਚੋਂ ਸਭ ਤੋਂ ਘੱਟ ਅੱਗ ਦੇ ਕੇਸਾਂ ਵਾਲੇ ਦੂਸਰੇ ਜ਼ਿਲ੍ਹੇ ਵਜੋਂ ਸਾਹਮਣੇ ਆਉਣ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਇਸ ਵਾਰ ਜ਼ਿਲ੍ਹੇ ਨੂੰ ਪਹਿਲੇ ਸਥਾਨ ’ਤੇ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿਛਲੇ ਸਾਲ ਦੇ ਉਨ੍ਹਾਂ 251 ਥਾਂਵਾਂ ਜਿੱਥੇ ਅੱਗ ਲਾਉਣ ਦੇ ਕੇਸ ਸਾਹਮਣੇ ਆਏ ਸਨ, ਉਨ੍ਹਾਂ ਪਿੰਡਾਂ ’ਚ ਤਾਇਨਾਤ ਨੋਡਲ ਅਫ਼ਸਰਾਂ ਅਤੇ ਕੋਆਰਡੀਨੇਟਿੰਗ ਅਫ਼ਸਰਾਂ ਨੂੰ ਇਸ ਵਾਰ ਜ਼ਿਆਦਾ ਚੌਕਸ ਰਹਿਣ ਅਤੇ ਇਨ੍ਹਾਂ ਪਿੰਡਾਂ ’ਚ ਇੱਕ ਵੀ ਕੇਸ ਨਾ ਹੋਣ ਲਈ ਆਖਿਆ।ਖੇਤੀਬਾੜੀ ਅਧਿਕਾਰੀਆਂ, ਕਿ੍ਰਸ਼ੀ ਵਿਗਿਆਨ ਕੇਂਦਰ ਅਤੇ ਪੀ ਏ ਯੂ ਦੇ ਬੱਲੋਵਾਲ ਸੌਂਖੜੀ ਖੋਜ ਕੇਂਦਰ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਇਸ ਤੌਖਲੇ ਕਿ ਖੇਤਾਂ ’ਚ ਹੀ ਪਰਾਲੀ ਵਾਹੁਣ ’ਤੇ, ਅਗਲੀ ਫ਼ਸਲ ਦਾ ਝਾੜ ਚੰਗਾ ਨਹੀਂ ਹੁੰਦਾ, ਨੂੰ ਪ੍ਰਦਰਸ਼ਨੀ ਖੇਤਾਂ ਦਿਖਾ ਕੇ ਦੂਰ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਨਾਂ ’ਚ ਪਰਾਲੀ ਨੂੰ ਲੈ ਕੇ ਹਰ ਤਰ੍ਹਾਂ ਦੇ ਸੁਆਲ ਨੂੰ ਦੂਰ ਕੀਤਾ ਜਾਵੇ ਅਤੇ ਅੱਗ ਲਾਉਣ ਦੇ ਰੁਝਾਨ ਨੂੰ ਖਤਮ ਕੀਤਾ ਜਾਵੇ।ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਸ ਮੌਕੇ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਦੇ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਐਸ ਡੀ ਐਮਜ਼ ਦੀ ਨਿਗਰਾਨੀ ਹੇਠ 10 ਬਲਾਕ ਪੱਧਰੀ ਨਿਗਰਾਨੀ ਟੀਮਾਂ, 436 ਪਿੰਡ ਪੱਧਰੀ ਨੋਡਲ ਅਫ਼ਸਰ ਅਤੇ ਹਰੇਕ 20 ਪਿੰਡਾਂ ਪਿੱਛੇ ਜਾਗਰੂਕਤਾ ਲਿਆਉਣ ਲਈ ਇੱਕ ਕੋਆਰਡੀਨੇਟਿੰਗ ਅਫ਼ਸਰ ਲਾਇਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖੇਤ ’ਚ ਪਰਾਲੀ ਨੂੰ ਅੱਗ ਲਾ ਕੇ ਅਸੀਂ ਸਮੁੱਚੀ ਕੁਦਰਤ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਦਾਅ ’ਤੇ ਲਾ ਰਹੇ ਹਾਂ, ਜਿਸ ਦੇ ਨਤੀਜੇ ਵੱਖ-ਵੱਖ ਤਰ੍ਹਾਂ ਦੀ ਕੁਦਰਤੀ ਆਫ਼ਤਾਂ ਦੇ ਰੂਪ ’ਚ ਸਾਹਮਣੇ ਆ ਰਹੇ ਹਨ।ਪੀ ਏ ਯੂ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ. ਮਨਮੋਹਨਜੀਤ ਸਿੰਘ ਦਾ ਕਹਿਣਾ ਸੀ ਕਿ ਪੰਜਾਬ ਆਪਣੀ ਜ਼ਰਖ਼ੇਜ਼ ਭੂਮੀ, ਕੁਦਰਤੀ ਤੱਤਾਂ ਦੀ ਬਹੁਲਤਾ ਨਾਲ ਭਰਪੂਰ ਪਾਣੀ ਅਤੇ ਅਨੁਕੂਲ ਹਵਾ ਕਾਰਨ ਵੱਖਰੀ ਪਛਾਣ ਰੱਖਦਾ ਹੈ ਪਰ ਅਸੀਂ ਪਰਾਲੀ ਨੂੰ ਅੱਗ ਲਾ ਕੇ ਇਨ੍ਹਾਂ ਤਿੰਨਾਂ ਅਨਮੋਲ ਵਸਤਾਂ ਨੂੰ ਆਪਣੇ ਹੱਥੀਂ ਖਤਮ ਕਰਨ ਵੱਲ ਵਧ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿਸ ਪਰਾਲੀ ਨੂੰ ਅਸੀਂ ਅੱਗ ਲਾ ਕੇ ਸਾੜ ਦਿੰਦੇ ਹਾਂ ਉਸ ’ਚ ਚੌਥਾ ਹਿੱਸਾ ਨਾਈਟ੍ਰੋਜਨ, ਫ਼ਾਸਫ਼ੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤ ਹੁੰਦੇ ਹਨ, ਜਿਸ ਨੂੰ ਧਰਤੀ ’ਚ ਮਿਲਾਉਣ ’ਤੇ ਜ਼ਮੀਨ ਦਾ ਉਪਜਾਊਪਣ ਵਧਦਾ ਹੈ।ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੁਸਾਂਝ ਨੇ ਖ਼ਬਰਦਾਰ ਕਰਦਿਆਂ ਆਖਿਆ ਕਿ ਅੱਗ ਲਾਉਣ ਨਾਲ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਤਾਪਮਾਨ ’ਚ ਵਾਧਾ ਹੋ ਰਿਹਾ ਹੈ ਅਤੇ ਜੇਕਰ ਇਉਂ ਹੀ ਵਾਧਾ ਹੁੰਦਾ ਰਿਹਾ ਤਾਂ ਪਸ਼ੂਆਂ ’ਚ ਗਰਭ ਠਹਿਰਨਾ ਬੰਦ ਹੋ ਜਾਵੇਗਾ। ਮੌਸਮੀ ਚੱਕਰ ਗੜਬੜਾ ਜਾਣਗੇ। ਗਲੇਸ਼ੀਅਰ ਪਿਘਲ ਜਾਣਗੇ ਅਤੇ ਅਸੀਂ ਹੌਲੀ-ਹੌਲੀ ਗੁਰੂ ਨਾਨਕ ਸਾਹਿਬ ਦੀ ਪਵਿੱਤਰ ਬਾਣੀ, ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦੇ ਪਵਿੱਤਰ ਆਸ਼ੇ ਤੋਂ ਮੁਨਕਰ ਹੋ ਜਾਵਾਂਗੇ। ਉਨ੍ਹਾਂ ਕਿਹਾ ਅੱਜ ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਤਾਂ ਸਾਨੂੰ ਵਾਤਾਵਰਣ, ਧਰਤੀ ਅਤੇ ਪਾਣੀ ਪ੍ਰਤੀ ਵੀ ਸੁਹਿਰਦ ਹੋਣਾ ਪਵੇਗਾ। ਉਨ੍ਹਾਂ ਪਿਛਲੇ ਸਾਲ ਜ਼ਿਲ੍ਹੇ ’ਚ ਅੱਗ ਲਾਉਣ ਦੇ ਘਟੇ ਕੇਸਾਂ ਦੀ ਪ੍ਰਸ਼ੰਸਾ ਕਰਦਿਆਂ, ਇਸ ਵਾਰ ਇੱਕ ਵੀ ਅਜਿਹਾ ਕੰਮ ਨਾ ਕਰਨ ਦੀ ਅਪੀਲ ਕੀਤੀ।ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਿਪਟਾਰੇ ਲਈ ਇੰਨ-ਸੀਟੂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਤਹਿਤ ਇਸ ਵਾਰ 135 ਖੇਤੀ ਸੰਦ ਦਿੱਤੇ ਗਏ ਹਨ, ਜਿਨ੍ਹਾਂ ਜਿਸ ਲਈ 56 ਲੱਖ ਤੋਂ ਵਧੇਰੇ ਦੀ ਸਬਸਿਡੀ ਉਨ੍ਹਾਂ ਦੇ ਖਾਤਿਆਂ ’ਚ ਆ ਚੁੱਕੀ ਹੈ। ਜਿਹੜੇ ਕਿਸਾਨਾਂ ਨੇ ਖੇਤੀ ਸੰਦ ਲੈਣ ਲਈ ਬਿਨੇ ਕੀਤਾ ਹੋਇਆ ਹੈ, ਜੇਕਰ ਉਹ ਖੇਤੀ ਮਸ਼ੀਨਰੀ ਖਰੀਦ ਕੇ 20 ਅਕਤੂਬਰ ਤੱਕ ਬਿੱਲ ਜਮ੍ਹਾਂ ਕਰਵਾ ਦੇਣਗੇ ਤਾਂ ਉਹ ਵੀ ਸਬਸਿਡੀ ਦੇ ਹੱਕਦਾਰ ਬਣ ਜਾਣਗੇ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਖੇਤ ਮਾਲਕਾਂ ਤੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦਾ ਮੁਆਵਜ਼ਾ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਮੁਤਾਬਕ ਵਸੂਲਿਆ ਜਾਵੇਗਾ। ਇਸ ਮੌਕੇ ਕੇ ਵੀ ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਮਨੋਜ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹੇ ਤੋਂ ਵੱਡੀ ਗਿਣਤੀ ’ਚ ਅਗਾਂਹਵਧੂ ਕਿਸਾਨ ਮੌਜੂਦ ਸਨ।ਬਾਅਦ ਵਿੱਚ ਏ ਸੀ ਐਸ ਮੈਡਮ ਰਵਨੀਤ ਕੌਰ ਨੇ ਡੀ ਸੀ ਦਫ਼ਤਰ ਵਿਖੇ ਕੋਆਰਡੀਨੇਟਿੰਗ ਅਫ਼ਸਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਂਵਾਰੀ ਪ੍ਰਤੀ ਹੋਰ ਚੌਕਸ ਹੋਣ ਲਈ ਆਖਿਆ। ਮੀਟਿੰਗ ’ਚ ਡੀ ਸੀ ਵਿਨੈ ਬਬਲਾਨੀ, ਏ ਡੀ ਸੀ (ਜ) ਅਦਿਤਿਆ ਉੱਪਲ, ਐਸ ਡੀ ਐਮ ਬੰਗਾ ਗੌਤਮ ਜੈਨ ਅਤੇ ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੀ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD