Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ:ਹਲਵਾਈਆਂ ਵਲੋਂ ਦੀਵਾਲੀ ਤੋਂ ਪਹਿਲਾਂ ਦੁਕਾਨਾਂ ਦੀ ਜਾਂਚ ਦੀ ਅਪੀਲ

ਮਿਠਾਈਆਂ ਦੀਆਂ ਦੁਕਾਨਾਂ 'ਚ ਸਾਫ਼ ਸਫਾਈ ਵਿੱਚ ਸੁਧਾਰ- ਕਾਹਨ ਸਿੰਘ ਪੰਨੂੰ

5 Dariya News

5 Dariya News

5 Dariya News

ਚੰਡੀਗੜ੍ਹ , 24 Oct 2019

Last updated on: Oct 24, 2019, 00:00 IST

ਮਿਲਾਵਟਖੋਰੀ ਦੇ ਦੋਸ਼ਾਂ ਤੋਂ ਬਾਹਰ ਆਉਣ ਲਈ ਹਲਵਾਈ ਐਸੋਸੀਏਸ਼ਨਾਂ ਸਵੈ-ਇੱਛਾ ਨਾਲ ਫੂਡ ਸੇਫਟੀ ਕਮਿਸ਼ਨਰੇਟ ਕੋਲ ਉਹਨਾਂ ਦੀਆਂ ਦੁਕਾਨਾਂ ਦੀ ਜਾਂਚ ਲਈ ਬੇਨਤੀਆਂ ਲੈ ਕੇ ਆ ਰਹੀਆਂ ਹਨ, ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਕਿਹਾ ਕਿ ਜਿਆਦਾਤਰ ਹਲਵਾਈ ਐਸੋਸੀਏਸ਼ਨਾਂ ਦਾ ਮੰਨਣਾ ਹੈ ਕਿ ਕੁਝ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਕਰਕੇ ਸਾਰੇ ਵਪਾਰੀਆਂ ਦਾ ਅਕਸ ਖ਼ਰਾਬ ਹੋ ਰਿਹਾ ਹੈ। ਸ. ਪੰਨੂੰ ਨੇ ਦੱਸਿਆ ਕਿ ਲੋਕਾਂ ਦੇ ਭਰਮ ਨੂੰ ਦੂਰ ਕਰਨ ਲਈ ਹਲਵਾਈ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਆਪਣੇ ਉਤਪਾਦਾਂ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਮਿਠਾਈਆਂ ਦੀ ਵਿਕਰੀ 'ਤੇ ਮਾੜਾ ਅਸਰ ਨਾ ਪਵੇ।ਸ. ਪੰਨੂੰ ਨੇ ਕਿਹਾ, ''ਸਾਰਿਆਂ ਲਈ ਮਿਆਰੀ ਖੁਰਾਕ ਪਦਾਰਥਾਂ ਨੂੰ ਯਕੀਨੀ ਬਣਾਉਣਾ ਸਾਡਾ ਟੀਚਾ ਹੈ। ਅਸੀਂ ਹਲਵਾਈਆਂ ਦੀ ਚਿੰਤਾ ਤੋਂ ਜਾਣੂੰ ਹਾਂ।'' ਉਹਨਾਂ ਅੱਗੇ ਕਿਹਾ, ''ਰੋਜ਼ਾਨਾ ਵੱਧ ਤੋਂ ਵੱਧ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਤਿਉਹਾਰਾਂ ਸਮੇਂ ਖਰੀਦਦਾਰਾਂ ਅਤੇ ਵਿਕਰੇਤਾਵਾਂ ਦੋਵਾਂ ਨੂੰ ਫਾਇਦਾ ਹੋਵੇ।''ਸ. ਪੰਨੂੰ ਨੇ ਕਿਹਾ ਕਿ ਜਾਂਚ/ਨਮੂਨੇ ਲੈਣ ਦਾ ਸੱਦਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਤੰਦਰੁਸਤ ਪੰਜਾਬ ਮਿਸ਼ਨ ਵੱਡੇ ਪੱਧਰ 'ਤੇ ਲੋਕਾਂ ਲਈ ਮਿਆਰੀ ਖਾਧ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿਚ ਸਫਲ ਰਿਹਾ ਹੈ। ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਨੇ ਭਰੋਸਾ ਦਵਾਇਆ ਕਿ ਮਿਲਾਵਟਖੋਰੀ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਏ ਜਾਣਗੇ।ਚਲ ਰਹੀ ਜਾਂਚ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆ ਸ. ਪੰਨੂੰ ਨੇ ਕਿਹਾ ਕਿ ਵੱਡੇ ਪੱਧਰ 'ਤੇ ਛਾਪੇਮਾਰੀ ਅਤੇ ਨਮੂਨੇ ਲੈਣਾ ਜਾਰੀ ਹੈ। ਉਹਨਾਂ ਕਿਹਾ ਕਿ ਜਾਂਚ ਪਿੱਛੋਂ ਵਧੀਆ ਨਤੀਜਾ ਸਾਹਮਣੇ ਆਇਆ ਹੈ ਕਿ ਹਲਵਾਈ ਵਰਕਸ਼ਾਪਾਂ ਵਿੱਚ ਸਾਫ਼ ਸਫਾਈ ਵਿੱਚ ਬਹੁਤ ਸੁਧਾਰ ਹੋਇਆ ਹੈ। ਸ. ਪੰਨੂੰ ਨੇ ਦਾਅਵਾ ਕੀਤਾ ਕਿ ਅਸੀਂ ਇਸ ਸਬੰਧੀ ਹਲਵਾਈਆਂ ਨੂੰ ਲਗਾਤਾਰ ਜਾਗਰੂਕ ਕਰ ਰਹੇ ਹਾਂ ਅਤੇ ਕਾਫੀ ਹੱਦ ਤੱਕ ਸਾਫ਼-ਸਫਾਈ ਯਕੀਨੀ ਬਣਾਉਣ ਵਿੱਚ ਸਫ਼ਲ ਰਹੇ ਹਾਂ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD