Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਡਿਜੀਟਲ ਮਿਊਜ਼ੀਅਮ ਦੇ ਤਿੰਨ ਦਿਨਾਂ ਪ੍ਰੋਗਰਾਮ ਦੌਰਾਨ 10,000 ਤੋਂ ਵੱਧ ਲੋਕਾਂ ਵਲੋਂ ਸਿਰਕਤ

ਮਿਊਜ਼ੀਅਮ ਨੇ ਹਰ ਉਮਰ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਮਨ ਮੋਹਿਆ

5 Dariya News

5 Dariya News

5 Dariya News

ਜਲੰਧਰ , 17 Oct 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਖੇ ਡਿਜੀਟਲ ਮਿਊਜ਼ੀਅਮ ਦੁਆਰਾ ਤਿੰਨ ਦਿਨਾਂ ਦੌਰਾਨ 10,000 ਤੋਂ ਵੱਧ ਲੋਕਾਂ ਨੂੰ ਅਨੋਖਾ ਤੇ ਅਦਭੁਤ ਅਨੁਭਵ ਕਰਵਾਇਆ ਗਿਆ।ਲਾਇਲਪੁਰ ਖਾਲਸਾ ਕਾਲਜ ਜਲੰਧਰ ਦੀ ਗਰਾਊਂਡ ਵਿਚ ਤਿੰਨ ਦਿਨਾਂ ਦੇ ਦੌਰਾਨ ਡਿਜੀਟਲ ਮਿਊਜ਼ੀਅਮ ਵਲੋਂ 15 ਅਕਤੂਬਰ ਤੋਂ ਹਰ ਉਮਰ ਤੇ ਸਮਾਜ ਦੇ ਹਰ ਵਰਗ ਦੇ ਹਜਾਰਾਂ ਦਰਸ਼ਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਅਤਿ ਆਧੁਨਿਕ ਤਕਨੀਕੀ ਰਾਹੀਂ ਜਾਣੂੰ ਕਰਵਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅਤਿ ਆਧੁਨਿਕ ਕਲਾ ਦੇ ਇਸ ਅਜਾਇਬ ਘਰ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੱਚਾ ਸਜਦਾ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਤਿ ਆਧੁਨਿਕ ਤਕਨੀਕੀ ਨਾਲ ਪੇਸ਼ ਕਰਨ ਦੇ ਉਪਰਾਲੇ ਦੀ ਹਰ  ਉਮਰ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ।ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਤਿੰਨ ਕੰਧਾਂ ਦੇ ਪ੍ਰੋਜੈਕਸ਼ਨ ਅਤੇ ਮਹਾਨ ਗੁਰੂ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਵਰਚੂਅਲ ਰਿਐਲਟੀ ਤਕਨੀਕ ਰਾਹੀਂ ਪੇਸ਼ਕਾਰੀ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਧਿਆਨ ਖਿਚਿਆ। ਇਸ ਤੋਂ ਇਲਾਵਾ ਵੱਖ-ਵੱਖ ਗੈਲਰੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀਤੇ ਗਏ ਵਰਣਨ ਦਾ ਵੀ ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ। ਡਿਜੀਟਲ ਮਿਊਜ਼ੀਅਮ ਵਲੋਂ ਅਤਿ ਆਧੁਨਿਕ ਤਕਨੀਕ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਬਾਰੇ ਪੇਸ਼ਕਾਰੀ ਨੇ ਵੀ ਹਰ ਵਰਗ ਦੇ ਲੋਕਾਂ ਖਾਸ ਕਰਕੇ ਨੌਵਜਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਅਪਣੇ ਵੱਲ ਆਕਰਸ਼ਿਤ ਕੀਤਾ।ਜ਼ਿਕਰਯੋਗ ਹੈ ਕਿ ਡਿਜੀਟਲ ਮਿਊਜ਼ੀਅਮ ਵਿੱਚ ਵੱਖ-ਵੱਖ ਅਤਿ ਆਧੁਨਿਕ ਤਕਨੀਕਾਂ ਨੂੰ ਇਕੱਠੇ ਲਿਆਉਣਾ ਜਿਵੇਂ ਕਿ ਵੱਡੀਆਂ ਡਿਸਪਲੇਅ ਸਕਰੀਨਾਂ, ਰੇਡੀਓ ਫ੍ਰੀਕੁਐਂਸੀ ਅਡੈਂਟੀਫਾਈਡ ਡੀਵਾਈਸ ਹੈਡਫੋਨ, ਇਮਰਸਿਵ ਸਬਲੀਮੋਸਨ ਅਤੇ ਵਰਚੂਐਲ ਰਿਐਲਟੀ ਦੇ ਅਨੁਭਵ ਨੂੰ ਦਰਸ਼ਕਾਂ ਵਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਡਿਜੀਟਲ ਮਿਊਜ਼ੀਅਮ ਵਲੋਂ ਵਿਗਿਆਨ, ਕਲਾ, ਤਕਨਾਲੌਜੀ ਦੇ ਸੁਮੇਲ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਜੋ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਹੈ ਉਸ ਨਾਲ ਜਿੰਦਗੀ ਦਾ ਇਕ ਵੱਖਰਾ ਹੀ ਅਨੁਭਵ ਮਹਿਸੂਸ ਕੀਤਾ ਗਿਆ ਹੈ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD