Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸੰਗਤ ਨੂੰ ਰੂਹਾਨੀਅਤ ਨਾਲ ਜੋੜ ਗਿਆ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਿਨਾ ‘ਰਬਾਬ ਉੱਤਸਵ’

ਕੈਬਨਿਟ ਮੰਤਰੀ ਚੰਨੀ ਨੇ ਗੁਰੂ ਸਾਹਿਬ ਨਾਲ ਸਬੰਧਿਤ ਥਾਵਾਂ ਦੇ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਇਆ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 20 Oct 2019

Last updated on: Oct 20, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਿਸਟੀ ਪਟਿਆਲਾ ਦੇ ਸੰਗੀਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਬਾਬਸਰ ਸਾਹਿਬ ਭਰੋਆਣਾ ਵਿਖੇ ਕਰਵਾਇਆ ਗਿਆ 3 ਦਿਨਾ ਰਬਾਬ ਉਤਸਵ ਅੱਜ ਸੰਗਤ  ਨੂੰ ਰੂਹਾਨੀਅਤ ਨਾਲ ਜੋੜਦਾ ਹੋਇਆ ਸਮਾਪਤ ਹੋ ਗਿਆ।ਰਬਾਬ ਉਤਸਵ ਦੌਰਾਨ ਕੁੱਲ 27 ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਾਗ ਅਧਾਰਿਤ ਕੀਰਤਨ ਕੀਤਾ ਗਿਆ ਉੱਥੇ ਹੀ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਵਾਨਾਂ ਵਲੋਂ ਗੁਰਬਾਣੀ ਤੇ ਰਬਾਬ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਰਬਾਬ ਉਤਸਵ ਦੌਰਾਨ ਮੁੱਖ ਤੌਰ ’ਤੇ ਪ੍ਰਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੇ ਪ੍ਰਦਮ ਸ੍ਰੀ ਸਿੰਘ ਬੰਧੂ ਭਾਈ ਸੁਰਿੰਦਰ ਸਿੰਘ ਵਲੋਂ ਆਪਣੀ ਕਲਾ ਰਾਹੀਂ ਸੰਗਤ ਨੂੰ ਆਨੰਦਿਤ ਕੀਤਾ ਗਿਆ।ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ,  ਵਿਧਾਇਕ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ  ਵਲੋਂ ਵੀ ਅੱਜ ਰਬਾਰ ਉਤਸਵ ਦੇ ਆਖਰੀ ਦਿਨ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵੱਖਵੱਖ ਅਸਥਾਨਾਂ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾ ਰਹੀ ਹੈ। ਉਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ‘ਸ੍ਰੀ ਗੁਰੂ ਨਾਨਕ ਐਂਡਵਾਂਸ ਸਟੱਡੀਜ਼ ’ ਚੇਅਰ ਸਥਾਪਿਤ ਕਰਨ ਦੀ ਲੋੜ ’ਤੇ ਜ਼ੋਰ ਵੀ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਰਾਗ ਅਧਾਰਿਤ ਕੀਰਤਨ, ਸੂਖਮ ਕਲਾ ਨੂੰ ਪ੍ਰਫੁੱਲਿਤ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਏਗਾ।

ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੇ ਪੰਜਾਬੀ ਯੂਨੀਵਰਸਿਟੀ ਦਾ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ’ਤੇ ਧੰਨਵਾਦ ਕੀਤਾ।ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਘਰ-ਘਰ ਪਹੰੁਚਾਉਣ ਲਈ ਇਸੇ ਸਾਲ ਹੀ 55 ਸੈਮੀਨਾਰ, ਕਾਨਫਰੰਸਾਂ ਤੇ ਸੰਗੀਤਕ ਗੋਸ਼ਟੀਆਂ ਕਰਵਾਈਆਂ ਹਨ।ਅੱਜ ਆਖਰੀ ਦਿਨ ਭਾਈ ਮਰਦਾਨਾ ਜੀ ਤੇ ਰਬਾਬ ਦੀ ਗੁਰਮਤਿ ਸੰਗੀਤ ਵਿਚ ਮਹਾਨਤਾ ਬਾਰੇ ਇਕ ਕੌਮੀ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿਚ ਡਾ. ਗੁਰਨਾਮ ਸਿੰਘ ਸਾਬਕਾ ਮੁਖੀ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ  ਨੇ ਮੁੱਖ ਤੌਰ ’ਤੇ ਵਿਚਾਰ ਰੱਖੇ। ਇਸ ਤੋਂ ਇਲਾਵਾ ਪ੍ਰੋ. ਯਸ਼ਪਾਲ ਸ਼ਰਮਾ ਤੇ ਪ੍ਰੋ. ਗੁਰਮੀਤ ਸਿੰਘ ਜੋ ਕਿ ਪੰਜਾਬੀ ਯੂਨੀਵਰਸਿਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਇੰਚਾਰਜ ਹਨ , ਵਲੋਂ ਵੀ ਆਪਣੇ ਕੀਮਤੀ ਵਿਚਾਰ ਰੱਖੇ ਗਏ।ਇਸ ਮੌਕੇ ਡਾ. ਕੰਵਲਜੀਤ ਸਿੰਘ , ਮੁਖੀ ਸੰਗੀਤ ਵਿਭਾਗ, ਪ੍ਰੋ. ਰਵੇਲ ਸਿੰਘ, ਪ੍ਰੋ. ਸਵਰਲੀਨ ਕੌਰ, ਡਾ. ਜਸਵੰਤ ਸਿੰਘ, ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਬਨਾਰਸੀ, ਪ੍ਰੋ. ਅਰਸ਼ਪ੍ਰੀਤ ਸਿੰਘ, ਡਾ. ਜਸਬੀਰ ਕੌਰ ਪਟਿਆਲਾ ਹਾਜ਼ਰ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD