Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਰੂਹਾਨੀ ਰੰਗ ਵਿੱਚ ਰੰਗਿਆ ਰੂਪਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚੱਲਣ ਵਾਲੇ ਸ਼ੋਆਂ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੇ.ਪੀ. ਰਾਣਾ ਨੇ ਕੀਤੀ ਸ਼ੁਰੂਆਤ

5 Dariya News

5 Dariya News

5 Dariya News

ਰੂਪਨਗਰ , 17 Oct 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਦਾ ਇੱਥੇ ਦਰਿਆ ਸਤਲੁੱਜ ਕਿਨਾਰੇ ਮੁੱਢ ਬੰਨਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ।ਇਸ ਮੌਕੇ ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਇਸ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਸੂਬੇ ਦੀਆਂ ਵੱਖ ਵੱਖ ਥਾਵਾਂ ਉਤੇ ਚਾਰ ਮਹੀਨਿਆਂ ਤੱਕ ਚੱਲਣ ਬਾਰੇ ਇਸ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ। ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ।ਸਪੀਕਰ ਕੇ.ਪੀ. ਰਾਣਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ। ਉਨਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਨਾਂ ਧਾਰਮਿਕ ਸਮਾਗਮਾਂ ਨੂੰ ਮਿਲ ਕੇ ਮਨਾਉਣ।ਇਸ ਮੌਕੇ ਬੋਲਦਿਆਂ ਸੈਰ ਸਪਾਟਾਂ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉਤੇ ਨਜ਼ਰਸਾਨੀ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨਾਂ ਦੱਸਿਆ ਕਿ ਰੂਪਨਗਰ ਤੋਂ ਇਲਾਵਾ ਰਾਜ ਦੇ 10 ਜ਼ਿਲਿਆਂ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਸ੍ਰੀ ਅੰਮਿ੍ਰਤਸਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਵਿੱਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਵੀ ਫਲੋਇੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ।  ਅੱਜ ਰੂਪਨਗਰ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 18 ਅਕਤੂਬਰ ਨੂੰ ਵੀ 02 ਸ਼ੋਅ ਸ਼ਾਮ 07.00 ਵਜੇ ਅਤੇ ਇਸ ਤੋਂ ਬਾਅਦ ਦੂਜਾ ਸ਼ੋਅ 08.15 ਵਜੇ  ਹੋਣਗੇ ।ਉਨਾਂ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਮੁੱਖ ਸਮਾਗਮ ਕਰਵਾਏ ਜਾਣਗੇ ਅਤੇ 4 ਨਵੰਬਰ ਤੋਂ ਸਮਾਗਮ ਦੇ ਆਖ਼ਰੀ ਦਿਨ 12 ਨਵੰਬਰ ਤੱਕ ਲਗਾਤਾਰ 9 ਦਿਨ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ’ਤੇ ਰੌਸ਼ਨੀ ਪਾਏਗਾ। ਇਸੇ ਤਰਾਂ 19 ਅਤੇ 20 ਅਕਤੂਬਰ ਨੂੰ ਜ਼ਿਲਾ ਹੁਸ਼ਿਆਪੁਰ ਦੇ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ ਵਿੱਚ, 23 ਅਤੇ 24 ਅਕਤੂਬਰ ਨੂੰ ਜ਼ਿਲਾ ਲੁਧਿਆਣਾ ਦੇ ਪਿੰਡ ਤਲਵੰਡੀ ਨੇੜੇ ਸਤਲੁਜ ਦਰਿਆ ਵਿੱਚ, 30 ਅਤੇ 31 ਅਕਤੂਬਰ ਨੂੰ ਜ਼ਿਲਾ ਜਲੰਧਰ ਦੇ ਪਿੰਡ ਡਗਾਰਾ ਨੇੜੇ ਸਤਲੁਜ ਦਰਿਆ ਵਿੱਚ, 1 ਅਤੇ 2 ਨਵੰਬਰ ਜ਼ਿਲਾ ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਨੇੜੇ ਬਿਆਸ ਦਰਿਆ ਵਿੱਚ, 3 ਅਤੇ 4 ਨਵੰਬਰ ਨੂੰ ਜ਼ਿਲਾ ਮੋਗਾ ਦੇ ਪਿੰਡ ਚੱਕ ਬਾਹਮਣੀਆ ਨੇੜੇ ਸਤਲੁਜ ਦਰਿਆ ਵਿੱਚ, 5 ਅਤੇ 6 ਨਵੰਬਰ ਨੂੰ ਜ਼ਿਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਨੇੜੇ ਬਿਆਸ ਦਰਿਆ ਵਿੱਚ, 7 ਅਤੇ 8 ਨਵੰਬਰ ਨੂੰ ਜ਼ਿਲਾ ਜਲੰਧਰ ਦੇ ਪਿੰਡ ਇਸਮਾਇਲਪੁਰ ਨੇੜੇ ਸਤਲੁਜ ਦਰਿਆ ਵਿੱਚ, 10 ਅਤੇ 11 ਨਵੰਬਰ ਨੂੰ ਜ਼ਿਲਾ ਕਪੂਰਥਲਾ ਦੇ ਪਿੰਡ ਮੁੰਡ ਕੁੱਲਾ ਨੇੜੇ ਬਿਆਸ ਦਰਿਆ ਵਿੱਚ, 14, 15 ਅਤੇ 16 ਨਵੰਬਰ ਨੂੰ ਜ਼ਿਲਾ ਅੰਮਿ੍ਰਤਸਰ ਦੇ ਪਿੰਡ ਬੁੱਢਾ ਥੇਹ ਨੇੜੇ ਬਿਆਸ ਦਰਿਆ ਵਿੱਚ, 18 ਅਤੇ 19 ਨਵੰਬਰ ਨੂੰ ਚੰਡੀਗੜ ਦੀ ਸੁਖਨਾ ਝੀਲ ਵਿੱਚ, 22 ਅਤੇ 23 ਨਵੰਬਰ ਨੂੰ ਜ਼ਿਲਾ ਤਰਨ ਤਾਰਨ ਦੇ ਪਿੰਡ ਗਗੜੇਵਾਲ ਅਤੇ 26 ਤੇ 27 ਨਵੰਬਰ ਨੂੰ ਪਿੰਡ ਧੂੰਦਾ ਨੇੜੇ ਬਿਆਸ ਦਰਿਆ ਵਿੱਚ ਅਤੇ 29 ਅਤੇ 30 ਨਵੰਬਰ ਨੂੰ ਜ਼ਿਲਾ ਫ਼ਿਰੋਜ਼ਪੁਰ ਵਿੱਚ ਸਤਲੁਜ ਦਰਿਆ ਦੀ ਹੁਸੈਨੀਵਾਲਾ ਝੀਲ ’ਚ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ।ਇਸ ਮੌਕੇ ਜ਼ਿਲਾ ਵਿਧਾਇਕ ਸ਼੍ਰੀ ਅਮਰਜੀਤ ਸਿੰਘ ਸੰਦੋਆ ,ਸ਼੍ਰੀ ਗੁਰਕਿਰਤ ਕਿ੍ਰਪਾਲ ਸਿੰਘ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਜਾਰੰਗਲ , ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸਵਪਨ ਸ਼ਰਮਾ ਡਿਪਟੀ ਕਮਿਸ਼ਨਰ(ਡੀ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ.,ਸ਼੍ਰੀ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਨਗਰ ਸੁਧਾਰ ਟਰਸਟ, ਡਾ: ਆਰ.ਐਸ.ਪਰਮਾਰ ,ਅਮਰਜੀਤ ਸਿੰਘ ਸੈਣੀ, ਅਸ਼ੋਕ ਬਾਹੀ ਸਾਬਕਾ ਪ੍ਰਧਾਨ ਨਗਰ ਕੌਸਲ,  ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸ਼੍ਰੀ ਰਮੇਸ਼ ਗੋਇਲ, ਸ਼੍ਰੀ ਪੋਮੀ ਸੋਨੀ, ਸ਼੍ਰੀ ਜਗਦੀਸ਼ ਕਾਝਲਾ, ਸ਼੍ਰੀ ਰਾਮ ਸਿੰਘ ਸੈਣੀ, ਸ਼੍ਰੀ ਰਾਜੇਸ਼ਵਰ ਲਾਲੀ, ਸ਼੍ਰੀ ਕਰਨੈਲ ਸਿੰਘ ਜੋਲੀ, ਸ਼੍ਰੀ ਬੌਬੀ ਚੌਹਾਨ, ਸ਼੍ਰੀ ਰਾਜੇਸ਼ ਸਹਿਗਲ, ਸ਼੍ਰੀ ਸੰਜੇ ਵਰਮਾ, ਸ਼੍ਰੀ ਮਿੰਟੂ ਸਰਾਫ, ਸ਼੍ਰੀ ਆਰ.ਐਨ.ਮੋਦਗਿਲ , ਸਤਿੰਦਰ ਨਾਗੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਅਤੇ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੰਚੀ ਹੋਈ ਸੀ।

 

Tags: Rana Kanwarpal Singh , Charanjit Singh Channi , 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD