Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕਿਰਤ ਵਿਭਾਗ ਦੀਆਂ ਸਕੀਮਾਂ ਦਾ ਲਾਭ ਕਿਰਤੀਆਂ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ : ਬਲਬੀਰ ਸਿੰਘ ਸਿੱਧੂ

ਰਾਜ ਭਰ ਤੋਂ ਆਏ ਵਿਭਾਗੀ ਅਧਿਕਾਰੀਆਂ ਨਾਲ ਕਿਰਤ ਮੰਤਰੀ ਨੇ ਕੀਤੀ ਮੀਟਿੰਗ; ਕੰਮਕਾਜ ਦੀ ਕੀਤੀ ਸਮੀਖਿਆ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 22 Oct 2019

Last updated on: Oct 22, 2019, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਿਰਤ ਵਿਭਾਗ ਦੀਆਂ ਸਕੀਮਾਂ ਦਾ ਲਾਭ ਕਿਰਤੀਆਂ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਮੰਤਵ ਲਈ ਕਿਰਤ ਵਿਭਾਗ ਦੇ ਅਧਿਕਾਰੀ ਪੂਰੀ ਦਿਆਨਤਦਾਰੀ ਨਾਲ ਕੰਮ ਕਰਨ।ਕਿਰਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਅੱਜ ਮਾਡਲ ਵੈਲਫੇਅਰ ਸੈਂਟਰ, ਫ਼ੇਜ਼-10 ਮੁਹਾਲੀ ਵਿਖੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ. ਸਿੱਧੂ ਨੇ ਕਿਹਾ ਕਿ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਕਿਰਤੀਆਂ ਦੀ ਭਲਾਈ ਲਈ ਬਣੇ ਬੋਰਡਾਂ ਕੋਲ ਰਜਿਸਟਰਡ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਨੂੰ ਜ਼ਰੂਰ ਮਿਲੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੀ ਡਿਊਟੀ ਨੂੰ ਸੇਵਾ ਭਾਵ ਨਾਲ ਨਿਭਾਉਂਦਿਆਂ ਗਰੀਬਾਂ ਤੇ ਬੇਸਹਾਰਾ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਕਿਰਤ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਕਿਰਤੀਆਂ ਨੂੰ ਲਾਭ ਪਹੁੰਚਾਉਣ ਦਾ ਕੋਈ ਵੀ ਮੌਕਾ ਅਧਿਕਾਰੀਆਂ ਨੂੰ ਖੁੰਝਾਉਣਾ ਨਹੀਂ ਚਾਹੀਦਾ ਅਤੇ ਅਜਿਹੇ ਪੁੰਨ ਦਾ ਕੰਮ ਕਰਨ ਲਈ ਉਨ੍ਹਾਂ ਨੂੰ ਕਾਨੂੰਨ ਨੇ ਅਧਿਕਾਰ ਵੀ ਦਿੱਤੇ ਹੋਏ ਹਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਉਹ ਕਿਰਤੀਆਂ ਦੇ ਬਣਦੇ ਹੱਕ ਅਤੇ ਲਾਭ ਸੁਰੱਖਿਅਤ ਕਰਵਾ ਸਕਦੇ ਹਨ। ਕਿਰਤ ਕਮਿਸ਼ਨਰ ਪੰਜਾਬ ਸ੍ਰੀ ਵਿਮਲ ਸੇਤੀਆ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਹਲਕੇ ਦੇ ਕੇਸਾਂ ਦਾ ਨਿਬੇੜਾ ਸਮੇਂ ਸਿਰ ਕਰਨ ਅਤੇ ਲਾਭਪਾਤਰੀਆਂ ਦੀਆਂ ਰਜਿਸਟਰੇਸ਼ਨਾਂ ਕਰਕੇ ਦੋਵਾਂ ਬੋਰਡਾਂ ਦੀਆਂ ਸਕੀਮਾਂ ਡੀ.ਸੀ. ਦਫ਼ਤਰਾਂ ਪਾਸੋਂ ਪਾਸ ਕਰਵਾ ਕੇ ਸਦਰ ਦਫ਼ਤਰ ਭੇਜਣ ਤਾਂ ਜੋ ਵੱਧ ਤੋਂ ਵੱਧ ਕਿਰਤੀਆਂ ਨੂੰ ਲਾਭ ਦਿੱਤੇ ਜਾ ਸਕਣ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਉਪ ਕਿਰਤ ਕਮਿਸ਼ਨਰ ਮੋਨਾ ਪੁਰੀ, ਡਿਪਟੀ ਸਕੱਤਰ ਵੈਲਫੇਅਰ ਬੋਰਡ ਜਤਿੰਦਰਪਾਲ ਸਿੰਘ, ਸਹਾਇਕ ਵੈਲਫੇਅਰ ਕਮਿਸ਼ਨਰ ਜਗੀਰ ਸਿੰਘ ਭੰਗੂ, ਵਧੀਕ ਡਾਇਰੈਕਟਰ ਫੈਕਟਰੀਜ਼ ਕਸ਼ਮੀਰ ਸਿੰਘ, ਜੁਆਇੰਟ ਡਾਇਰੈਕਟਰ ਫੈਕਟਰੀਜ਼ ਸੁਖਮਿੰਦਰ ਸਿੰਘ, ਸਹਾਇਕ ਕਿਰਤ ਕਮਿਸ਼ਨਰ ਮੁਹਾਲੀ ਜਤਿੰਦਰਪਾਲ ਸਿੰਘ ਸਮੇਤ ਕਿਰਤ ਵਿਭਾਗ ਦੇ ਸਾਰੇ ਜ਼ਿਲਿ੍ਹਆਂ ਦੇ ਅਧਿਕਾਰੀ ਹਾਜ਼ਰ ਸਨ। ਕੈਪਸ਼ਨ: ਪੰਜਾਬ ਭਰ ਤੋਂ ਆਏ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD