Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਗੁਰੂ ਗੋਬਿੰਦ ਸਿੰਘ ਚੇਅਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਸੈਮੀਨਾਰ ਕਰਵਾਇਆ

ਗੁਰੂ ਗੋਬਿੰਦ ਸਿੰਘ ਚੇਅਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਸੈਮੀਨਾਰ ਕਰਵਾਇਆ

5 Dariya News

5 Dariya News

5 Dariya News

ਪਟਿਆਲਾ , 22 Oct 2019

Last updated on: Oct 22, 2019, 00:00 IST

ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਚ ਸਥਾਪਤ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ 'ਜੀਵਨ ਦੇ ਵਿਕਲਪ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਿੰਤਨ ਦਾ ਯੋਗਦਾਨ' ਵਿਸ਼ੇ 'ਤੇ ਕੌਮਾਂਤਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਉਪ ਕੁਲਪਤੀ ਡਾ. ਐਸ.ਪੀ. ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ, ਵਰਣ ਵੰਡ, ਵਹਿਮ-ਭਰਮ ਆਦਿ ਨਾਲ ਗ੍ਰਸਤ ਸਮਾਜ ਨੂੰ ਇਕ ਸੇਧ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਅੱਧੀ ਤੋਂ ਵੱਧ ਆਬਾਦੀ ਔਰਤਾਂ ਨਾਲ ਬਹੁਤ ਹੀ ਮਾੜਾ ਵਤੀਰਾ ਕੀਤਾ ਜਾਂਦੀ ਸੀ ਅਤੇ ਗੁਰੂ ਸਾਹਿਬ ਨੇ ਨਕਾਰਤਮਕ ਸਮਾਜਿਕ ਸਥਿਤੀਆਂ ਨੂੰ ਚੁਣੌਤੀ ਦਿੱਤੀ ਅਤੇ ਸਭ ਨੂੰ ਬਰਾਬਰੀ ਦੇ ਅਧਿਕਾਰਾਂ ਦੀ ਆਵਾਜ਼ ਬੁਲੰਦੀ ਕੀਤੀ।ਸੈਮੀਨਾਰ ਦੌਰਾਨ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਡਾ. ਰਵੇਲ ਸਿੰਘ ਨੇ ਕਿ ਗੁਰੂ ਨਾਨਕ ਦੇਵ ਜੀ ਨੇ ਪੁਰਾਣੀ ਬ੍ਰਾਹਮਣਵਾਦੀ ਪਰੰਪਰਾ ਨੂੰ ਰੱਦ ਕਰ ਬਹੁਸਭਿਆਚਾਰਕ ਸਮਾਜ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਕਹਿਰੇ ਜੀਵਨ ਢੰਗ ਦੀ ਥਾਂ ਅਜ਼ਾਦ ਅਤੇ ਬਹੁਗੁਣੀ ਜੀਵਨ ਜਿਉਣ ਦੀ ਜਾਂਚ ਸਿਖਾਈ। ਇਸ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਡੀਨ ਅਕਾਦਮਿਕ ਮਾਮਲੇ ਪੰਜਾਬੀ ਯੂਨੀਵਰਸਿਟੀ ਡਾ. ਜੀ.ਐਸ. ਬਤਰਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ, ਅਜਿਹੀ ਨੈਤਿਕਤਾ ਨੂੰ ਪ੍ਰਗਟ ਕਰਦਾ ਹੈ ਜੋ ਆਦਰਸ਼ ਸਮਾਜ ਦੀ ਸਿਰਜਣਾ ਵਿਚ ਸਹਾਈ ਹੁੰਦਾ ਹੈ।ਡਾ. ਗੁਰਮੀਤ ਸਿੰਘ ਸਿੱਧੂ ਪ੍ਰੋਫੈਸਰ ਇੰਚਾਰਜ ਗੁਰੂ ਗੋਬਿੰਦ ਸਿੰਘ ਚੇਅਰ ਨੇ ਆਏ ਹੋਏ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ ਅਤੇ ਸੈਮੀਨਾਰ ਦੇ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪੁਰਾਤਨ ਗੁਰੂ ਚੇਲੇ ਦੀ ਪਰੰਪਰਾ ਨੂੰ ਸ਼ਬਦ ਗੁਰੂ ਸਿਧਾਂਤ ਨਾਲ ਬਦਲਿਆਂ ਅਤੇ ਗੁਰਸਿੱਖੀ ਜੀਵਨ ਲਈ ਸਥਾਈ ਸੰਸਥਾਵਾਂ ਦੀ ਸਿਰਜਨਾ ਕਰਕੇ ਧਰਮ ਨੂੰ ਇਸਦੇ ਅਸਲ ਰੂਪ ਵਿਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਤ ਸਮਾਗਮਾਂ ਨੂੰ ਅਕਾਦਮਿਕ ਪਧਰ 'ਤੇ ਮਨਾਉਣ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੁਰੂ ਗੋਬਿੰਦ ਸਿੰਘ ਚੇਅਰ ਮੋਹਰੀ ਰਹੀ ਹੈ। ਸੈਮੀਨਾਰ ਦੇ ਵਿਸ਼ੇ ਸੰਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਿਧਾਤਾਂ ਦੀ ਸਿਰਜਣਾ ਕਰਨ ਦੇ ਨਾਲ ਇਹਨਾਂ ਦਾ ਸੰਸਥਾਈ ਕਰਨ ਵੀ ਕੀਤਾ। ਉਹਨਾਂ ਹਾਜਰ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਕਿਸੇ ਇਕ ਸਿਖਿਆ ਉਪਰ ਚਲਣ ਲਈ ਪ੍ਰਣ ਕਰਨ ਲਈ ਕਿਹਾ।ਸੈਮੀਨਾਰ ਦੇ ਦੂਜੇ ਸੈਸ਼ਨ ਦੌਰਾਨ ਸੰਗਤ ਗੋਸ਼ਟਿ ਕੀਤੀ ਗਈ। ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਨਿਮਾਈਆ, ਡਾ. ਰਜਿੰਦਰਪਾਲ ਸਿੰਘ ਬਰਾੜ, ਪ੍ਰੋ. ਸੁਹਿੰਦਰਬੀਰ, ਡਾ. ਵਿਲੀਅਮ ਜੀਤ ਸਿੰਘ ਅਤੇ ਕੇਨੈਡਾ ਤੋਂ ਡਾ. ਬਲਜਿੰਦਰ ਸਿੰਘ ਚੀਮਾ ਨੇ ਅਜੋਕੇ ਦੌਰ ਦੀਆਂ ਸਮਸਿਅਵਾਂ ਦੇ ਵਿਕਲਪ ਲਭਣ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਹਾਰ ਵਿਚ ਲਾਗੂ ਕਰਨ ਤੇ ਜ਼ੋਰ ਦਿਤਾ। ਸੈਮੀਨਾਰ ਦੇ ਤੀਜੇ ਸੈਸ਼ਨ ਦੌਰਾਨ ਡਾ. ਗੁੰਜਨਜੋਤ ਕੌਰ, ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਅਬਨੀਸ਼ ਕੌਰ, ਜਸਪ੍ਰੀਤ ਕੌਰ ਅਤੇ ਕਫੀਲ ਅਹਿਮਦ ਬੱਟ ਨੇ ਖੋਜ ਪਰਚੇ ਪੇਸ਼ ਕੀਤੇ। ਮੰਚ ਦਾ ਸੰਚਾਲਨ ਡਾ. ਰਮਿੰਦਰਜੀਤ ਕੌਰ ਨੇ ਕੀਤਾ।ਸੈਮੀਨਾਰ ਵਿਚ ਵਿਭਾਗ ਦੇ ਮੁਖੀ ਡਾ. ਮੁਹੰਮਦ ਹਬੀਬ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਵਿਚ ਵੱਖ ਵੱਖ ਕਾਲਜਾਂ, ਯੂਨੀਵਰਸਿਟੀ ਦੇ ਅਧਿਆਪਕਾਂ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਨਾਨਕ ਜੀਵਨ ਅਤੇ ਸਿਖਿਆਵਾਂ ਸੰਬੰਧੀ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵਿਦਵਾਨਾਂ ਨਾਲ ਸੰਵਾਦ ਕੀਤਾ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD