Monday, 13 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ

 

ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ

Web Admin

Web Admin

5 Dariya News

ਚੰਡੀਗੜ੍ਹ , 25 Oct 2019

ਸੂਬੇ ਵਿਚ ਘਟੀਆ ਮਿਆਰ ਦੇ ਖੋਏ ਨੂੰ ਚੋਰੀ-ਛਿਪੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਫੂਡ ਬਿਜ਼ਨਸ ਓਪਰੇਟਰਾਂ ’ਤੇ ਨਕੇਲ ਕੱਸਦਿਆਂ ਫੂਡ ਸੇਫਟੀ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨਾਂ, ਅੰਤਰ-ਰਾਜੀ ਬੱਸਾਂ, ਟਰੱਕਾਂ ਅਤੇ ਕੋਲਡ ਸਟੋਰਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ  ਦੇ ਖੁਰਾਕ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਉਹਨਾਂ ਕਿਹਾ ਕਿ ਨਿਯਮਤ ਜਾਂਚਾ ਸਦਕਾ ਸੂਬੇ ਵਿੱਚ ਵੱਡੇ ਪੱਧਰ ’ਤੇ ਘਟੀਆ ਮਿਆਰ ਦੇ ਭੋਜਨ ਪਦਾਰਥਾਂ ਦੇ ਉਤਪਾਦਨ ਵਿੱਚ ਕਮੀ ਆਈ ਹੈ ਪਰ ਵਧੇਰੇ ਮੁਨਾਫਾ ਕਮਾਉਣ ਦੇ ਲਾਲਚ ਲਈ ਕੁਝ ਫੂਡ ਬਿਜਨੇਸ ਆਪਰੇਟਰ ਗੁਆਂਢੀ ਇਲਾਕਿਆਂ ਤੋਂ ਘਟੀਆ ਕੁਆਲਟੀ ਦਾ ਕੱਚਾ ਮਾਲ ਖਰੀਦ ਸਕਦੇ ਹਨ। ਇਸ ਲਈ ਘਟੀਆ ਮਿਆਰ ਦੇ ਭੋਜਨ ਪਦਾਰਥਾਂ ਦੀ ਆਮਦ ਨੂੰ ਰੋਕਣ ਲਈ, ਫੂਡ ਸੇਫਟੀ ਟੀਮਾਂ ਨੂੰ ਰੇਲਵੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਉਹ ਰੇਲਵੇ ਰਾਹੀਂ ਖੋਆ ਜਾਂ ਪਨੀਰ ਆਉਣ ’ਤੇ ਫੂਡ ਸੇਫਟੀ ਟੀਮਾਂ ਨੂੰ ਸੂਚਿਤ ਕਰ ਸਕਣ। ਉਹਨਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਕੋਲਡ ਸਟੋਰਾਂ ਦੀ ਜਾਂਚ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਸ. ਪੰਨੂੰ ਨੇ ਦੱਸਿਆ ਕਿ ਬੱਸਾਂ ਦੀ ਚੈਕਿੰਗ ਵੀ ਚੱਲ ਰਹੀ ਹੈ ਅਤੇ ਚੈਕਿੰਗ ਦੇ ਚੱਲਦਿਆਂ ਲੁਧਿਆਣੇ ਵਿਚ ਮਹੱਤਵਪੂਰਨ ਸਫਲਤਾ ਮਿਲੀ ਹੈ, ਜਿਥੇ ਚੋਰੀਓ ਖੋਏ ਨੂੰ ਇਕ ਅੰਤਰ-ਰਾਜੀ ਬੱਸ ਰਾਹੀਂ ਲਿਆਇਆ ਜਾ ਰਿਹਾ ਸੀ। ਇਸ ਤੋਂ ਇਲਾਵਾ, ਸਵੇਰੇ-ਸਵੇਰੇ ਮਿਠਾਈ ਦੀਆਂ ਦੁਕਾਨਾਂ ਅਤੇ ਡੇਅਰੀਆਂ ਨੂੰ ਦੁੱਧ ਲਿਜਾ ਰਹੇ ਵਾਹਨਾਂ ਦੀ  ਚੈਕਿੰਗ ਵੀ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਦੀਵਾਲੀ ਦੇ ਮੱਦੇਨਜ਼ਰ ਭੋਜਨ ਸੁਰੱਖਿਆ ਜਾਂਚ ਦੇ ਘੇਰੇ ਨੂੰ ਵਧਾਇਆ ਗਿਆ ਹੈ ਅਤੇ ਹੁਣ ਪਿੰਡਾਂ ਦੀਆਂ ਮਿਠਾਈ ਦੀਆਂ ਦੁਕਾਨਾਂ ਨੂੰ ਵੀ ਨਿਯਮਤ ਜਾਂਚ ਅਧੀਨ ਲਿਆਂਦਾ ਗਿਆ ਹੈ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD