Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਨੇ ਦੁਕਾਨਾਂ ਉਤੇ ਪਲਾਸਟਿਕ ਮੁਕਤ ਲਿਫਾਫੇ ਵੰਡੇ

ਦੁਕਾਨਦਾਰਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ

5 Dariya News

5 Dariya News

5 Dariya News

ਅੰਮ੍ਰਿਤਸਰ , 18 Oct 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਧਿਆਨ ਵਿਚ ਰੱਖਕੇ ਪੰਜਾਬ ਨੂੰ ਪਲਾਸਟਿਕ ਮੁੱਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸੱਦਾ ਦੁਕਾਨਦਾਰਾਂ ਤੱਕ ਪੁੱਜਦਾ ਕਰਨ ਲਈ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਐਸ. ਐਸ ਮਰਵਾਹਾ ਅਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਖ਼ੁਦ ਹਾਲ ਗੇਟ ਸਥਿਤ ਦੁਕਾਨਾਂ ਉਤੇ ਪਲਾਸਟਿਕ ਮੁਕਤ ਲਿਫਾਫੇ ਵੰਡਣ ਲਈ ਪਹੁੰਚੇ। ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਉਨਾਂ ਦਾ ਸਾਥ ਸਹਾਇਕ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦਿੱਤਾ। ਇਸ ਮੌਕੇ ਭਵਨ ਐਸ ਐਲ ਸਕੂਲ ਦੇ ਬੱਚਿਆਂ ਨੇ ਪਾਲਸਟਿਕ ਮੁਕਤ ਵਾਤਾਵਰਣ ਦਾ ਸੱਦਾ ਦਿੰਦੇ ਬੈਨਰ ਚੁੱਕੇ ਹੋਏ ਸਨ।ਡਾ. ਮਰਵਾਹਾ ਨੇ ਇਸ ਮੌਕੇ ਸ਼ੈਲਰ ਐਸੋਸੀਏਸ਼ਨ ਵੱਲੋਂ ਕੀਤੇ ਗਏ ਇਸ ਉਪਰਾਲੇ ਦਾ ਧੰਨਵਾਦ ਕਰਦੇ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਕੋਈ ਵੀ ਯਤਨ ਉਨੀ ਦੇਰ ਵਿਚ ਕਾਮਯਾਬ ਨਹੀਂ ਹੋ ਸਕਦਾ, ਜਦ ਤੱਕ ਆਮ ਲੋਕ ਉਸ ਵਿਚ ਭਾਈਵਾਲ ਨਾ ਬਣਨ ਅਤੇ ਅੱਜ ਤੁਹਾਡੇ ਵਰਗੇ ਵਪਾਰੀ ਲੋਕਾਂ ਦੇ ਇਸ ਮੁਹਿੰਮ ਵਿਚ ਅੱਗੇ ਆਉਣਾ ਇਸ ਗੱਲ ਦਾ ਸੂਚਕ ਹੈ ਕਿ ਹੁਣ ਪੰਜਾਬ ਵਿਚ ਪਲਾਸਟਿਕ ਬਹੁਤਾ ਸਮਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰ ਸਕੇਗੀ। ਉਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਬਣੇ ਲਿਫਾਫੇ, ਜੋ ਕਿ ਵਾਤਾਵਰਣ ਨੂੰ ਗੰਦਾ ਕਰਨ ਦੇ ਨਾਲ-ਨਾਲ ਸ਼ਹਿਰ ਲਈ ਕਈ ਸਮੱਸਿਆਵਾਂ ਪੈਦਾ ਕਰ ਰਹੇ ਹਨ, ਨੂੰ ਛੱਡ ਕੇ ਬਾਇਓ ਕੰਪੋਸੈਟ ਤੋਂ ਬਣੇ ਲਿਫਾਫੇ ਵਰਤਣ, ਜੋ ਕਿ ਪਲਾਸਿਟਕ ਦੇ ਲਿਫਾਫੇ ਨਾਲੋਂ ਵੱਧ ਕਫਾਇਤੀ ਹੋਣ ਦੇ ਨਾਲ-ਨਾਲ ਵਾਤਾਵਰਣ ਲਈ ਖ਼ਤਰਾ ਨਹੀਂ ਹਨ।ਡਿਪਟੀ ਕਮਿਸ਼ਨਰ ਸ ਸ਼ਿਵਦੁਲਾਰ ਸਿੰਘ ਢਿਲੋਂ ਨੇ ਇਸ ਮੌਕੇ ਜਿੱਥੇ ਆਪ ਦੁਕਾਨਦਾਰਾਂ ਨੂੰ ਲਿਫਾਫੇ ਵੰਡੇ ਉਥੇ ਪੁਰਾਣੇ ਚੱਲਦੇ ਪਲਾਸਟਿਕ ਦੇ ਲਿਫਾਫੇ ਵਾਪਸ ਵੀ ਲਏ। ਉਨਾਂ ਦੁਕਾਨਾਂ ਉਤੇ ਪਲਾਸਿਟਕ ਦੇ ਲਿਫਾਫੇ ਦੀ ਵਰਤੋਂ ਨਾ ਕਰਨ ਦਾ ਪ੍ਰਣ ਲੈਂਦਾ ਸਟਿਕਰ ਵੀ ਦੁਕਾਨਾਂ ਤੇ ਲਗਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ ਪ੍ਰਦੂਸ਼ਣ ਵਿਭਾਗ ਸ. ਗੁਰਿੰਦਰ ਸਿੰਘ ਮਜੀਠੀਆ, ਐਕਸੀਅਨ ਗੁਰਬੀਰ ਸਿੰਘ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ, ਜਿੰਨਾ ਨੇ ਦੁਕਾਨਾਂ ਉਤੇ ਲਿਫਾਫੇ ਵੰਡੇ ਤੇ ਦੁਕਾਨਦਾਰਾਂ ਨੂੰ ਪਲਾਸਟਿਕ ਮੁਕਤ ਸ਼ਹਿਰ ਬਨਾਉਣ ਲਈ ਪ੍ਰੇਰਿਆ।

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD