Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਖਾਲਸਾ ਕਾਲਜ ਦੇ ਖਿਡਾਰੀਆਂ ਨੇ 16ਵੀਆਂ ਖਾਲਸਾਈ ਖੇਡਾਂ 'ਚ ਮਾਰੀਆਂ ਮੱਲਾਂ

ਕਾਲਜ ਨੇ ਖੇਡਾਂ 'ਚ ਓਵਰਆਲ ਤੀਜਾ ਸਥਾਨ ਕੀਤਾ ਹਾਸਲ।

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 28 Oct 2019

Last updated on: Oct 28, 2019, 00:00 IST

ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੜ੍ਹਸ਼ੰਕਰ ਵਿਖੇ ਕਰਵਾਈਆਂ 16ਵੀਆਂ ਖਾਲਸਾਈ ਖੇਡਾਂ ਵਿੱਚ ਸ੍ਰੀ ਗੁਰੁ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ 'ਚ ਜਿੱਤ ਦਰਜ ਕਰਦੇ ਹੋਏ ਓਵਰਆਲ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਜਿਥੇ ਕਾਲਜ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ਹਾਸਲ ਕਰ ਰਿਹਾ ਹੈ ਉਥੇ ਹੀ ਖੇਡਾਂ ਦੇ ਖੇਤਰ ਵਿੱਚ ਵੀ ਇਤਿਹਾਸ ਸਿਰਜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 16ਵੀਆਂ ਖਾਲਸਾਈ ਖੇਡਾਂ ਵਿੱਚ ਕਾਲਜ ਦੇ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਨਾਲ ਲੱਗੇ ਟੀਮ ਇੰਚਾਰਜ ਅਤੇ ਕੋਚ ਸਾਹਿਬਾਨ ਦੀ ਮਿਹਨਤ ਸਦਕਾ ਹੀ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਨ ਵਿੱਚ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਹ ਟੀਚਾ ਰਹੇਗਾ ਕਿ ਖੇਡਾਂ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਕੀਤੀਆਂ ਜਾਣ ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਕਾਲਜ ਦੇ ਪੀ.ਆਰ.ਓ ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਖਿਡਾਰੀਆਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰੱਸਾਕਸ਼ੀ (ਲੜਕੇ ਅਤੇ ਲੜਕੀਆਂ), ਕਬੱਡੀ (ਲੜਕੇ ਅਤੇ ਲੜਕੀਆਂ), ਬੈਡਮਿੰਟਨ (ਲੜਕੀਆਂ), ਵੇਟ ਲਿਫਟਿੰਗ (ਲੜਕੀਆਂ) ਦੀ ਟੀਮਾਂ ਨੇ ਪਹਿਲਾ ਸਥਾਨ ਜਦੋਂ ਕਿ ਖੋ-ਖੋ(ਲੜਕੇ), ਚੈੱਸ(ਲੜਕੇ), ਬੈਡਮਿੰਟਨ(ਲੜਕੇ), ਵਾਲੀਬਾਲ(ਲੜਕੇ) ਉਪਰੋਕਤ ਟੀਮਾਂ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਹੈਂਡਬਾਲ(ਲੜਕੇ), ਚੈੱਸ(ਲੜਕੀਆਂ), ਹਾਕੀ(ਲੜਕੇ) ਅਤੇ ਵੇਟ-ਲਿਫਟਿੰਗ (ਲੜਕਿਆਂ) ਦੀਆਂ ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਅਥਲੈਟਿਕਸ ਦੇ ਮੁਕਾਬਲਿਆਂ ਵਿੱਚ ਲੜਕਿਆਂ ਨੇ 100ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ ਅਤੇ 4*100ਮੀਟਰ ਰਿਲੇਅ ਦੌੜ ਵਿੱਚ ਪਹਿਲਾ ਸਥਾਨ, 1500 ਮੀਟਰ ਦੌੜ, 5000ਮੀਟਰ ਦੌੜ ਅਤੇ ਜੈਵਲਿਨ ਥ੍ਰੋ ਵਿੱਚ ਤੀਜਾ ਸਥਾਨ ਹਾਸਲ ਕੀਤਾ, ਜਦੋਂ ਕਿ ਅਥਲੈਟਿਕਸ ਲੜਕੀਆਂ ਵਿੱਚ 100 ਮੀਟਰ ਦੌੜ ਅਤੇ ਲੰਬੀ ਛਾਲ ਮੁਕਾਬਲੇ ਵਿੱਚ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਪਤੀਆਂ ਸਦਕਾ ਕਾਲਜ ਨੇ ਖਾਲਸਾਈ ਖੇਡਾਂ 'ਚ ਓਵਰਆਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD