Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਲਾਕ ਲੰਬੀ ਵਿਚ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਰਵਾਨਾ

5 Dariya News

5 Dariya News

5 Dariya News

ਲੰਬੀ, ਸ੍ਰੀ ਮੁਕਤਸਰ ਸਾਹਿਬ , 22 Oct 2019

Last updated on: Oct 22, 2019, 00:00 IST

ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਲੰਬੀ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ.ਬਲਜਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਐਸ.ਡੀ.ਐਮ ਸ੍ਰੀ ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ.ਜਲੌਰ ਸਿੰਘ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਹਾਜਰ ਕਿਸਾਨਾਂ ਨੂੰ ਐਸ ਡੀ ਐਮ ਸ: ਗੋਪਾਲ ਸਿੰਘ ਵਲੋਂ ਸੰਬੋਧਨ ਕਰਦੇ ਹੋਏ  ਵਾਤਾਵਰਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉੁਣ ਦੀ ਅਪੀਲ ਕੀਤੀ ਗਈ ਅਤੇ ਮੌਕੇ ਤੇ ਹਾਜਰ ਕਿਸਾਨਾਂ ਵੱਲੋਂ ਵੀ ਹੱਥ ਖੜੇ ਕਰਕੇ ਪ੍ਰਣ ਕੀਤਾ ਅਤੇ ਵਿਸ਼ਵਾਸ ਦੁਆਇਆ ਕਿ ਅਸੀਂ ਪਰਾਲੀ ਨੂੰ ਅੱਗ ਨਹੀਂ ਲਗਾਵਾਗੇ ਅਤੇ ਦੂਸਰੇ ਕਿਸਾਨਾਂ ਨੂੰ  ਵੀ ਪ੍ਰੇਰਿਤ ਕਰਾਗੇ। ਐਸ ਡੀ ਐਮ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਏਗਾ ਉਨਾਂ ਨੂੰ ਭਵਿੱਖ ਵਿਚ ਖੇਤੀ ਨਾਲ ਸਬੰਧਿਤ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ: ਜਲੌਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ ਡਾ ਹਰਮਨਜੀਤ ਸਿੰਘ ਵਲੋਂ ਖੇਤੀਬਾੜੀ ਵਿਭਾਗ ਦੀਆਂ ਪਰਾਲੀ ਪ੍ਰਬੰਧਨ ਸਬੰਧੀ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸ੍ਰੀ ਸੁਲੀਲ ਕੁਮਾਰ, ਮਨਦੀਪ ਸਿੰਘ, ਗੁਰਭੇਜ ਸਿੰਘ, ਲਵਜੀਤ ਸਿੰਘ ਵਿਭਾਗ ਦੇ ਕਰਮਚਾਰੀ ਅਤੇ ਸ੍ਰੀ ਸੁਰਜੀਤ ਸਿੰਘ ਸਰਪੰਚ, ਪਵਨ ਸਿੰਘ ਨੰਬਰਦਾਰ, ਨੋਡਲ ਅਫ਼ਸਰ ਸ੍ਰੀ ਸੁਖਜਿੰਦਰਪਾਲ ਸਿੰਘ ਅਤੇ ਹੋਰ ਵੀ ਮੌਕੇ ਤੇੇ ਕਿਸਾਨ ਆਦਿ ਹਾਜ਼ਰ ਸਨ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD