Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਧਰਮਪੁਰਾ ਸਕੂਲ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ

ਭਾਰਤ ਵਿਕਾਸ ਪ੍ਰੀਸ਼ਦ ਨੂੰ ਵੀ 1 ਲੱਖ ਰੁਪਏ ਦਿੱਤੇ, ਮਿਆਰੀ ਸਿੱਖਿਆ ਦਾ ਪਸਾਰ ਕੈਪਟਨ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਲਾਡੀ

Web Admin

Web Admin

5 Dariya News

ਬਟਾਲਾ , 25 Oct 2019

Last updated on: Oct 25, 2019, 00:00 IST

ਪੰਜਾਬ ਸਰਕਾਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ 5 ਲੱਖ ਦੀ ਗ੍ਰਾਂਟ ਦਾ ਇਹ ਚੈੱਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੂੰ ਦਿੱਤਾ। ਇਸ ਮੌਕੇ ਸ. ਲਾਡੀ ਨੇ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਨੂੰ ਵੀ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ। ਸ. ਲਾਡੀ ਨੇ ਪਿਛਲੇ ਸਾਲ ਧਰਮਪੁਰਾ ਸਕੂਲ ਵਿੱਚ ਹੋਏ ਇੱਕ ਸਮਾਗਮ ਦੌਰਾਨ ਇਹ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਸੀ ਜਿਸਨੂੰ ਉਨ੍ਹਾਂ ਵਲੋਂ ਪੂਰਾ ਕੀਤਾ ਗਿਆ ਹੈ।ਚੈੱਕ ਦੇਣ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਸਿੱਖਿਆ ਦੇ ਪਸਾਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਮਿਆਰੀ ਸਿੱਖਿਆ ਦੇਣਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਸਰਕਾਰੀ ਸਕੂਲ ਧਰਮਪੁਰਾ ਕਲੋਨੀ ਜ਼ਿਲ੍ਹੇ ਦਾ ਇੱਕ ਨੰਬਰ ਸਰਕਾਰੀ ਸਕੂਲ ਹੈ ਅਤੇ ਇਸ ਸਕੂਲ ਵਲੋਂ ਲੜਕੀਆਂ ਨੂੰ ਸਿੱਖਿਅਤ ਕਰਨ ਵਿੱਚ ਬਹੁਤ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 5 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਹੋਰ ਵੀ ਵਿਕਾਸ ਕਾਰਜ ਹੋ ਸਕਣਗੇ ਜਿਸ ਦਾ ਲਾਭ ਸਕੂਲ ਪੜ੍ਹਦੀਆਂ ਵਿਦਿਆਰਥਣਾਂ ਨੂੰ ਹੋਵੇਗਾ। ਇਸ ਮੌਕੇ ਸ. ਲਾਡੀ ਨੇ ਬਟਾਲਾ ਦੀ ਉੱਘੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੇ ਸਮਾਜ ਸੇਵੀ ਕੰਮਾਂ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਵੀ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਵਿਧਾਇਕ ਸ. ਲਾਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਸਦਕਾ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਵੀ ਸੁਧਾਰ ਆਵੇਗਾ ਅਤੇ ਸਕੂਲ ਦੀ ਦਿੱਖ ਹੋਰ ਵੀ ਖੂਬਸੂਰਤ ਹੋਵੇਗੀ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਨੀਲ ਜਿੰਦਲ ਨੇ ਵੀ ਵਿਧਾਇਕ ਲਾਡੀ ਦਾ ਧੰਨਵਾਦ ਕੀਤਾ।ਇਸ ਧੰਨਵਾਦੀ ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਬਾਣੀ ਦਾ ਗਾਇਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਨੀਲ ਜਿੰਦਲ, ਕਮਲ ਅਗਰਵਾਲ, ਰਜਿੰਦਰ ਅਗਰਵਾਲ, ਪਦਮ ਕੋਹਲੀ, ਅਜਮੇਰਪਾਲ ਸਿੰਘ ਚਾਹਲ ਅਤੇ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸੀ।

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD