Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸਬੰਧੀ 84 ਦੇਸ਼ਾਂ ਦੇ ਰਾਜਦੂਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸਬੰਧੀ 84 ਦੇਸ਼ਾਂ ਦੇ ਰਾਜਦੂਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

5 Dariya News

5 Dariya News

5 Dariya News

ਅੰਮ੍ਰਿਤਸਰ , 22 Oct 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ, ਜੋ ਕਿ ਦੁਨੀਆਂ ਭਰ ਵਿਚ ਅਥਾਹ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਦਾ ਹਿੱਸਾ ਬਣਦੇ ਅੱਜ 84 ਦੇਸ਼ਾਂ ਦੇ ਰਾਜਦੂਤ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਏ। ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਉਪਰ ਅੰਮ੍ਰਿਤਸਰ ਦੇ ਹਵਾਈ ਅੱਡੇ ਉਤੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਗਿੱਲ ਨੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ।  ਵਫਦ ਨਾਲ ਇੰਡੀਅਨ ਕਾਉਂਸਿਲ ਆਫ਼ ਕਲਚਰ ਐਂਡ ਰਿਲੀਜੀਅਸ ਦੇ ਪ੍ਰਧਾਨ ਡਾ. ਵਿਨੈ ਸਹਾਸਲ ਬੁਧੈ ਅਤੇ ਡਾਇਰੈਕਟਰ ਜਨਰਲ ਸ੍ਰੀ ਅਖਿਲੇਸ਼ ਮਿਸ਼ਰਾ ਵੀ ਨਾਲ ਪਹੁੰਚੇ। ਇਸ ਮੌਕੇ ਪੰਜਾਬ ਸਰਕਾਰ ਦੇ ਪ੍ਰੋਟੋਕਾਲ ਵਿਭਾਗ ਦੇ ਸੈਕਟਰੀ ਸ੍ਰੀ ਆਲੋਕ ਸ਼ੇਖਰ ਅਤੇ ਸ੍ਰੀ ਮੁਨੀਸ਼ ਕੁਮਾਰ ਵੀ ਵਫਦ ਦਾ ਸਵਾਗਤ ਕਰਨ ਲਈ ਹਾਜ਼ਰ ਸਨ।ਅੱਜ ਦੇ ਇਸ ਵਫਦ ਵਿਚ ਅਮਰੀਕਾ, ਅਫ਼ਗਾਨਿਸਤਾਨ ,ਅਰਜਨਟੀਨਾ, ਅਰਮੀਨੀਆ, ਆਸਟ੍ਰੇਲੀਆ, ਅਜ਼ਰਬੇਜ਼ਾਨ, ਬੇਲਾ ਰੂਸ, ਭੂਟਾਨ, ਬੁਲਾਵਿਆ, ਬੋਸਨੀਆ, ਬੁਲਗਾਰੀਆ, ਬੁਰਕੀਨਾ ਫਾਸੋ, ਬਰੂੰਡੀ, ਕੰਬੋਡੀਆ, ਚਿੱਲੀ, ਕੋਸਟਾਰੀਕਾ, ਕੋਟਇਵੋਰੀ, ਕਰੋਸ਼ੀਆ, ਕਿਊਬਾ, ਸਾਈਪਰਸ, ਚੈਕ ਰਿਪਬਲਿਕ, ਡੈਨਮਾਰਕ, ਐਕਵਾਡੋਰ, ਮਿਸਰ, ਐਲਸਿਲਵਾਡੋਰ, ਰਿਟਰੀਆ, ਇਥੋਪੀਆ, ਫਿਜੀ, ਜਾਂਬੀਆ, ਜੋਰਜੀਆ, ਗਰੀਸ, ਗੋਆਨਾ, ਆਈਸਲੈਂਡ, ਇੰਡੋਨੇਸ਼ੀਆ, ਇਰਾਨ, ਇਰਾਕ, ਇਸ਼ਰਾਇਲ, ਕਜਾਕਿਸਤਾਨ, ਕੋਰੀਆ, ਕੁਵੈਤ, ਕਰਗਿਸਤਾਨ, ਲਿਬਨਾਨ, ਲਿਵਿਆ, ਲਿਥੋਨੀਆ, ਮਲੇਸ਼ੀਆ, ਮਾਲਦੀਵ, ਮਾਲੀ, ਮਾਲਟਾ, ਮਾਰਸ਼ੀਸ਼, ਮੈਕਸੀਕੋ, ਮੰਗੋਲੀਆ, ਮੋਰਾਕੋ, ਮੋਂਜ਼ਮਬੀਕ, ਮੀਆਂਮਾਰ, ਨੇਪਾਲ, ਨਿਊਜ਼ੀਲੈਂਡ, ਨਾਈਜੀਰੀਆ, ਨਾਰਥ ਮੈਕਡੋਨੀਆ, ਨੋਰਵੇ, ਫਲਿਸਤੀਨ, ਪੈਨਾਮਾ, ਪੈਪੂਆ ਨਿਊ ਗੋਆਨਾ, ਪੈਰਾਗੁਆ, ਪੀਰੂ, ਪੁਰਤਗਾਲ, ਰੋਮਾਨੀਆ, ਰਸ਼ੀਅਨ ਫੈਡਰੇਸ਼ਨ, ਰਮਾਂਡਾ, ਸੁਲਾਵਾਕ ਰਿਪਬਲਿਕ, ਸੋਮਾਲੀਆ, ਸਾਊਥ ਅਫਰੀਕਾ, ਸਪੇਨ, ਸ੍ਰੀਲੰਕਾ, ਸੁਰੀਨੇਮ, ਤਜਾਕੀਸਤਾਨ, ਟਾਗੋ, ਟਿਰੀਂਦਾਦ ਟੋਬੈਗੋ, ਟੋਨੇਸ਼ੀਆ, ਤੁਰਕਮੀਨੀਸਤਾਨ, ਵੀਅਤਨਾਮ, ਯਮਨ, ਜਿੰਬਾਵੇ ਦੇਸ਼ਾਂ ਦੇ ਰਾਜਦੂਦ ਸ਼ਾਮਲ ਸਨ।

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ, ਇੰਡੀਅਨ ਕਾਉਂਸਿਲ ਆਫ਼ ਕਲਚਰ ਐਂਡ ਰਿਲੀਜੀਅਸ, ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕਰਦੇ ਸ: ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਅਥਾਹ ਖੁਸ਼ੀ ਮਿਲੀ ਹੈ ਅਤੇ ਸਾਰੇ ਦੇਸ਼ਾਂ ਦੇ ਰਾਜਦੂਤਾਂ ਨੂੰ ਸਿੱਖ ਧਰਮ ਬਾਰੇ ਜਾਨਣ ਦਾ ਮੌਕਾ ਮਿਲਿਆ ਹੈ ਜੋ ਕਿ ਬਹੁਤ ਵੱਡੀ ਖੁਸ਼ੀ ਅਤੇ ਪ੍ਰਾਪਤੀ ਦਾ ਸੋਮਾ ਹੈ। ਹਵਾਈ ਅੱਡੇ ਉਪਰ ਗਿੱਧੇ ਅਤੇ ਭੰਗੜੇ ਨਾਲ ਇਸ ਵਫ਼ਦ ਦਾ ਸਵਾਗਤ ਰਵਾਇਤੀ ਪੰਜਾਬੀ ਅੰਦਾਜ਼ ਵਿਚ ਕੀਤਾ ਗਿਆ। ਇਥੋਂ ਇਹ ਵਫ਼ਦ ਸ੍ਰੀ ਦਰਬਾਰ ਸਾਹਿਬ ਦੇ ਕੋਲ ਧਰਮ ਸਿੰਘ ਮਾਰਕੀਟ ਪੁੱਜਾ, ਜਿੱਥੇ ਪੰਜਾਬੀ ਪਹਿਰਾਵੇ ਵਿਚ ਸੱਜੀਆਂ ਲੜਕੀਆਂ ਨੇ ਫੁੱਲ ਪੁੱਤੀਆਂ ਦੀ ਵਰਖਾ ਕਰਕੇ ਵਫ਼ਦ ਨੂੰ ਜੀ ਆਇਆਂ ਕਿਹਾ। ਇਸ ਮੌਕੇ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਬੱਚਿਆਂ ਵੱਲੋਂ ਮਾਰਸ਼ਲ ਆਰਟ ਗਤਕੇ ਦੀ ਪੇਸ਼ਕਾਰੀ ਕੀਤੀ ਗਈ।ਵਫਦ ਇਥੋਂ ਗੋਲਡਨ ਟੈਂਪਲ ਪਲਾਜ਼ੇ ਵਿਚ ਪੁੱਜਾ, ਜਿੱਥੇ ਸਵੇਰ ਦੇ ਖਾਣੇ ਤੋਂ ਬਾਅਦ ਚਾਰ ਗੈਲਰੀਆਂ ਵਿਚ ਚੱਲਦੀਆਂ ਫ਼ਿਲਮਾਂ ਉਤੇ ਸਿੱਖ ਇਤਹਾਸ, ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ, ਸਿੱਖ ਗੁਰੂ ਸਾਹਿਬਾਨ ਬਾਰੇ ਸੰਖੇਪ ਜਾਣਕਾਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਵਿਸਥਾਰਤ ਜਾਣਕਾਰੀ ਪ੍ਰਾਪਤ ਕੀਤੀ। ਇਥੋਂ ਵਫ਼ਦ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੁੱਜਾ, ਜਿੱਥੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੋਗੋਂਵਾਲ ਦੀ ਅਗਵਾਈ ਵਿਚ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਡਾ. ਰੂਪ ਸਿੰਘ ਸਕੱਤਰ, ਸ. ਮਹਿੰਦਰ ਸਿੰਘ ਆਹਲੀ ਸਕੱਤਰ ਨੇ ਵਫ਼ਦ ਦਾ ਸਵਾਗਤ ਕੀਤਾ ਅਤੇ ਉਨਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਗਏ।ਸਮੁੱਚੇ ਵਫਦ ਨੇ ਲੰਗਰ ਹਾਲ ਵਿਚ ਬੈਠ ਕੇ ਪਰਸ਼ਾਦਾ ਛਕਿਆ ਅਤੇ ਲੰਗਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਥੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ। ਸਮੁੱਚੇ ਰਸਤੇ ਵਿਚ ਸ੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਵਫ਼ਦ ਨੂੰ ਸਿੱਖ ਧਰਮ, ਸਿੱਖ ਇਤਹਾਸ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਜਾਣਕਾਰੀ ਦਿੰਦੇ ਗਏ। ਇਸ ਮਗਰੋਂ ਸੂਚਨਾ ਕੇਂਦਰ ਦੇ ਬਾਹਰ ਲਗਾਏ ਗਏ ਵਿਸ਼ੇਸ਼ ਪੰਡਾਲ ਵਿਚ ਸ. ਗੋਬਿੰਦ ਸਿੰਘ ਲੋਗੋਂਵਾਲ ਅਤੇ ਸ੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵਫਦ ਵਿਚ ਆਏ ਸਾਰੇ ਰਾਜਦੂਤਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਕਿਤਾਬ ਅਤੇ ਸਿਰੋਪੇ ਨਾਲ ਸਨਮਾਨਿਤ ਕੀਤਾ।ਇਸ ਮਗਰੋਂ ਸਥਾਨਕ ਹੋਟਲ ਵਿਚ ਰੱਖੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿਲੋਂ ਨੇ ਵਫਦ ਨੂੰ ਅੰਮ੍ਰਿਤਸਰ, ਪੰਜਾਬ ਅਤੇ ਇਨਵੈਸਟ ਪੰਜਾਬ ਬਾਰੇ ਜਾਣਕਾਰੀ ਦਿੱਤੀ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਸਾਰੇ ਮੈਂਬਰਾਂ ਨੂੰ ਯਾਦਗਾਰੀ ਨਿਸ਼ਾਨੀ ਦਿੱਤੀਆਂ ਗਈਆਂ। ਇਥੋਂ ਚਾਹ ਪਾਰਟੀ ਮਗਰੋਂ ਇਹ ਵਫ਼ਦ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਇਆ।

 

Tags: Hardeep Singh Puri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD