Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਤੋਂ ਸੱਖਣਾ ਕੋਈ ਵੀ ਦੇਸ਼ ਤੇ ਸਮਾਜ ਤਰੱਕੀ ਨਹੀਂ ਕਰ ਸਕਦਾ: ਰਾਣਾ ਕੇ.ਪੀ. ਸਿੰਘ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

5 Dariya News

5 Dariya News

5 Dariya News

ਖਰੜ , 24 Oct 2019

Last updated on: Oct 24, 2019, 00:00 IST

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਿੱਖਿਆ ਤੋਂ ਸੱਖਣਾ ਦੁਨੀਆ ਦਾ ਕੋਈ ਵੀ ਦੇਸ਼ ਤੇ ਸਮਾਜ ਤਰੱਕੀ ਨਹੀਂ ਕਰ ਸਕਦਾ।ਇੱਥੇ ਗਿਲਕੋ ਇੰਟਰਨੈਸ਼ਨਲ ਸਕੂਲ ਸੈਕਟਰ-127 ਵਿੱਚ ਕਰਵਾਏ ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੇ ਆਖਿਆ ਸੀ ਕਿ ਜੇ ਮੁਲਕ ਵਿੱਚੋਂ ਪਛੜਾਪਣ ਤੇ ਗਰੀਬੀ ਦੂਰ ਕਰਨੀ ਹੈ ਅਤੇ ਮੁਲਕ ਨੇ ਦੁਨੀਆ ਦਾ ਹਾਣੀ ਬਣਨਾ ਹੈ ਤਾਂ ਸਾਨੂੰ ਲਾਜ਼ਮੀ ਤੌਰ ਉਤੇ ਸਿੱਖਿਆ ਲਈ ਤਰੱਦਦ ਕਰਨਾ ਪਵੇਗਾ ਪਰ ਸਿੱਖਿਆ ਦਾ ਖੇਤਰ ਇੰਨਾ ਵਿਸ਼ਾਲ ਹੈ ਕਿ ਇਕੱਲੀਆਂ ਸਰਕਾਰਾਂ ਸਭ ਕੁੱਝ ਨਹੀਂ ਕਰ ਸਕਦੀਆਂ। ਇਸ ਲਈ ਪ੍ਰਾਈਵੇਟ ਖੇਤਰ ਦੀ ਭੂਮਿਕਾ ਵੀ ਅਹਿਮ ਹੈ। ਅੱਜ ਪੰਜਾਬ ਵਿੱਚ 53 ਲੱਖ ਬੱਚੇ ਸਕੂਲਾਂ ਵਿੱਚ ਜਾਂਦੇ ਹਨ, ਜਿਸ ਵਿੱਚੋਂ 28 ਲੱਖ ਬੱਚੇ ਸਰਕਾਰੀ ਸਕੂਲਾਂ ਤੇ 25 ਲੱਖ ਪ੍ਰਾਈਵੇਟ ਸਕੂਲਾਂ ਵਿੱਚ ਜਾਂਦੇ ਹਨ।ਬੱਚਿਆਂ ਨੂੰ ਅਜੋਕੇ ਮੁਕਾਬਲੇਬਾਜ਼ੀ ਦੇ ਯੁੱਗ ਲਈ ਤਿਆਰ ਕਰਨ ਉਤੇ ਜ਼ੋਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਜੇ ਸਿੱਖਿਆ ਦੇਣਾ ਲਾਜ਼ਮੀ ਹੈ ਤਾਂ ਇਹ ਵੀ ਜ਼ਰੂਰੀ ਹੈ ਕਿ ਸਿੱਖਿਆ ਮਿਆਰੀ ਹੋਵੇ, ਜੋ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾ ਸਕੇ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਇੰਬਰਾਹਿਮ ਲੰਕਨ ਨੇ ਕਿਹਾ ਸੀ ਕਿ ‘‘ਆਉਣ ਵਾਲਾ ਕੱਲ੍ਹ ਅੱਜ ਦੇ ਕਲਾਸਰੂਮਾਂ ਵਿੱਚ ਹੈ।’’ ਦੱਖਣੀ ਅਫ਼ਰੀਕਾ ਦੇ ਪਹਿਲੇ ਸਿਆਹਫਾਮ ਰਾਸ਼ਟਰਪਤੀ ਨੈਲਸਨ ਮੰਡੇਲਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੁਨੀਆ ਨੂੰ ਬਦਲਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਭਵਿੱਖ ਸੰਵਾਰਨ ਵਿੱਚ ਮੁੱਖ ਤੌਰ ’ਤੇ ਤਿੰਨ ਧਿਰਾਂ ਦੀ ਬਰਾਬਰ ਹਿੱਸੇਦਾਰੀ ਜ਼ਰੂਰੀ ਹੈ, ਜਿਸ ਵਿੱਚ ਪਹਿਲੀ ਸਕੂਲ ਦੀ ਮੈਨੇਜਮੈਂਟ ਤੇ ਅਧਿਆਪਕ ਹਨ, ਦੂਜਾ ਮਾਪੇ ਅਤੇ ਤੀਜਾ ਹਨ ਬੱਚੇ। ਇਨ੍ਹਾਂ ਤਿੰਨਾਂ ਦੀ ਬਰਾਬਰ ਹਿੱਸੇਦਾਰੀ ਤੋਂ ਬਿਨਾਂ ਬੱਚੇ ਨੂੰ ਤਰੱਕੀ ਦੇ ਰਾਹ ਉਤੇ ਨਹੀਂ ਤੋਰਿਆ ਜਾ ਸਕਦਾ।ਅਧਿਆਪਨ ਦੇ ਕਿੱਤੇ ਨੂੰ ਸਭ ਤੋਂ ਉੱਤਮ ਦੱਸਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਹ ਸਿਰਫ਼ ਰੋਜ਼ਗਾਰ ਦਾ ਸਾਧਨ ਨਹੀਂ ਹੈ। ਸਮਾਜ ਦੀ ਸੇਵਾ ਵਿੱਚ ਜੋ ਯੋਗਦਾਨ ਇਕ ਅਧਿਆਪਕ ਪਾ ਸਕਦਾ ਹੈ, ਇਸ ਤੋਂ ਵੱਡਾ ਉਹ ਹੋਰ ਕੋਈ ਨਹੀਂ ਪਾ ਸਕਦਾ। ਇਹ ਸਿਰਫ਼ ਤਾਂ ਮੁਮਕਿਨ ਹੈ ਜੇ ਅਧਿਆਪਕ ਵਿੱਚ ਸਮਰਪਣ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਵੱਡੀ ਇਮਾਰਤ ਤੇ ਵਧੀਆ ਬੁਨਿਆਦੀ ਢਾਂਚਾ ਇਕੱਲਾ ਕੁੱਝ ਨਹੀਂ ਕਰ ਸਕਦਾ, ਜੇ ਅਧਿਆਪਕਾਂ ਵਿੱਚ ਸਮਰਪਣ ਦੀ ਭਾਵਨਾ ਨਾ ਹੋਵੇ। ਦੁਨੀਆ ਦੇ ਕਈ ਵੱਡੇ ਆਦਮੀ ਸਾਧਾਰਨ ਸਕੂਲਾਂ ਵਿੱਚ ਪੜ੍ਹੇ ਪਰ ਉਨ੍ਹਾਂ ਦੇ ਅਧਿਆਪਕਾਂ ਦੀ ਸਮਰਪਣ ਭਾਵਨਾ ਨੇ, ਉਨ੍ਹਾਂ ਵਿਦਿਆਰਥੀਆਂ ਨੂੰ ਤਰੱਕੀ ਦੇ ਰਾਹ ਤੋਰਿਆ।ਇਸ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਨੇ ਆਪਣੀਆਂ ਲਾਜਵਾਬ ਪੇਸ਼ਕਾਰੀਆਂ ਨਾਲ ਹਾਜ਼ਰੀਨ ਦਾ ਮਨ ਮੋਹਿਆ। ਸਕੂਲ ਦੇ ਐਮ.ਡੀ. ਰਣਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਰਾਣਾ ਕੇ.ਪੀ. ਸਿੰਘ ਦਾ ਸਵਾਗਤ ਕੀਤਾ।

 

Tags: Rana Kanwarpal Singh , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD