Friday, 19 April 2024

 

 

ਖ਼ਾਸ ਖਬਰਾਂ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ ਰਵਨੀਤ ਬਿੱਟੂ ਦੇ ਉਲਟ, ਕਾਂਗਰਸ ਨੇ ਹਮੇਸ਼ਾ ਬੇਅੰਤ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕੀਤਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

 

ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਰੱਖਿਆ ਫੌਜਾਂ ਦਾ ਤੰਦਰੁਸਤ ਹੋਣਾ ਜ਼ਰੂਰੀ-ਪੁਲਿਸ ਕਮਿਸ਼ਨਰ

ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਕਰਵਾਈ ਮਿੰਨੀ ਮੈਰਾਥਨ ਨੂੰ ਡਿਪਟੀ ਕਮਿਸ਼ਨਰ ਨੇ ਦਿਖਾਈ ਹਰੀ ਝੰਡੀ

5 Dariya News

5 Dariya News

5 Dariya News

ਲੁਧਿਆਣਾ , 19 Oct 2019

ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੈਰਾਥਨ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਕੱਢੀ ਗਈ। ਇਹ ਮੈਰਾਥਨ ਸਵੇਰੇ 6.30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਘੁਮਾਰ ਮੰਡੀ, ਡਾ. ਹੀਰਾ ਸਿੰਘ ਰੋਡ, ਸਮੋਸਾ ਚੌਕ, ਫੁਆਰਾ ਚੌਕ, ਪੁਰਾਣਾ ਸੈਸ਼ਨ ਚੌਕ, ਡੰਡੀ ਸਵਾਮੀ ਹੁੰਦੀ ਹੋਈ ਪੁਲਿਸ ਲਾਈਨਜ਼ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਈ।ਇਸ ਮੌਕੇ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਅਜੋਕੇ ਸਮੇਂ ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸਾਹਮਣੇ ਕਈ ਚੁਣੌਤੀਆਂ ਦਰਪੇਸ਼ ਹਨ, ਉਨ੍ਹਾਂ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਕਰਮੀਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਕਰਮੀਆਂ ਨੂੰ ਨਿੱਤ ਦਿਨ ਦੇ ਕੰਮ ਕਾਜ ਦੇ ਬੋਝ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਅੱਜ ਦੀ ਇਹ ਮੈਰਾਥਨ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਕਰਵਾਈ ਗਈ ਹੈ, ਜਿਨ੍ਹਾਂ ਨੇ ਵੱਖ-ਵੱਖ ਸਮੇਂ ਦੌਰਾਨ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਅਤੇ ਸੁਰੱਖਿਆ ਕਰਮੀਆਂ ਦਾ ਇਸ ਮੈਰਾਥਨ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ। ਦੌੜ ਦੌਰਾਨ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਦੌੜਾਕਾਂ ਦਾ ਸਨਮਾਨ ਵੀ ਕੀਤਾ ਗਿਆ।

 

Tags: DC Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD