Wednesday, 24 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੈਦਪੁਰਾ ਦੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਤਹਿਤ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

72 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾ ਰਹੀ ਹੈ ਵਿਸ਼ੇਸ਼ ਰਿਪੇਅਰ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 19 Oct 2019

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਹ ਗੱਲ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੈਦਪੁਰਾ ਦੀਆਂ ਸੜਕਾਂ ਦੀ 72 ਲੱਖ ਨਾਲ ਕੀਤੀ ਜਾ ਰਹੀ ਵਿਸ਼ੇਸ਼ ਮੁਰੰਮਤ ਤਹਿਤ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਆਖੀ। ਇਸ ਮੌਕੇ ਸ. ਨਾਗਰਾ ਨੇ ਪਿੰਡ ਸੈਦਪੁਰਾ ਦੀ ਫਿਰਨੀ ਦੀ 06 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਤੇ ਪਿੰਡ ਸੈਦਪੁਰਾ ਤੋਂ ਰੰਧਾਵਾ ਤੱਕ ਜਾਂਦੀ 1.85 ਕਿਲੋਮੀਟਰ ਸੜਕ ਦੀ 28 ਲੱਖ ਨਾਲ ਵਿਸ਼ੇਸ਼ ਮੁਰੰਮਤ ਅਤੇ ਪਿੰਡ ਸੈਦਪੁਰਾ ਤੋਂ ਮੱਠੀ ਤੱਕ ਜਾਂਦੀ 2.90 ਕਿਲੋਮੀਟਰ ਸੜਕ ਦੀ 38 ਲੱਖ ਲਾਗਤ ਨਾਲ ਕੀਤੀ ਜਾ ਰਹੀ ਵਿਸ਼ੇਸ਼ ਰਿਪੇਅਰ ਤੇ ਪ੍ਰੀਮੀਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ।ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕ ਦੀ ਵਿਸ਼ੇਸ਼ ਮੁਰੰਮਤ ਹੋਣ ਨਾਲ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਤੇ ਇਲਾਕਾ ਨਿਵਾਸੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ  ਸੜਕਾਂ ਦੀ ਮੁਰੰਮਤ ਹੋਣ ਨਾਲ ਲੋਕਾਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਤੋਂ ਪਹਿਲਾਂ ਸੜਕਾਂ ਦੇ ਮਿਆਰ ਅਤੇ ਮੁਰੰਮਤ ਵੱਲ ਕੋਈ ਧਿਆਨ ਨਾ ਦੇਣ ਕਰ ਕੇ ਸੜਕਾਂ ਦੀ ਹਾਲਤ ਮੰਦੀ ਹੋ ਗਈ ਸੀ ਤੇ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ। ਸ: ਨਾਗਰਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਮੁਰੰਮਤ ਦੇ ਕੰਮ ਸਬੰਧੀ ਗੁਣਵੱਤਾ ਨੂੰ ਪੂਰੀ ਤਰ੍ਹਾਂ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਕੰਮ ਛੇਤੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਸਮੇਤ ਵੱਖ ਵੱਖ ਵਿਕਾਸ ਪ੍ਰੋਜੈਕਟ ਜੰਗੀ ਪੱਧਰ 'ਤੇ ਜਾਰੀ ਹਨ। ਸ. ਨਾਗਰਾ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਲੋਕ ਸਹਿਯੋਗ ਦੇਣ ਅਤੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਕਾਰਜਾਂ ਉਤੇ ਖੁਦ ਵੀ ਨਜ਼ਰ ਰੱਖਣ। ਇਸ ਮੌਕੇ ਐੱਸ.ਡੀ.ਓ ਮਨਦੀਪ ਸਿੰਘ,ਜਿਲ੍ਹਾ ਪ੍ਰਧਾਨ ਸੁਭਾਸ਼ ਸੂਦ,ਜੇ.ਈ ਬਲਜਿੰਦਰ ਸਿੰਘ,ਇੰਦਰਜੀਤ ਸਿੰਘ,ਪਰਮਜੀਤ ਸਿੰਘ, ਸਨਦੀਪ ਸਿੰਘ, ਜਵਾਲਾ ਸਿੰਘ, ਪ੍ਰੀਤਪਾਲ ਸਿੰਘ,ਮਨਜੀਤ ਸਿੰਘ,ਸੁਰਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ, ਰਣਵੀਰ ਸਿੰਘ,ਲਖਵੀਰ ਕੌਰ,ਬੀਬੀ ਦਿਆਲ ਕੌਰ ਆਦਿ ਹਾਜ਼ਰ ਸਨ। 

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD