Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਸ਼ੁੱਧ ਖਾਣ-ਪੀਣ ਵਾਲੀਆਂ ਵਸਤਾਂ ਉਪਲਬਧ ਕਰਵਾਉਣਾ ਦੁਕਾਨਦਾਰਾਂ ਅਤੇ ਅਦਾਰਿਆਂ ਦਾ ਇਖ਼ਲਾਕੀ ਫ਼ਰਜ਼- ਸਿਵਲ ਸਰਜਨ ਡਾ. ਭਾਟੀਆ

ਸਪੈਸ਼ਲ ਨਾਕਾ ਲਗਾ ਕੇ ਖਾਣ-ਪੀਣ ਵਾਲੀਆਂ ਵਸਤਾਂ ਲਿਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 18 Oct 2019

ਘਟੀਆ ਮਿਆਰ ਵਾਲੀਆਂ ਮਠਿਆਈਆਂ ਤਿਆਰ ਕਰਨ ਵਾਲਿਆਂ ’ਤੇ ਸ਼ਿਕੰਜਾਂ ਕੱਸਣ ਦੇ ਮੰਤਵ ਨਾਲ ਫ਼ੂਡ ਸੇਫ਼ਟੀ ਟੀਮ ਜਿਸ ਵਿੱਚ ਸਹਾਇਕ ਕਮਿਸ਼ਨਰ (ਫੂਡ) ਸ਼੍ਰੀ ਮਨੋਜ ਖੋਸਲਾ, ਫ਼ੂਡ ਸੇਫ਼ਟੀ ਅਫ਼ਸਰ ਸ਼੍ਰੀਮਤੀ ਸੰਗੀਤਾ ਸਹਿਦੇਵ ਦੀ ਟੀਮ ਵੱਲੋਂ ਨਵਾਂ ਸ਼ਹਿਰ ਅਤੇ ਆਸ-ਪਾਸ ਦੇ  ਇਲਾਕਿਆਂ ਵਿਖੇ ਸਥਿਤ  ਵੱਖ-ਵੱਖ ਮਠਿਆਈਆਂ ਤਿਆਰ ਕਰਨ ਵਾਲਿਆਂ ਦੇ ਕਾਰਖਾਨਿਆਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਫੂਡ ਬਿਜਨੇਸ ਅਪਰੇਟਰ ਫੂਡ ਸੇਫਟੀ ਦੇ ਮਾਪਦੰਡਾਂ ਦੀ ਉਲੰਘਣਾ ਤਾਂ ਨਹੀ ਕਰ ਰਿਹਾ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਰ ਪੀ ਭਾਟੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼੍ਰੀ ਕਾਹਨ ਸਿੰਘ ਪੰਨੂ, ਕਮਿਸ਼ਨਰ ਫ਼ੂਡ ਤੇ ਡਰੱਗ ਪ੍ਰਸ਼ਾਸਨ ਪੰਜਾਬ ਅਤੇ ਸ਼੍ਰੀ ਵਿਨੈ ਬੁਬਲਾਨੀ, ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਮਠਿਆਈਆਂ ਦੀ ਗੁਣਵੱਤਾ ਜਾਣਨ ਅਤੇ ਫੂਡ ਸੇਫਟੀ ਟੀਮ ਵੱਲੋਂ ਏਰੀਏ ਵਿੱਚਂੋ ਖੋਏ ਤੋਂ ਤਿਆਰ ਕੀਤੀਆਂ ਅਤੇ ਰੰਗਦਾਰ ਮਠਿਆਈਆਂ ਜਿਸ ਵਿੱਚ ਖੋਇਆ ਬਰਫੀ, ਲੱਡੂ, ਰਸਗੁੱਲੇ, ਗੁਲਾਬ ਜਾਮੁਨ, ਖੋਇਆ ਆਦਿ ਦੇ ਕੱੁਲ 7 ਸੈਂਪਲ ਭਰੇ ਗਏ ਜੋ ਕਿ ਨਿਰੀਖਣ ਲਈ ਸਟੇਟ ਫੂਡ ਲੈਬ ਖਰੜ ਵਿਖੇ ਭੇਜ ਦਿੱਤੇ ਗਏ ਹਨ।ਇਸ ਤੋਂ ਇਲਾਵਾ 50 ਕਿਲੋ ਉੱਲੀ ਲੱਗੀਆ, ਖਰਾਬ, ਨਾ-ਖਾਣ ਯੋਗ ਅਤੇ ਜ਼ਿਆਦਾ ਰੰਗ ਵਾਲੀਆਂ ਮਠਿਆਈਆਂ ਨਸ਼ਟ ਕਰਵਾਈਆਂ ਗਈਆ। ਫੂਡ ਸੇਫਟੀ ਟੀਮ ਵੱਲੋਂ ਕੋਲਡ ਸਟੋਰਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਇਹ ਪਤਾ ਕੀਤਾ ਜਾ ਸਕੇ ਕਿ ਕਿਸੇ ਹਲਵਾਈ ਵੱਲੋਂ ਘਟੀਆ ਖੋਇਆ/ਮਠਿਆਈਆਂ ਸਟੋਰ ਤਾਂ ਨਹੀ ਕੀਤੀਆਂ ਗਈਆਂ। ਇਸ ਮੌਕੇ ਤੇ ਟੀਮ ਵੱਲੋਂ ਮਾਛੀਵਾੜਾ ਰੋਡ ’ਤੇ ਸਪੈਸ਼ਲ ਨਾਕਾ ਲਗਾ ਕੇ ਖਾਣ-ਪੀਣ ਵਾਲੀਆਂ ਵਸਤਾਂ ਲਿਜਾਉਣ ਵਾਲੀਆਂ ਗੱਡੀਆਂ ਦੀ ਚੈਕਿੰਗ ਵੀ ਕੀਤੀ ਗਈ।ਸਿਵਲ ਸਰਜਨ ਡਾ. ਭਾਟੀਆ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਾਫ਼-ਸੁਥਰੀਆਂ ਅਤੇ ਸ਼ੁੱਧ ਖਾਣ-ਪੀਣ ਵਾਲੀਆਂ ਵਸਤਾਂ ਉਪਲੱਬਧ ਕਰਵਾਉਣਾ ‘ਫੂਡ ਬਿਜ਼ਨੇਸ ਅਪਰੇਟਰਾਂ’ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ ਅਤੇ ਲੋਕਾਂ ਨੂੰ ਵੀ ਖੁਦ ਜਾਗਰੂਕ ਹੋਣ ਦੀ ਲੋੜ ਹੈ। ਮਿਲਾਵਟ ਵਾਲੇ ਅਤੇ ਗੈਰ-ਮਿਆਰੀ ਪਦਾਰਥ ਖਾਣ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਜਾਨਲੇਵਾ ਬਿਮਾਰੀਆਂ ਲੱਗ ਸਕਦੀਆਂ ਹਨ। ਸਰਕਾਰ ਖੁਰਾਕ ਪਦਾਰਥਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੰਗੀ ਸੋਚ ਨਾਲ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।ਸਹਾਇਕ ਕਮਿਸ਼ਨਰ (ਫੂਡ) ਮਨੋਜ ਖੋਸਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਅਦਾਰਿਆਂ ਵਿੱਚ ਸਾਫ਼-ਸਫ਼ਾਈ ਦਾ ਧਿਆਨ ਰੱਖਿਆ ਜਾਵੇ ਅਤੇ ਕੁਆਲਟੀ ਅਤੇ ਮਿਆਰੀ ਕਿਸਮ ਦੀਆਂ ਮਠਿਆਈਆਂ ਹੀ ਤਿਆਰ ਕੀਤੀਆਂ ਜਾਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਾਵਾੜ ਨਾ ਹੋਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਦਾਰਿਆਂ ਨੂੰ ਸੁਧਾਰ ਨੋਟਿਸ ਜਾਰੀ ਕੀਤੇ ਗਏ ਹਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD