Saturday, 20 April 2024

 

 

ਖ਼ਾਸ ਖਬਰਾਂ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ

 

ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਲੈਕ ਸਪਾਟਸ ਉਤੇ ਸਮਾਰਟ ਕੈਟ ਆਈ ਲਾਈਆਂ ਜਾਣਗੀਆਂ : ਗਿਰੀਸ਼ ਦਿਆਲਨ

ਜ਼ਿਲ੍ਹੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਨਾਲ ਕੀਤੀ ਮੀਟਿੰਗ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 18 Oct 2019

ਜ਼ਿਲ੍ਹੇ ਵਿੱਚ ਵਾਪਰਦੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਲੈਕ ਸਪਾਟਸ (ਜ਼ਿਆਦਾ ਹਾਦਸੇ ਵਾਪਰਨ ਵਾਲੀਆਂ ਥਾਂਵਾਂ) ਉਤੇ ਸਮਾਰਟ ਕੈਟ ਆਈ ਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ ਵਿਖੇ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਿਵਲ, ਪੁਲੀਸ, ਨਗਰ ਨਿਗਮ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਤੋਂ ਏਅਰਪੋਰਟ ਰੋਡ ਅਤੇ 3-5 ਵਾਲੇ ਚੌਕ ਤੋਂ ਫੇਜ਼-11 ਵੱਲ ਜਾਂਦੀ ਸੜਕ, ਜਿਨ੍ਹਾਂ ਨੂੰ ਮਾਡਲ ਰੋਡ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਦੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਤੈਅ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਗਲੇ ਹਫ਼ਤੇ ਉਨ੍ਹਾਂ ਵੱਲੋਂ ਖ਼ੁਦ ਮੌਕੇ ਦਾ ਜਾਇਜ਼ਾ ਲਿਆ ਜਾਵੇਗਾ।ਸ੍ਰੀ ਦਿਆਲਨ ਨੇ ਐਸ.ਡੀ.ਐਮਜ਼ ਨੂੰ ਆਪਣੇ ਅਧੀਨ ਇਕ ਸਾਂਝੀ ਟੀਮ ਦਾ ਗਠਨ ਕਰਨ ਦੀ ਹਦਾਇਤ ਕੀਤੀ, ਜਿਸ ਵਿੱਚ ਉਨ੍ਹਾਂ ਪੁਲਿਸ, ਨੈਸ਼ਨਲ ਹਾਈਵੇਅ ਅਥਾਰਟੀ, ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨੂੰ  ਸ਼ਾਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਟੀਮ ਸਬੰਧਤ ਉਪ ਮੰਡਲ ਅਧੀਨ ਪੈਂਦੇ ਬਲੈਕ ਸਪਾਟਸ ਉਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਤੁਰੰਤ ਕੀਤੀ ਜਾ ਸਕਣ ਵਾਲੀ ਕਾਰਵਾਈ ਸਬੰਧੀ ਇਕ ਹਫਤੇ ਵਿੱਚ ਰਿਪਰੋਟ ਦੇਵੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਬਣਨ ਵਾਲੇ ਸਪੀਡ ਬਰੇਕਰ ਆਈ.ਆਰ.ਸੀ. ਦੀਆਂ ਗਾਈਡਲਾਈਨਜ਼ ਮੁਤਾਬਕ ਹੀ ਬਣਾਏ ਜਾਣ ਅਤੇ ਪਹਿਲਾਂ ਬਣੇ ਸਪੀਡ ਬਰੇਕਰਾਂ ਦੀ ਮੁਰੰਮਤ ਕਰਵਾਈ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.) ਵਿਖੇ ਪ੍ਰੋਗਰੈਸਿਵ ਪੰਜਾਬ ਸੰਮੇਲਨ ਕਰਵਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਏਅਰ ਪੋਰਟ ਤੋਂ ਇੰਡੀਅਨ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਆਈਸਰ ਤੋਂ ਆਈ.ਐਸ.ਬੀ. ਤੱਕ ਸੜਕਾਂ ਦੇ ਆਲੇ-ਦੁਆਲੇ ਸਾਫ਼-ਸਫਾਈ ਅਤੇ ਸੁੰਦਰੀਕਰਨ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਆਈਸਰ ਚੌਕ ਵਿੱਚ ਸਮਾਰਟ ਟਰੈਫਿਕ ਲਾਈਟਾਂ ਲਾਉਣ ਦੇ ਆਦੇਸ਼ ਵੀ ਦਿੱਤੇ।ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਨ੍ਹਾਂ ਟੀਕਾਕਰਨ, ਜਨਨੀ ਸੁਰੱਖਿਆ ਯੋਜਨਾ ਸਮੇਤ ਸਰਕਾਰ ਦੀਆਂ ਵੱਖ ਵੱਖ ਸਿਹਤ ਸਕੀਮਾਂ, ਵਿਭਾਗ ਦੀਆਂ ਡਿਸਪੈਂਸਰੀਆਂ, ਪੀ.ਐਚ.ਸੀ. ਅਤੇ ਹਸਪਤਾਲਾਂ ਆਦਿ ਵਿੱਚ ਕੀਤੇ ਜਾਣ ਵਾਲੇ ਕੰਮਾਂ ਅਤੇ ਪ੍ਰਾਪਤ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਸਹੂਲਤਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਨ੍ਹਾਂ ਮੀਟਿੰਗਾਂ ਵਿੱਚ ਐਸ.ਡੀ.ਐਮ. ਖਰੜ ਸ੍ਰੀ ਹਿਮਾਂਸ਼ੂ ਜੈਨ, ਐਸ.ਡੀ.ਐਮ. ਡੇਰਾਬੱਸੀ ਪੂਜਾ ਗਰੇਵਾਲ, ਐਸ.ਡੀ.ਐਮ. ਮੁਹਾਲੀ  ਜਗਦੀਪ ਸਹਿਗਲ, ਸਕੱਤਰ ਆਰ.ਟੀ.ਏ. ਸੁਖਵਿੰਦਰ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD