Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ : ਅਮਨੀਤ ਕੌਂਡਲ

ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਸ਼ਹਾਦਤ ਪੁਲਿਸ ਦੇ ਹੋਰਨਾਂ ਜਵਾਨਾਂ ਲਈ ਪ੍ਰੇਰਨਾ ਸਰੋਤ: ਡਾ. ਗੋਇਲ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 21 Oct 2019

Last updated on: Oct 21, 2019, 00:00 IST

21 ਅਕਤੂਬਰ, 1959 ਨੂੰ ਸੀ.ਆਰ.ਪੀ.ਐਫ. ਦੇ ਜਵਾਨ ਚੀਨ ਵੱਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਹਨ। ਇਹ ਪ੍ਰਗਟਾਵਾ ਐਸ.ਐਸ.ਪੀ. ਅਮਨੀਤ ਕੌਂਡਲ ਨੇ ਪੁਲਿਸ ਲਾਈਨ ਮਹੱਦੀਆਂ ਵਿਖੇ ਜ਼ਿਲ੍ਹਾ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ 16 ਪੁਲਿਸ ਜਵਾਨਾਂ ਦੀ ਯਾਦ ਵਿੱਚ ਪੁਲੀਸ ਯਾਦਗਾਰੀ ਦਿਵਸ ਮੌਕੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤੇ ਇਹ ਸ਼ਹਾਦਤਾਂ ਹੋਰਨਾਂ ਪੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸ਼ਹਾਦਤਾਂ ਦੇਣ ਵਿੱਚ ਪੰਜਾਬ ਪੁਲਿਸ ਦਾ ਇਤਿਹਾਸ ਸ਼ਾਨਾਮੱਤਾ ਰਿਹਾ ਹੈ, ਜਿਸ 'ਤੇ ਸਾਨੂੰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਜਵਾਨਾਂ ਵੱਲੋਂ ਹਥਿਆਰ ਪੁੱਠੇ ਕਰ ਕੇ ਦੋ ਮਿੰਟ ਦਾ ਮੋਨ ਵੀ ਰੱਅਿਾ ਗਿਆ ਅਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। 

ਇਸ ਤੋਂ ਪਹਿਲਾਂ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਪੁਲਿਸ ਸਮਾਰਕ 'ਤੇ ਰੀਥ ਰੱਖ ਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਮਹਾਨ ਹਨ ਉਹ ਮਾਪੇ ਜਿਨ੍ਹਾਂ ਨੇ ਅਜਿਹੇ ਯੋਧਿਆਂ ਨੂੰ ਜਨਮ ਦਿੱਤਾ, ਜਿਨ੍ਹਾਂ ਨੇ ਦੇਸ਼ ਤੇ ਸਮਾਜ ਦੀ ਖਾਤਰ ਆਪਣੇ ਫਰਜਾਂ ਨੂੰ ਹਮੇਸ਼ਾਂ ਮੋਹਰੀ ਰੱਖਿਆ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਫਰਜ਼ਾਂ ਦੀ ਪੂਰਤੀ ਕਰੀਏ। ਇਸ ਮੌਕੇ ਐਸ.ਪੀ. (ਐਚ) ਸ. ਨਵਰੀਤ ਸਿੰਘ ਵਿਰਕ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਸ਼ਹੀਦ ਹੋਏ 16 ਜਵਾਨਾਂ ਅਤੇ 1-9-18 ਤੋਂ 31-8-19 ਤੱਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਆਰ.ਐਸ. ਰਾਏ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਰੰਜੀਵ ਵਸ਼ਿਸ਼ਟ, ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਪੀ. (ਡੀ) ਸ. ਹਰਪਾਲ ਸਿੰਘ, ਐਸ.ਪੀ. ਕੇ.ਐਸ. ਚਾਹਲ, ਐਸ਼.ਪੀ. ਅਮਰਜੀਤ ਸਿੰਘ ਮਟਵਾਨੀ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ, ਡੀ.ਐਸ.ਪੀ. ਸ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰ. ਆਰ.ਐਸ. ਕਾਹਲੋਂ, ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ, ਡੀ.ਐਸ.ਪੀ.ਖਮਾਣੋਂ ਸ੍ਰੀ ਧਰਮਪਾਲ ਅਤੇ ਡੀ.ਐਸ.ਪੀ. ਮਨਜੋਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰ  ਹਾਜ਼ਰ ਸਨ।

 

Tags: Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD