Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਮਹਿੰਦਰ ਸਿੰਘ ਦੁਸਾਂਝ ਦੀ ‘ਪੇਂਡੂ ਪੰਜਾਬ ਤੇ ਕਿਸਾਨੀ ਦਾ ਪੁਰਾਤਨ ਸਭਿਆਚਾਰ’ ਪੁਸਤਕ ਦੀ ਘੁੰਡ-ਚੁਕਾਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਛਾਪੀ ਕਿਤਾਬ 1945 ਤੋਂ 1960 ਦੇ ਪੰਜਾਬ ’ਤੇ ਰੌਸ਼ਨੀ ਪਾਵੇਗੀ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 19 Oct 2019

Last updated on: Oct 19, 2019, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਕਲ੍ਹ ਉਘੇ ਪੰਜਾਬੀ ਲੇਖਕ ਤੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੁਸਾਂਝ ਦੀ ਨਵੀਂ ਪੁਸਤਕ ‘ਪੇਂਡੂ ਪੰਜਾਬ ਤੇ ਕਿਸਾਨੀ ਦਾ ਪੁਰਾਤਨ ਸਭਿਆਚਾਰ’ ਦੀ ਘੁੰਡ-ਚੁਕਾਈ ਕੀਤੀ ਗਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਛਾਪੀ ਗਈ ਇਹ ਕਿਤਾਬ 1945 ਤੋਂ 1960 ਦੇ ਪੰਜਾਬ ਦੇ ਰਸਮੋ-ਰਿਵਾਜ਼ਾਂ ਅਤੇ ਕਿਰਸਾਨੀ ’ਤੇ ਰੌਸ਼ਨੀ ਪਾਉਂਦੀ ਹੈ।ਸ੍ਰੀ ਬਬਲਾਨੀ ਨੇ ਇਸ ਮੌਕੇ ਆਖਿਆ ਕਿ ਮਹਿੰਦਰ ਸਿੰਘ ਦੁਸਾਂਝ ਉਮਰ ਦੇ 81ਵੇਂ ਵਰ੍ਹੇ ’ਚ ਪੁੱਜ ਕੇ ਵੀ ਬਿਲਕੁੱਲ ਸ਼ਾਂਤ ਚਿੱਤ ਤੇ ਠਰ੍ਹੰਮੇ ਵਾਲੇ ਕਿਰਦਾਰ ਨੂੰ ਜਿੳੂ ਰਹੇ ਹਨ ਜੋ ਕਿ ਅੱਜ ਕਲ੍ਹ ਦੀ ਦੌੜ-ਭੱਜ, ਲਾਲਸਾ ਭਰੀ ਤੇ ਇੱਕ-ਦੂਜੇ ਤੋਂ ਅੱਗੇ ਜਾਣ ਦੀ ਲੱਗੀ ਹੋੜ ਲਈ ਵਧੀਆ ਉਦਾਹਰਣ ਹਨ। ਉਨ੍ਹਾਂ ਆਖਿਆ ਕਿ ਆਪਣੀ ਸਾਦਗੀ ਭਰੀ ਜ਼ਿੰਦਗੀ ਅਤੇ ਆਪਣੀ ਅਗਾਂਹਵਧੂ ਸੋਚ ਸਦਕਾ 1986 ’ਚ ਯੂ ਐਨ ਓ ਤੋਂ ਕਣਕ ਦੀ ਖੇਤੀ ਲਈ ਵਿਸ਼ੇਸ਼ ਐਵਾਰਡ ਹਾਸਲ ਕਰ ਚੁੱਕੇ ਮਹਿੰਦਰ ਸਿੰਘ ਦੁਸਾਂਝ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਕੌਂਸਲ ਆਫ਼ ਖੇਤੀਬਾੜੀ ਰਿਸਰਚ ਦੇ ਮਾਣ ਮੱਤੇ ਮੈਂਬਰ ਵਜੋਂ ਕੰਮ ਕਰਨਾ, ਸਾਡੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਸ੍ਰੀ ਦੁਸਾਂਝ ਆਪਣੀ ਕਿਰਸਾਨੀ ਕਾਬਲੀਅਤ ਦੇ ਸਿਰ ’ਤੇ ਪੀ ਏ ਯੂ ਤੋਂ ਸ. ਦਲੀਪ ਸਿੰਘ ਮੈਮੋਰੀਅਲ ਐਵਾਰਡ, 2007 ’ਚ ਮੁੱਖ ਮੰਤਰੀ ਐਵਾਰਡ ਅਤੇ ਪੰਜਾਬ ਸਰਕਾਰ ਤੋਂ 2011 ’ਚ ਸਟੇਟ ਐਵਾਰਡ ਹਾਸਲ ਕਰ ਚੁੱਕੇ ਹਨ।ਪੁਸਤਕ ਬਾਰੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਜਿਸ ਵਕਤ ਦੇ ਪੰਜਾਬ ਦੀ ਗੱਲ ਕੀਤੀ ਗਈ ਹੈ, ਉਸ ਮੌਕੇ ਰਸਮੋ-ਰਿਵਾਜ਼, ਭਾਈਚਾਰਕ ਸਾਂਝ, ਸਾਂਝੇ ਪਰਿਵਾਰ ਨੂੰ ਸਭ ਤੋਂ ਉੱਪਰ ਸਮਝਿਆ ਜਾਂਦਾ ਸੀ। ਉਸ ਮੌਕੇ ਧੀਆਂ ਦੇ ਸਤਿਕਾਰ, ਕਿਸੇ ਲੋੜਵੰਦ ਪਰਿਵਾਰ ਦੀ ਧੀ ਨੂੰ ਸਭ ਨੇ ਆਪਣੀ ਧੀ ਸਮਝ ਕੇ ਉਸ ਦਾ ਕਾਰ-ਵਿਹਾਰ ਕਰਨਾ, ਪੰਜਾਬ ਦੇ ਅਮੀਰ ਵਿਰਸੇ ਦੀ ਵਿਲੱਖਣਤਾ ਹੀ ਸੀ, ਜੋ ਅੱਜ ਦੇ ਸਮੇਂ ’ਚ ਲੁਪਤ ਹੁੰਦੀ ਜਾ ਰਹੀ ਹੈ।ਸ. ਮਹਿੰਦਰ ਸਿੰਘ ਦੁਸਾਂਝ ਨੇ ਪੁਸਤਕ ਦੇ ਵਿਸ਼ੇ-ਵਸਤੂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੁਸਤਕ ਉਸ ਮੌਕੇ ਦੀ ਸਾਦਗੀ, ਸਮਾਜਿਕ ਪਿਆਰ ਤੇ ਸਾਂਝ, ਸਿਹਤਮੰਦ ਜੀਵਨ ਸਲੀਕੇ, ਕੁਦਰਤੀ ਆਫ਼ਤਾਂ ਨਾਲ ਖਿੜੇ-ਮੱਥੇ ਸਿੱਝਣ ਦੀ ਕਲਾ, ਪੰਜਾਬੀ ਸਾਹਿਤ ਤੇ ਭਾਸ਼ਾ ਦੀ ਮਜ਼ਬੂਤੀ, ਤਿੱਥ-ਤਿੳਹਾਰਾਂ, ਛਿੰਝਾਂ-ਮੇਲਿਆਂ, ਵਿਆਹਾਂ, ਤਿੰ੍ਰਝਣਾਂ, ਫ਼ੁਲਕਾਰੀਆਂ ਆਦਿ ਬਾਰੇ ਰੋਚਿਕ ਜਾਣਕਾਰੀ ਨਾਲ ਭਰਪੂਰ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਭਾਵੇਂ ਕਿਰਸਾਨੀ ਅਤੇ ਸਮਾਜ ਅੱਜ ਵਰਗੀਆਂ ਸਹੂਲਤਾਂ ਤੋਂ ਵਾਂਝੇ ਸਨ ਪਰ ਨਿਰਾਸ਼ਾ ’ਚ ਕਦੇ ਵੀ ਨਹੀਂ ਸਨ ਜਾਂਦੇ। ਉਸ ਮੌਕੇ ਕਿਸਾਨੀ ਖੁਦਕਸ਼ੀਆਂ ਤੋਂ ਕੋਹਾਂ ਦੂਰ ਸੀ ਕਿਉਂ ਕਿ ਉਹ ਸਾਦਗੀ ਭਰਿਆ ਜੀਵਨ ਜਿਉਂਦੇ ਸਨ। ਉਨ੍ਹਾਂ ਦੱਸਿਆ ਕਿ ਪੁਸਤਕ ਅੱਜ ਕਲ੍ਹ ਦੀ ਨਿਰਾਸ਼ਾ ’ਚ ਘਿਰੀ ਕਿਸਾਨੀ ਨੂੰ ਪੁਰਾਣੇ ਵੇਲਿਆਂ ਦੇ ਪੰਜਾਬ ਦੀ ਉਦਾਹਰਨ ਦੇ ਕੇ, ਖੁਦਕਸ਼ੀਆਂ ਦੇ ਰਾਹ ਤੋਂ ਮੋੜਨ ਦਾ ਵੀ ਇੱਕ ਨਿਮਾਣਾ ਜਿਹਾ ਯਤਨ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਬਖ਼ਸ਼ ਸਿੰਘ ਤੇ ਜ਼ਿਲ੍ਹਾ ਖੇਤੀਬਾੜੀ ਉਦਪਾਦਨ ਕਮੇਟੀ ਦੇ ਹੋਰ ਸਰਕਾਰੀ ਤੇ ਗੈਰ-ਸਰਕਾਰੀ ਮੈਂਬਰ ਵੀ ਮੌਜੂਦ ਸਨ।

 

Tags: Book

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD