Saturday, 20 April 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ

 

ਪੰਜਾਬ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ ਕਿਸਾਨਾਂ ਲਈ ਵਿਸ਼ੇਸ਼ ਖੇਤੀਬਾੜੀ ਸਿਖਲਾਈ ਕੈਂਪ ਦੀ ਪੇਸ਼ਕਸ਼

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ੍ਰੀ ਟੀ.ਐਸ. ਸ਼ੇਰਗਿੱਲ ਨੇ ਪੰਜਾਬ ਦੇ ਦੌਰੇ 'ਤੇ ਆ ਰਹੇ ਕਸਮੀਰ ਦੇ ਸਾਰੇ ਕਿਸਾਨਾਂ ਨੂੰ ਸੂਬੇ ਵੱਲੋਂ ਸਹਿਯੋਗ ਦਾ ਦਿੱਤਾ ਭਰੋਸਾ

5 Dariya News

5 Dariya News

5 Dariya News

ਚੰਡੀਗੜ੍ਹ , 18 Oct 2019

ਜੰਮੂ-ਕਸਮੀਰ ਨੂੰ ਖੇਤੀਬਾੜੀ ਸੈਕਟਰ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸਰਹੱਦੀ ਸੂਬੇ ਦੇ ਕਿਸਾਨਾਂ ਅਤੇ ਅਧਿਕਾਰੀਆਂ ਲਈ ਵਿਸੇਸ ਸਿਖਲਾਈ ਕੈਂਪਾਂ ਦੀ ਪੇਸ਼ਕਸ਼ ਕੀਤੀ ਗਈ ਤਾਂ ਜੋ ਤਕਨੀਕੀ ਅਤੇ ਉਤਪਾਦਾਂ ਸਬੰਧੀ ਜਾਣਕਾਰੀ ਦਾ ਆਦਾਨ-ਪ੍ਰਦਾਨ ਕੀਤਾ ਜਾ ਸਕੇ।ਅੱਜ ਸਵੇਰੇ ਇਥੇ ਪੰਜਾਬ ਭਵਨ ਵਿਖੇ ਭਾਰਤੀ ਸੈਨਾ ਦੇ ਆਪ੍ਰੇਸਨ ਸਦਭਾਵਨਾ ਦੇ ਹਿੱਸੇ ਵਜੋਂ ਪੰਜਾਬ ਦਾ ਦੌਰਾ ਕਰਨ ਵਾਲੇ ਅਖਨੂਰ ਤਹਿਸੀਲ ਦੇ ਕਿਸਾਨਾਂ ਦੇ ਸਮੂਹ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ ਸ਼ੇਰਗਿੱਲ ਨੇ ਡਾਇਰੈਕਟਰ ਖੇਤੀਬਾੜੀ ਨੂੰ ਜੰਮੂ ਕਸ਼ਮੀਰ ਦੇ ਕਿਸਾਨਾਂ ਨੂੰ ਬਰਾਬਰ ਸਹਿਯੋਗ ਦੇਣ ਅਤੇ ਜਲਦ ਤੋਂ ਜਲਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵਿਖੇ ਕਿਸਾਨਾਂ ਲਈ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਨ ਕਰਨ ਲਈ ਇੱਕ ਪ੍ਰਣਾਲੀ ਵਿਕਸਤ ਕਰਨ ਲਈ ਕਿਹਾ।ਦੋਵਾਂ ਸੂਬਿਆਂ ਵਿਚਲੇ ਖੇਤੀਬਾੜੀ ਈਕੋ-ਸਿਸਟਮ ਦੀਆਂ ਸਮਾਨਤਾਵਾਂ ਨੂੰ ਦਰਸਾਉਂਦਿਆਂ ਜਨਰਲ ਸ਼ੇਰਗਿੱਲ ਨੇ ਵਿਭਾਗ ਨੂੰ ਇਸ ਵਿਸ਼ੇਸ਼ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੰਭਾਵਨਾ ਜਾਣਨ ਲਈ ਵੀ ਕਿਹਾ ਤਾਂ ਜੋ ਗੁਆਂਢੀ ਸੂਬਿਆਂ ਦੇ ਕਿਸਾਨਾਂ ਨਾਲ ਮਸ਼ੀਨੀ ਤਕਨੀਕਾਂ ਅਤੇ ਖੇਤਬਾੜੀ ਦੇ ਤਰੀਕਿਆਂ ਬਾਰੇ ਜਾਣਕਾਰੀ ਦੇ ਨਿਰੰਤਰ ਅਦਾਨ-ਪ੍ਰਦਾਨ ਨੂੰ ਯਕੀਨੀ ਬਣਾਇਆ ਜਾ ਸਕੇ।

ਟੀ.ਐਸ ਸ਼ੇਰਗਿੱਲ ਨੇ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਨੇ ਖੇਤੀ ਵਿਭਿੰਨਤਾ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ । ਉਨ੍ਹਾਂ ਕਿਹਾ ਕਿ ਝੋਨੇ ਅਤੇ ਕਣਕ ਦੀਆਂ ਵੱਖ ਵੱਖ ਕਿਸਮਾਂ ਬੀਜਣ ਲਈ ਜੰਮੂ ਤੇ ਕਸ਼ਮੀਰ ਨਾਲ ਆਪਣੇ ਆਧਾਰ ਸਰੋਤਾਂ ਨੂੰ ਸਾਂਝੇ ਕਰ ਕੇ ਅਸੀਂ ਮਾਣ ਮਹਿਸੂਸ ਕਰ ਰਹੇ ਹਾਂ।ਸਾਲ 1996 ਤੋਂ 1998 ਤੱਕ ਅਖ਼ਨੂਰ ਖੇਤਰ ਵਿੱਚ 10 ਡਿਵੀਜ਼ਨ ਦੀ ਅਗਵਾਈ ਕਰਨ ਵਾਲੇ ਜਨਰਲ ਸ਼ੇਰਗਿੱਲ ਨੇ ਉਸ ਸਮੇਂ ਦੇ ਆਪਣੇ ਸੇਵਾ ਕਾਲ ਨੂੰ ਯਾਦ ਕਰਦਿਆਂ ਫੌਜ ਵਲੋਂ ਵੱਖ ਵੱਖ ਵਿਚਾਰਾਂ ਨੂੰ ਇੱਕ ਉਸਾਰੂ ਮੰਚ ਪ੍ਰਦਾਨ ਕਰਨ ਲਈ ਫੌਜ ਦੀ ਪਿੱਠ ਥਾਪੜੀ।ਮੇਜਰ ਅਮਿਤ ਚੌਧਰੀ ਦੀ ਅਗਵਾਈ ਵਿੱਚ 25 ਕਿਸਾਨਾਂ ਦੇ ਸਮੂਹ ਨੇ ਜਨਰਲ ਸ਼ੇਰਗਿੱਲ ਨੂੰ ਸਨਮਾਨ ਚਿੰਨ੍ਹ  ਵੀ ਭੇਂਟ ਕੀਤਾ। ਇਸ ਦੌਰੇ  ਵਿੱਚ ਸ਼ਾਮਲ ਕਿਸਾਨਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ, ਲੁਧਿਆਣਾ ਦਾ ਵੀ ਦੌਰਾ ਕੀਤਾ ਅਤੇ ਵੱਡਮੁੱਲੀ ਪ੍ਰਾਹੁਣਚਾਰੀ ਤੇ ਸਹਿਯੋਗ ਲਈ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਵਿਸਵਜੀਤ ਖੰਨਾ, ਡੀਜੀਪੀ ਇੰਟੈਲੀਜੈਂਸ ਸ੍ਰੀ ਵੀ ਕੇ ਭਾਵਰਾ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਸਵਤੰਤਰ ਕੁਮਾਰ, ਸੀਨੀਅਰ ਸਲਾਹਕਾਰ ਦੇ ਓ.ਐਸ.ਡੀ ਕਰਨ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਡਾ. ਸੁਰਿੰਦਰਪਾਲ ਸਿਘ ਵੀ ਸ਼ਾਮਲ ਸਨ।

 

Tags: TS Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD