Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਦੇਸ਼ 'ਚ ਸ਼ਾਂਤੀ ਲਈ ਪੁਲਿਸ ਤੇ ਸੁਰੱਖਿਆ ਬਲਾਂ ਨੇ ਦਿੱਤੀਆਂ ਕੁਰਬਾਨੀਆਂ - ਐਸ.ਐਸ.ਪੀ.

5 Dariya News

5 Dariya News

5 Dariya News

ਪਟਿਆਲਾ , 20 Oct 2019

Last updated on: Oct 20, 2019, 00:00 IST

ਦੇਸ਼ ਦੀ ਆਨ-ਬਾਨ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਤੇ ਸੁਰੱਖਿਆ ਬਲਾਂ ਦੀ ਯਾਦ ਵਿਚ ਅੱਜ ਪੁਲਿਸ ਵਿਭਾਗ ਵੱਲੋਂ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਸਮੇਤ ਪਟਿਆਲਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਪੁਲਿਸ ਲਾਈਨ ਪਟਿਆਲਾ ਤੋਂ ਹਰੀ ਝੰਡੀ ਦੇਕੇ ਮੈਰਾਥਨ ਦੌੜ ਦੀ ਸ਼ੁਰੂਆਤ ਕੀਤੀ।ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਸਾਲ 21 ਅਕਤੂਬਰ ਨੂੰ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਂਦੇ ਸ਼ਹੀਦੀ ਦਿਵਸ ਮੌਕੇ ਇਸ ਵਾਰ ਪਟਿਆਲਾ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ 65 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ 'ਚ ਸ਼ਾਂਤੀ ਸਥਾਪਤ ਕਰਨ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜੀ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ ਉਨ੍ਹਾਂ ਦੇ ਪਿੰਡਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ।ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਸਮੇਂ ਦੌਰਾਨ ਪਟਿਆਲਾ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਕਮਿਊਨਿਟੀ ਪੁਲਿਸਿੰਗ ਵੱਲ ਕਦਮ ਵਧਾਏ ਹਨ ਜਿਸ ਨਾਲ ਆਮ ਲੋਕਾਂ ਅਤੇ ਪੁਲਿਸ ਵਿਚਕਾਰ ਤਾਲਮੇਲ ਵਧਿਆ ਹੈ। ਉਨ੍ਹਾਂ ਕਿਹਾ ਕਿ ਮੈਰਾਥਨ ਦੌੜ ਪੁਲਿਸ ਲਾਈਨ ਤੋਂ ਸ਼ੁਰੂ ਹੋਕੇ ਖੰਡਾ ਚੌਂਕ, 21 ਨੰਬਰ ਫਾਟਕ, ਲੀਲਾ ਭਵਨ, 22 ਨੰਬਰ ਫਾਟਕ, ਥਾਪਰ ਕਾਲਜ ਤੋਂ ਹੁੰਦੇ ਹੋਏ ਪੁਲਿਸ ਲਾਈਨ ਪਟਿਆਲਾ ਵਿਖੇ ਆਕੇ ਸਮਾਪਤ ਹੋਵੇਗੀ।ਇਸ ਮੌਕੇ ਪਿਛਲੇ ਇਕ ਸਾਲ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਸੁਰੱਖਿਆ ਬਲਾਂ ਨੂੰ ਸ਼ਰਧਾਂਜਲੀ ਦਿੰਦਿਆ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੈਰਾਥਨ ਦੌੜ ਵਿਚ ਬੋਰਨ ਰਨਰਜ਼, ਪਟਿਆਲਾ ਰਨਰਜ਼ ਅਤੇ ਗਰੀਨ ਮਾਈਕਰਜ਼ ਸਮੇਤ ਅਰਜਨਾ ਅਵਾਰਡੀ ਐਸ.ਪੀ. ਪਲਵਿੰਦਰ ਸਿੰਘ ਚੀਮਾਂ ਅਤੇ ਛੋਟੀ ਉਮਰ 'ਚ ਮਾਊਟ ਐਵਰੇਸਟ ਦੀ ਚੋਟੀ ਸਰ ਕਰਨ ਵਾਲੇ ਪ੍ਰਿਥਵੀ ਸਿੰਘ ਚਾਹਲ ਨੇ ਵੀ ਦੌੜ ਵਿਚ ਹਿੱਸਾ ਲਿਆ।ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਇਨਵੈਸ਼ਟੀਗੇਸ਼ਨ ਸ. ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸੌਰਭ ਜਿੰਦਲ, ਡੀ.ਐਸ.ਪੀ. ਯੋਗੇਸ਼ ਸ਼ਰਮਾ, ਡੀ.ਐਸ.ਪੀ. ਹੈਡਕੁਆਟਰ ਸ. ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਦਿਹਾਤੀ ਸ. ਅਜੇਪਾਲ ਸਿੰਘ, ਡੀ.ਐਸ.ਪੀ. ਜਾਂਚ ਸ੍ਰੀ ਕੇ.ਕੇ. ਪੈਂਥੇ, ਡੀ.ਐਸ.ਪੀ. ਸਮਾਣਾ ਸ. ਜਸਵੰਤ ਸਿੰਘ ਮਾਂਗਟ, ਡੀ.ਐਸ.ਪੀ. ਸ੍ਰੀ ਏ.ਆਰ. ਸ਼ਰਮਾ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD